ਜਾਪਾਨ ਦੇ ਸਾਬਕਾ ਪੀਐਮ ਸ਼ਿੰਜੋ ਆਬੇ ਦਾ ਗੋਲੀਆਂ ਮਾਰ ਕੇ ਕਤਲ

ਜਾਪਾਨ ਦੇ ਸਾਬਕਾ ਪੀਐਮ ਸ਼ਿੰਜੋ ਆਬੇ ਦਾ ਗੋਲੀਆਂ ਮਾਰ ਕੇ ਕਤਲ

ਟੋਕੀਓ : ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਆਖਰਕਾਰ ਜ਼ਿੰਦਗੀ ਦੀ ਲੜਾਈ ਹਾਰ ਗਏ। ਜਾਪਾਨੀ ਮੀਡੀਆ ਦੇ ਹਵਾਲੇ ਨਾਲ ਖਬਰਾਂ ਮੁਤਾਬਕ ਸ਼ਿੰਜੋ ਆਬੇ ਦੀ ਛਾਤੀ ‘ਚ ਦੋ ਵਾਰ ਗੋਲੀ ਲੱਗੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪਿਆ। ਕਈ ਘੰਟਿਆਂ ਦੇ ਇਲਾਜ ਤੋਂ ਬਾਅਦ ਆਖਰਕਾਰ ਉਨ੍ਹਾਂ ਦੀ ਮੌਤ ਹੋ ਗਈ। ਸ਼ਿੰਜੋ ਆਬੇ ਦੀ ਮੌਤ ਤੋਂ ਬਾਅਦ ਜਾਪਾਨ ‘ਚ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਗੋਲੀ ਲੱਗਣ ਤੋਂ ਬਾਅਦ ਸ਼ਿੰਜੋ ਆਬੇ ਦਾ ਨਾਰਾ ਮੈਡੀਕਲ ਯੂਨੀਵਰਸਿਟੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਭਾਸ਼ਣ ਦੌਰਾਨ ਮੀਟਿੰਗ ਵਿੱਚ ਮੌਜੂਦ ਇੱਕ ਹਮਲਾਵਰ ਨੇ ਆਬੇ ‘ਤੇ ਪਿੱਛਿਓਂ ਗੋਲੀ ਚਲਾ ਦਿੱਤੀ। 6 ਘੰਟੇ ਬਾਅਦ ਉਨ੍ਹਾਂ ਨੇ ਆਖਰੀ ਸਾਹ ਲਿਆ।ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਸੀ। ਡਾਕਟਰ ਉਨ੍ਹਾਂ ਨੂੰ ਬਚਾਉਣ ਲਈ ਕਾਫੀ ਮਿਹਨਤ ਕਰ ਰਹੇ ਸਨ ਪਰ ਫਿਰ ਵੀ ਉਸ ਵਿਚ ਕੋਈ ਸੁਧਾਰ ਨਹੀਂ ਹੋਇਆ। ਆਬੇ ਦੇ ਦਿਲ ਸਮੇਤ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਆਬੇ ਦੀ ਮੌਤ ਤੋਂ ਬਾਅਦ ਐਤਵਾਰ ਨੂੰ ਹੋਣ ਵਾਲੀਆਂ ਜਾਪਾਨੀ ਸੰਸਦ ਦੇ ਉਪਰਲੇ ਸਦਨ ਦੀਆਂ ਚੋਣਾਂ ਮੁਲਤਵੀ ਹੋ ਸਕਦੀਆਂ ਹਨ।ਰਾਇਟਰਜ਼ ਤੋਂ ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਪੁਲਿਸ ਨੇ ਸ਼ਿੰਜੋ ਆਬੇ ‘ਤੇ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਹੈ। 42 ਸਾਲਾ ਹਮਲਾਵਰ ਕੋਲੋਂ ਬੰਦੂਕ ਬਰਾਮਦ ਹੋਈ ਹੈ। ਹਮਲਾਵਰ ਸੈਲਫ ਡਿਫੈਂਸ ਫੋਰਸ ਦਾ ਮੈਂਬਰ ਸੀ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਇਹ ਵੀ ਸਪੱਸ਼ਟ ਨਹੀਂ ਹੈ ਕਿ ਉਸ ਨੇ ਗੋਲੀ ਕਿਉਂ ਚਲਾਈ।

Leave a Reply

Your email address will not be published.