ਜਾਖੜ ਬੋਲੇ- ‘ਹੁਣ ਚੋਣਾਂ ਖਤਮ! ਪੰਜਾਬ ਲਈ ਇਕਜੁੱਟ ਹੋਣ ਕੈਪਟਨ, ਚੰਨੀ, ਸੁਖਬੀਰ, ਮਾਨ ਤੇ ਸਿੱਧੂ’

ਜਾਖੜ ਬੋਲੇ- ‘ਹੁਣ ਚੋਣਾਂ ਖਤਮ! ਪੰਜਾਬ ਲਈ ਇਕਜੁੱਟ ਹੋਣ ਕੈਪਟਨ, ਚੰਨੀ, ਸੁਖਬੀਰ, ਮਾਨ ਤੇ ਸਿੱਧੂ’

ਪੰਜਾਬ ਵਿੱਚ ਚੋਣਾਂ ਖਤਮ ਹੋ ਚੁੱਕੀਆਂ ਹਨ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਦੇ ਬਹਾਨੇ ਕੇਂਦਰ ਸਰਕਾਰ ਨੂੰ ਘੇਰਿਆ ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੂੰ ਇੱਕਜੁੱਟ ਹੋਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਤੇ ਪੰਜਾਬ ਦੇ ਅਫਸਰਾਂ ਦੀ ਜਗ੍ਹਾ ਯੂਟੀ ਕਾਡਰ ਦੇ ਅਫਸਰ ਲਾਏ ਜਾ ਰਹੇ ਹਨ। ਉਨ੍ਹਾਂ ਉਸ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ ਦੀ ਉਲੰਘਣਾ ਕਰਾਰ ਦਿੱਤਾ। ਜਾਖੜ ਨੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਕਿਹਾ ਕਿ ਉਹ ਇਕੱਠੇ ਹੋ ਕੇ ਇਸ ਦੇ ਵਿਰੋਧ ਵਿੱਚ ਆਵਾਜ਼ ਉਠਾਉਣ।

ਸੁਨੀਲ ਜਾਖੜ ਨੇ ਲਿਖਿਆ ਕਿ ਚੰਡੀਗੜ੍ਹ ਵਿੱਚ ਪਹਿਲੀ ਵਾਰ ਪੰਜਾਬ ਸਿਵਲ ਸਰਵਿਸ ਤੇ ਹਰਿਆਣਾ ਸਿਵਲ ਸਰਵਿਸ ਦੀ ਬਜਾਏ ਪ੍ਰਸ਼ਾਸਨ ਨੇ ਦਿੱਲੀ, ਅੰਡਮਾਨ ਐਂਡ ਨਿਕੋਬਾਰ ਸਿਵਲ ਸਰਵਿਸ ਕੈਡਰਦੇ ਅਫਸਰ ਲਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬੀ.ਬੀ.ਐੱਮ.ਬੀ. ਦੇ ਰੂਲਸ ਦੀ ਉਲੰਘਣਾ ਕਰਕੇ ਪੰਜਾਬ ਦਾ ਹੱਕ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਹੋਈ ਇਸ ਤਰ੍ਹਾਂ ਦੀ ਕਾਰਗੁਜ਼ਾਰੀ ਨਾਲ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਬੀ.ਬੀ.ਐੱਮ.ਬੀ. ਵਿੱਚ ਵੀ ਕੀਤਾ ਗਿਆ ਹੈ।ਉਨ੍ਹਾਂ ਕੈਪਟਨ ਅਮਰਿੰਦਰ ਸਿੰਘ, ਸੁਖਦੀਵ ਢੀਂਡਸਾ, ਭਗਵੰਤ ਮਾਨ, ਸੁਖਬੀਰ ਬਾਦਲ, ਨਵਜੋਤ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਹੁਣ ਚੋਣਾਂ ਖਤਮ ਹੋ ਚੁੱਕੀਆਂ ਹਨ, ਇਸ ਲਈ ਸਿਆਸਤ ਤੋਂ ਉਪਰ ਉਠ ਕੇ ਪੰਜਾਬ ਦੇ ਹੱਕਾਂ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ।

ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਡੈਨਿਕਸ ਅਫਸਰਾਂ ਦੀ ਤਾਇਨਾਤੀ ਪਹਿਲੀ ਵਾਰ ਹੋਈ ਹੈ। ਇਸ ਤੋਂ ਪਹਿਲਾਂ ਤੱਕ ਪੀ.ਸੀ.ਐੱਸ. ਤੇ ਐੱਚ.ਸੀ.ਐੱਸ. ਅਫਸਰ ਦੀ ਤਾਇਨਾਤ ਕੀਤੇ ਜਾਂਦੇ ਸਨ। ਡੀ.ਏ.ਐੱਨ.ਆਈ.ਸੀ.ਐੱਸ. ਕੈਡ ਤੋਂ ਪ੍ਰਮੋਟ ਹੋ ਕੇ ਆਈ.ਏ.ਐੱਸ. ਅਫਸਰਾਂ ਨੂੰ ਜ਼ਰੂਰ ਚੰਡੀਗੜ੍ਹ ਵਿੱਚ ਤਾਇਨਾਤ ਕੀਤਾ ਜਾਂਦਾ ਰਿਹਾ ਹੈ। ਕੁਝ ਦਿਨ ਪਹਿਲਾਂ ਦਿੱਲੀ ਤੋਂ ਅਜਿਹੇ ਤਿੰਨ ਅਫਸਰਾਂ ਡੀ. ਕੀਰਤੀਕੇਅਨ, ਅਖਿਲ ਕੁਮਾਰ ਤੇ ਅਮਿਤ ਕੁਮਾਰ ਨੂੰ ਚੰਡੀਗੜ੍ਹ ਟਰਾਂਸਫਰ ਕੀਤਾ ਗਿਆ ਹੈ।

Leave a Reply

Your email address will not be published.