ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਝਟਕਾ, ਐਮ.ਪੀ ਡਿਪਾਂ ਦਾ ਭਰਾ ਅਕਾਲੀ ਦਲ ‘ਚ ਸ਼ਾਮਲ

Home » Blog » ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਝਟਕਾ, ਐਮ.ਪੀ ਡਿਪਾਂ ਦਾ ਭਰਾ ਅਕਾਲੀ ਦਲ ‘ਚ ਸ਼ਾਮਲ
ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਝਟਕਾ, ਐਮ.ਪੀ ਡਿਪਾਂ ਦਾ ਭਰਾ ਅਕਾਲੀ ਦਲ ‘ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ‘ਚ ਖਡੂਰ ਸਾਹਿਬ ਤੋਂ ਆਜ਼ਾਦ ਤੌਰ ‘ਤੇ ਨਾਮਜ਼ਦਗੀ ਭਰਨ ਵਾਲੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਭਰਾ ਰਾਜਨ ਗਿੱਲ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ।

ਇਸ ਤੋਂ ਇਲਾਵਾ ਬਾਬਾ ਬਕਾਲਾ ਖਡੂਰ ਸਾਹਿਬ ਅਤੇ ਜੰਡਿਆਲਾ ਗੁਰੂ ਤੋਂ ਵੀ ਕਈ ਆਗੂ ਅਕਾਲੀ ਦਲ ‘ਚ ਸ਼ਾਮਲ ਹੋਏ। ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਕਿਹਾ ਕਿ ਮਾਝੇ ਦੀ ਸਿਆਸਤ ‘ਚ ਅਕਾਲੀ ਦਲ ਨੂੰ ਪੂਰਾ ਹੁੰਗਾਰਾ ਮਿਲ ਰਿਹਾ ਹੈ।

ਚਾਰ ਪੀੜ੍ਹੀਆਂ ਤੋਂ ਕਾਂਗਰਸ ‘ਚ ਰਹੇ ਡਿੰਪਾ ਪਰਿਵਾਰ ਦੇ ਰਾਜਨ ਗਿੱਲ ਆਪਣੇ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਇਹ ਸਿਰਫ਼ ਇਕ ਟ੍ਰੇਲਰ ਹੈ। ਉਹ ਕਾਂਗਰਸ ਦੇ ਜ਼ਮੀਨੀ ਪੱਧਰ ਦੇ ਆਗੂ ਹਨ, ਜੋ ਲੋਕਾਂ ਦੇ ਦੁੱਖ-ਸੁੱਖ ਦੇ ਭਾਈਵਾਲ ਰਹੇ ਹਨ। ਇਸ ਦਾ ਫਾਇਦਾ ਅੰਮ੍ਰਿਤਸਰ ਅਤੇ ਤਰਨਤਾਰਨ ਦੀਆਂ ਸੀਟਾਂ ਨੂੰ ਹੋਵੇਗਾ। ਰਾਜਨ ਗਿੱਲ ਨੇ ਕਿਹਾ ਕਿ ਮੇਰੇ ਦਾਦਾ ਗੁਰਦਿੱਤ ਸਿੰਘ ਸ਼ਾਹ ਦੇ ਸਮੇਂ ਤੋਂ ਕਾਂਗਰਸ ‘ਚ ਸਨ। ਪਿਤਾ ਬਿਆਸ ਦੇ ਵਿਧਾਇਕ ਸਨ ਤੇ ਭਰਾ ਸੰਸਦ ਮੈਂਬਰ।

ਕਾਂਗਰਸ ਦਾ ਪਤਨ ਸ਼ੁਰੂ ਹੋ ਚੁੱਕਾ ਹੈ। ਕੋਈ ਸਨਮਾਨ ਨਹੀਂ। ਹਰੀਸ਼ ਚੌਧਰੀ, ਸਿੱਧੂ ਕਾਂਗਰਸ ਨੂੰ ਇਸ ਕਗਾਰ ‘ਤੇ ਲੈ ਆਏ ਹਨ। ਸੀਟਾਂ ਵੇਚੀਆਂ ਗਈਆਂ ਹਨ। ਮਜੀਠੀਆ ਨੇ ਕਿਹਾ ਕਿ ਚੌਧਰੀ ਤੇ ਸਿੱਧੂ ਮਾਫੀਆ ਨੂੰ ਸ਼ਹਿ ਦੇ ਰਹੇ ਹਨ। ਕਾਂਗਰਸ ਨਫਰਤ ਦੀ ਰਾਜਨੀਤੀ ਕਰ ਰਹੀ ਹੈ। ਸਿੱਧੂ ਹਿੰਦੂ ਤੇ ਐੱਸਸੀ ਭਾਈਚਾਰੇ ਦਾ ਅਪਮਾਨ ਕਰ ਰਹੇ ਹਨ।

Leave a Reply

Your email address will not be published.