ਚੰਡੀਗੜ / ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਉੱਤਰਾਖੰਡ ਵਿਖੇ ਕੇਦਾਰਨਾਥ ਦੇ ਦਰਸ਼ਨ ਕਰਨ ਲਈ ਪੁੱਜੇ ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਉਨ੍ਹਾਂ ਨਾਲ ਮੌਜੂਦ ਸਨ । ਇਸ ਸਬੰਧੀ ਸੂਤਰਾਂ ਨੇ ਦੱਸਿਆ ਕਿ ਚੰਨੀ, ਸਿੱਧੂ ਤੇ ਚੌਧਰੀ ਮੰਗਲਵਾਰ ਸਵੇਰੇ ਕੇਦਾਰਨਾਥ ਮੰਦਿਰ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਏ । ਦੇਹਰਾਦੂਨ ਪੁੱਜਣ ਤੋਂ ਬਾਅਦ ਪੰਜਾਬ ਦੇ ਆਗੂਆਂ ਨੇ ਹਰੀਸ਼ ਰਾਵਤ ਨਾਲ ਵੀ ਮੁਲਾਕਾਤ ਕੀਤੀ । ਇਸ ਤੋਂ ਇਕ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਰਾਜਨੀਤਿਕ ਆਗੂਆਂ ‘ਤੇ ਹਮਲਾ ਕੀਤਾ ਸੀ ਜੋ ਚੋਣਾਂ ਤੋਂ ਪਹਿਲਾਂ ਲਾਲੀਪਾਪ ਦਿੰਦੇ ਹਨ ਤੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਪੰਜਾਬ ਦੀ ਭਲਾਈ ਵਾਲੇ ਏਜੰਡੇ ‘ਤੇ ਹੀ ਆਪਣੀਆਂ ਵੋਟਾਂ ਪਾਉਣ । ਸਿੱਧੂ ਵਲੋਂ ਇਹ ਟਿੱਪਣੀ ਉਸੇ ਦਿਨ ਕੀਤੀ ਗਈ ਸੀ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਲੋਕਾਂ ਲਈ ਸਸਤੀ ਬਿਜਲੀ ਤੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ‘ਚ ਵਾਧੇ ਦਾ ਐਲਾਨ ਕੀਤਾ ਸੀ । ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਪੰਜਾਬ ਦੇ ਡੀ[ਜੀ[ਪੀ[ ਐਡਵੋਕੇਟ ਜਨਰਲ ਦੀਆਂ ਨਿਯੁਕਤੀਆਂ ਨੂੰ ਲੈ ਕੇ ਮਤਭੇਦ ਚੱਲ ਰਹੇ ਹਨ ।