ਜਥੇਦਾਰ ਜੀ ਗੁਰਬਾਣੀ ਦਾ ਸੁਨੇਹਾ ਦਿਓ ਨਾ ਕਿ ਹਥਿਆਰ ਰੱਖਣ ਦਾ : ਭਗਵੰਤ ਮਾਨ

ਜਥੇਦਾਰ ਜੀ ਗੁਰਬਾਣੀ ਦਾ ਸੁਨੇਹਾ ਦਿਓ ਨਾ ਕਿ ਹਥਿਆਰ ਰੱਖਣ ਦਾ : ਭਗਵੰਤ ਮਾਨ

ਚੰਡੀਗੜ੍ਹ : ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮੌਕੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕੀਤਾ ਤੇ ਬਿਆਨ ਦਿੱਤਾ ਹੈ ਕਿ ਹਰ ਸਿੱਖ ਆਪਣੇ ਕੋਲ ਰੱਖੇ ਲਾਇਸੈਂਸੀ ਹਥਿਆਰ ਰੱਖੇ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਗਿਆ ਬਿਆਨ ਕਾਫੀ ਚਰਚਾ ਵਿਚ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਦਾਰ ਦੇ ਬਿਆਨ ‘ਤੇ ਇਤਰਾਜ਼ ਪ੍ਰਗਟਾਇਆ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ‘ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ.ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ.. ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ। ਜਥੇਦਾਰ ਸਾਹਿਬ ਆਪਾਂ ਪੰਜਾਬ ਵਿਚ ਸ਼ਾਂਤੀ, ਭਾਈਚਾਰੇ ਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨਾ ਕਿ ਮਾਡਰਨ ਹਥਿਆਰਾਂ ਦੇ…’। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵੀ ਜਥੇਦਾਰ ਦੇ ਬਿਆਨ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ‘ਸ੍ਰੀ ਅਕਾਲ ਤਖਤ ਦੇ ਜਥੇਦਾਰ ਦੱਸਣ ਕਿ ਕਿਉਂ ਸਿੱਖ ਨੌਜਵਾਨਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਲੋੜ ਹੈ? ਸਿੱਖ ਭਾਈਚਾਰੇ ਦੇ ਸਭ ਤੋਂ ਅਹਿਮ ਅਹੁਦੇ ‘ਤੇ ਬੈਠ ਕੇ ਉਨ੍ਹਾਂ ਦਾ ਅਜਿਹਾ ਬਿਆਨ ਭਾਈਚਾਰੇ ਲਈ ਖਤਰਨਾਕ ਹੈ।

ਰਾਜਾ ਵੜਿੰਗ ਦਾ ਸਵਾਲ, ਜਥੇਦਾਰ ਦੱਸਣ ਹਥਿਆਰ ਰੱਖਣ ਦੀ ਲੋੜ ਕਿਉਂ ਹੈ?

ਵੜਿੰਗ ਨੇ ਟਵੀਟ ਕਰਕੇ ਲਿਖਿਆ ਹੈ ਕਿ ‘ਸ੍ਰੀ ਅਕਾਲ ਤਖਤ ਦੇ ਜਥੇਦਾਰ ਦੱਸਣ ਕਿ ਕਿਉਂ ਸਿੱਖ ਨੌਜਵਾਨਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਲੋੜ ਹੈ? ਸਿੱਖ ਭਾਈਚਾਰੇ ਦੇ ਸਭ ਤੋਂ ਅਹਿਮ ਅਹੁਦੇ ‘ਤੇ ਬੈਠ ਕੇ ਉਨ੍ਹਾਂ ਦਾ ਅਜਿਹਾ ਬਿਆਨ ਭਾਈਚਾਰੇ ਲਈ ਖਤਰਨਾਕ ਹੈ।’ 

Leave a Reply

Your email address will not be published.