ਜਬਰ-ਜਨਾਹ ਮਾਮਲੇ ‘ਚ ਨਾਮਜ਼ਦ ਸਾਬਕਾ ਵਿਧਾਇਕ ਸਿਮਰਜੀਤ ਨੇ ਕੀਤਾ ਸਰੰਡਰ

ਜਬਰ-ਜਨਾਹ ਮਾਮਲੇ ‘ਚ ਨਾਮਜ਼ਦ ਸਾਬਕਾ ਵਿਧਾਇਕ ਸਿਮਰਜੀਤ ਨੇ ਕੀਤਾ ਸਰੰਡਰ

ਲੁਧਿਆਣਾ : ਜਬਰ ਜਨਾਹ ਮਾਮਲੇ ਵਿੱਚ ਨਾਮਜ਼ਦ ਲੁਧਿਆਣਾ ਦੇ ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਲੁਧਿਆਣਾ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਹੈ । ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਕਰਦਿਆਂ ਉਨ੍ਹਾਂ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਸਮੇਤ ਕਈ ਮੁਲਜ਼ਮਾਂ ਨੂੰ ਜਬਰ-ਜਨਾਹ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ । ਇਸ ਮਾਮਲੇ ਵਿੱਚ ਬੀਤੇ ਕੁਝ ਦਿਨ ਪਹਿਲਾਂ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਦੇ ਕੁਝ ਦਿਨਾਂ ਬਾਅਦ ਸੋਮਵਾਰ ਸਵੇਰੇ ਸਿਮਰਜੀਤ ਸਿੰਘ ਬੈਂਸ ਨੇ ਵੀ ਆਤਮ ਸਮਰਪਣ ਕਰ ਦਿੱਤਾ ਹੈ । ਇਸ ਸਬੰਧੀ ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰ ਕੇ ਜਾਣਕਰੀ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ ਸਾਨੂੰ ਮਾਨਯੋਗ ਕੋਰਟ ਦੀ ਨਿਆ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ। ਅੱਜ ਕੋਰਟ ਦੇ ਹੁਕਮਾਂ ਤਹਿਤ ਲੁਧਿਆਣਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ ਅਤੇ ਜਿਹੜਾ ਵੀ ਸੱਚ ਹੈ ਉਹ ਬਹੁਤ ਜਲਦੀ ਸਾਰਿਆਂ ਦੇ ਸਾਹਮਣੇ ਆ ਜਾਵੇਗਾ।ਜ਼ਿਕਰਯੋਗ ਹੈ ਕਿ ਇੱਕ ਵਿਧਵਾ ਔਰਤ ਦੀ ਸ਼ਿਕਾਇਤ ‘ਤੇ ਸਿਮਰਜੀਤ ਬੈਂਸ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਲਈ ਹਾਈਕੋਰਟ ਅਤੇ ਸੁਪਰੀਮ ਕੋਰਟ ਵਿੱਚ ਵੀ ਪਟੀਸ਼ਨ ਪਾਈ ਸੀ, ਪਰ ਉਨ੍ਹਾਂ ਨੂੰ ਕੋਈ ਰਾਹਤ ਨਾ ਮਿਲੀ। ਜਿਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।

Leave a Reply

Your email address will not be published.