ਨਵੀਂ ਦਿੱਲੀ : ਦਿੱਲੀ ਵਿੱਚ ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ 2 ਸਾਲ ਲਈ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।
ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਇਸ ਦੀ ਸਿਫਾਰਿਸ਼ ਸੋਨੀਆ ਗਾਂਧੀ ਨੂੰ ਕੀਤੀ ਹੈ । ਜਿਸ ‘ਤੇ ਹੁਣ ਆਖਰੀ ਫ਼ੈਸਲਾ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਲਿਆ ਜਾਵੇਗਾ । ਜਿਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਹਨ ਸੁਨੀਲ ਜਾਖੜ ਨੂੰ 2 ਸਾਲ ਲਈ ਪਾਰਟੀ ਵਿੱਚੋਂ ਸਸਪੈਂਡ ਕੀਤਾ ਜਾ ਸਕਦਾ ਹੈ। ਇਸ ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਾਂਗਰਸ ਹਾਈਕਮਾਨ ‘ਤੇ ਨਿਸ਼ਾਨਾ ਸਾਧਿਆ ਸੀ । ਜਿਸ ਵਿੱਚ ਉਨ੍ਹਾਂ ਲਿਖਿਆ- “ਆਜ ਸਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ।
”ਜ਼ਿਕਰਯੋਗ ਹੈ ਕਿ ਸਾਬਕਾ ਸੀਐੱਮ ਚਰਨਜੀਤ ਚੰਨੀ ਬਾਰੇ ਦਿੱਤੇ ਬਿਆਨ ਲਈ ਜਾਖੜ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ । ਜਿਸਦਾ ਜਾਖੜ ਨੇ ਕੋਈ ਜਵਾਬ ਨਹੀਂ ਦਿੱਤਾ ਸੀ । ਇੰਨਾ ਹੀ ਨਹੀਂ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਦਿੱਤਾ ਸੀ ਕਿ ਉਹ ਹਾਈਕਮਾਨ ਅੱਗੇ ਨਹੀਂ ਝੁਕਣਗੇ । ਹਾਲਾਂਕਿ ਜਾਖੜ ‘ਤੇ ਇਸ ਕਾਰਵਾਈ ਨਾਲ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਹੋਰ ਵੱਧ ਸਕਦਾ ਹੈ। ਦੱਸ ਦੇਈਏ ਕਿ ਸੁਨੀਲ ਜਾਖੜ ‘ਤੇ ਇਲਜ਼ਾਮ ਲੱਗੇ ਹਨ ਕਿ ਉਨ੍ਹਾਂ ਵੱਲੋਂ ਚਰਨਜੀਤ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਹੈ। ਹਾਲਾਂਕਿ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਉਹਨਾਂ ਨੇ ਕਦੇ ਵੀ ਦਲਿਤ ਸਮਾਜ ਵਿਰੁੱਧ ਕੋਈ ਇਤਰਾਜ਼ਯੋਗ ਭਾਸ਼ਾ ਨਹੀਂ ਵਰਤੀ। ਜੇਕਰ ਉਨ੍ਹਾਂ ਦੇ ਕਿਸੇ ਵੀ ਸ਼ਬਦ ਨਾਲ ਸਮਾਜ ਦੇ ਲੋਕਾਂ ਨੂੰ ਠੇਸ ਪਹੁੰਚੀ ਹੈ ਜਾਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ।ਕਾਂਗਰਸ ਹਾਈਕਮਾਨ ਦੀ ਅੱਜ ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਨੇ ਟਵੀਟ ਕਰਕੇ ਸੰਕੇਤ ਦਿੱਤਾ ਹੈ ਕਿ ਉਨ੍ਹਾਂ ਉਤੇ ਵੱਡੀ ਕਾਰਵਾਈ ਹੋ ਸਕਦੀ ਹੈ।
ਉਨ੍ਹਾਂ ਨੇ ਟਵੀਟ ਕੀਤਾ ਹੈ ਤੇ ਲਿਖਿਆ ਹੈ–‘ਆਜ, ਸਿਰ ਕਲਮ ਹੋਂਗੇ ਉਨਕੇ, ਜਿਨਮੇ ਅਭੀ ਜ਼ਮੀਰ ਬਾਕੀ ਹੈ…!ਇਸ ਤੋਂ ਸੰਕੇਤ ਮਿਲ ਰਹੇ ਹਨ ਕਿ ਜਾਖੜ ਖਿਲਾਫ ਵੱਡੀ ਕਾਰਵਾਈ ਹੋ ਸਕਦੀ ਹੈ। ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵੀ ਵਿਖਾਇਆ ਜਾ ਸਕਦਾ ਹੈ।ਦੱਸ ਦਈਏ ਕਿ ਹਾਈਕਮਾਨ ਨੇ ਜਾਖੜ ਨੂੰ ਪਿਛਲੇ ਦਿਨੀਂ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਬਿਆਨਬਾਜ਼ੀ ਉਤੇ ਜਵਾਬ ਮੰਗਿਆ ਸੀ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ ਸੀ। ਇਸ ਪਿੱਛੋਂ ਮੰਨਿਆ ਜਾ ਰਿਹਾ ਹੈ ਕਿ ਹਾਈਕਮਾਨ ਜਾਖੜ ਖਿਲਾਫ ਸਖਤ ਫੈਸਲਾ ਲੈ ਸਕਦੀ ਹੈ। ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਤੋਂ ਬਾਅਦ ਸੁਨੀਲ ਜਾਖੜ ਪਾਰਟੀ ਲੀਡਰਸ਼ਿਪ ਉਤੇ ਲਗਾਤਾਰ ਸਵਾਲ ਚੁੱਕ ਰਹੇ ਹਨ। ਉਨ੍ਹਾਂ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਉਤੇ ਵੀ ਸਵਾਲ ਚੁੱਕੇ ਸਨ।