ਗੱਲਬਾਤ ਬੇਸਿੱਟਾ-ਕਰਨਾਲ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਵਲੋਂ ਘਿਰਾਉ ਜਾਰੀ

Home » Blog » ਗੱਲਬਾਤ ਬੇਸਿੱਟਾ-ਕਰਨਾਲ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਵਲੋਂ ਘਿਰਾਉ ਜਾਰੀ
ਗੱਲਬਾਤ ਬੇਸਿੱਟਾ-ਕਰਨਾਲ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਵਲੋਂ ਘਿਰਾਉ  ਜਾਰੀ

ਕਰਨਾਲ / ਪ੍ਰਸ਼ਾਸਨ ਨਾਲ ਗੱਲਬਾਤ ਮੁੜ ਬੇਸਿੱਟਾ ਰਹਿਣ ਦੇ ਬਾਅਦ ਕਰਨਾਲ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ |

ਵੱਡੀ ਗਿਣਤੀ ‘ਚ ਕਿਸਾਨ ਸਾਰੀ ਰਾਤ ਇਥੇ ਡਟੇ ਰਹੇ | ਧਰਨੇ ਵਿਚ ਕਿਸਾਨਾਂ ਦੀ ਸ਼ਮੂਲੀਅਤ ਵਧ ਰਹੀ ਹੈ ਕਿਉਂਕਿ ਆਲੇ ਦੁਆਲੇ ਦੇ ਖੇਤਰਾਂ ਦੇ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੁੰਦੇ ਜਾ ਰਹੇ ਹਨ | ਪ੍ਰਸ਼ਾਸਨ ਨਾਲ ਮੀਟਿੰਗ ਉਪਰੰਤ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਸੀਂ ਇਥੇ ਡਟੇ ਰਹਾਂਗੇ | ਅਸੀਂ ਆਪਣੀਆਂ ਮੰਗਾਂ ਜ਼ਿਲ੍ਹਾ ਪ੍ਰਸ਼ਾਸਨ ਕੋਲ ਰੱਖ ਚੁੱਕੇ ਹਾਂ, ਹੁਣ ਇਹ ਰਾਜ ਸਰਕਾਰ ਦੇ ਅਧਿਕਾਰੀਆਂ ‘ਤੇ ਨਿਰਭਰ ਹੈ ਕਿ ਉਹ ਕੀ ਫ਼ੈਸਲਾ ਕਰਦੇ ਹਨ | ਬੀਤੀ 28 ਅਗਸਤ ਨੂੰ ਬਸਤਾੜਾ ਟੋਲ ਪਲਾਜ਼ਾ ‘ਤੇ ਪੁਲਿਸ ਵਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਦੇ ਖ਼ਿਲਾਫ਼ ਕਰਨਾਲ ‘ਚ ਕਿਸਾਨਾਂ ਵਲੋਂ ਜ਼ਿਲ੍ਹਾ ਸਕੱਤਰੇਤ ਦਾ ਘਿਰਾE ਕੀਤੇ ਜਾਣ ਦੇ ਦੂਜੇ ਦਿਨ ਅੱਜ ਇਕ ਵਾਰ ਫਿਰ ਪ੍ਰਸ਼ਾਸਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਦੇ ਦਿੱਤੇ ਗਏ ਸੱਦੇ ਦੇ ਬਾਵਜੂਦ ਮੀਟਿੰਗ ਦੌਰਾਨ ਕੋਈ ਫ਼ੈਸਲਾ ਨਹੀਂ ਹੋ ਸਕਿਆ |

ਮੀਟਿੰਗ ਤੋਂ ਪਹਿਲਾਂ ਹੀ ਕਿਸਾਨ ਆਗੂਆਂ ਵਲੋਂ ਜਾਟ ਭਵਨ ਸੈਕਟਰ-12 ਵਿਖੇ ਮੀਟਿੰਗ ਕੀਤੀ ਜਾ ਚੁੱਕੀ ਸੀ, ਜਿਸ ਦੌਰਾਨ ਕਿਸਾਨ ਆਗੂਆਂ ਵਲੋਂ ਸਖ਼ਤ ਨੋਟਿਸ ਲਿਆ ਗਿਆ ਹੈ | ਪ੍ਰਸ਼ਾਸਨ ਨਾਲ ਹੋਈ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ, ਯੋਗੇਂਦਰ ਯਾਦਵ, ਜਗਜੀਤ ਸਿੰਘ ਡੱਲੇਵਾਲ ਤੇ ਗੁਰਨਾਮ ਸਿੰਘ ਚੜੂਨੀ ਤੋਂ ਇਲਾਵਾ ਹੋਰ ਕਈ ਕਿਸਾਨ ਆਗੂ ਸ਼ਾਮਿਲ ਸਨ | ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨ ਆਗੂਆਂ ਨੇ ਭਾਜਪਾ ਸਰਕਾਰ ‘ਤੇ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬੀਤੇ ਕੱਲ੍ਹ ਵੀ ਤਿੰਨ ਗੇੜਾਂ ਦੀ ਮੀਟਿੰਗ ਹੋਈ ਸੀ ਅਤੇ ਅੱਜ ਵੀ ਕਰੀਬ ਤਿੰਨ ਘੰਟੇ ਮੀਟਿੰਗ ਚੱਲੀ, ਪਰ ਸਰਕਾਰ ਆਪਣੇ ਚਹੇਤੇ ਅਧਿਕਾਰੀ ਅਤੇ ਸਰਕਾਰੀ ਮੁਲਜ਼ਮਾਂ ਦਾ ਬਚਾਅ ਕਰ ਰਹੀ ਹੈ | ਇਸ ਸਬੰਧ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਸ ਸਮੇਂ ਤੱਕ ਸੀ. ਐਮ. ਸਿਟੀ ਵਿਖੇ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ |

ਇਸ ਮੌਕੇ ਰਾਕੇਸ਼ ਟਿਕੈਤ ਤੇ ਯੋਗੇ ਾਦਰ ਯਾਦਵ ਨੇ ਕਿਹਾ ਕਿ ਸਰਕਾਰ ਅਸੰਵੇਦਨਸ਼ੀਲ ਤੇ ਅੜੀਅਲ ਰਵੱਈਆ ਅਪਣਾ ਰਹੀ ਹੈ | ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਚੰਡੀਗੜ੍ਹ ਤੋਂ ਨਿਰਦੇਸ਼ ਲੈ ਰਿਹਾ ਸੀ | ਉਨ੍ਹਾਂ ਦਾ ਇਸ਼ਾਰਾ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਵੱਲ ਸੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਈ. ਏ. ਐਸ. ਅਧਿਕਾਰੀ ਆਯੂਸ਼ ਸਿਨਹਾ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਸਰਕਾਰ ਉਸ ਨੂੰ ਮੁਅੱਤਲ ਕਰਨ ਲਈ ਤਿਆਰ ਨਹੀਂ ਹੈ, ਉਸ ਖ਼ਿਲਾਫ਼ ਕੇਵਲ ਇਕ ਮੁਕੱਦਮਾ ਦਰਜ ਕਰਕੇ ਛੱਡ ਦਿੱਤਾ ਗਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆ ਜਾਂਦੀਆਂ ਅਸੀਂ ਕਿਤੇ ਨਹੀਂ ਜਾਵਾਂਗੇ | ਉੱਤਰ ਪ੍ਰਦੇਸ਼, ਦਿੱਲੀ ਅਤੇ ਪੰਜਾਬ ਤੋਂ ਵੀ ਕਿਸਾਨ ਧਰਨੇ ‘ਚ ਸ਼ਾਮਿਲ ਹੋ ਰਹੇ ਹਨ | ਪ੍ਰਸ਼ਾਸਨ ਵਲੋਂ ਕਰਨਾਲ ‘ਚ ਮੋਬਾਈਲ ਇੰਟਰਨੈੱਟ ਸੇਵਾ ਬੰਦ ਕੀਤੀ ਹੋਈ ਹੈ ਅਤੇ ਧਾਰਾ 144 ਤਹਿਤ ਪਾਬੰਦੀਆਂ ਲਗਾਈਆਂ ਹੋਈਆਂ ਹਨ | ਜਦੋਂਕਿ ਦਿੱਲੀ-ਕਰਨਾਲ-ਅੰਬਾਲਾ ਹਾਈਵੇਅ ‘ਤੇ ਆਵਾਜਾਈ ਆਮ ਵਾਂਗ ਜਾਰੀ ਹੈ |

Leave a Reply

Your email address will not be published.