ਜੇਲ੍ਹ ‘ਚ ਬੰਦ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਵਿਗੜੀ ਸਿਹਤ

ਜੇਲ੍ਹ ‘ਚ ਬੰਦ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਵਿਗੜੀ ਸਿਹਤ

ਨਵੀਂ ਦਿੱਲੀ : ਮਨੀ ਲਾਂਡਰਿੰਗ ਮਾਮਲੇ ਵਿਚ ਤਿਹਾੜ੍ਹ ਜੇਲ੍ਹ ਵਿਚ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਬੰਦ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਅਚਾਨਕ ਤਬੀਅਤ ਖਰਾਬ ਹੋ ਗਈ।

ਉਨ੍ਹਾਂ ਨੂੰ ਪਹਿਲਾਂ ਜੀ ਬੀ ਪੰਤ ਹਸਪਤਾਲ ਵਿਚ ਲਿਜਾਇਆ ਗਿਆ ਤੇ ਬਾਅਦ ਵਿਚ ਤਬੀਅਤ ਖਰਾਬ ਹੋਣ ਦੇ ਬਾਅਦ ਉਥੋਂ ਲੋਕ ਨਾਇਕ ਹਸਪਤਾਲ ਰੈਫਰ ਕਰ ਦਿੱਤਾ ਗਿਆ। ਹੁਣ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਜਾਂਚ ਤੋਂ ਬਾਅਦ ਡਾਕਟਰਾਂ ਨੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਭਰਤੀ ਕਰ ਲਿਆ ਸੀ। ਉਨ੍ਹਾਂ ਦਾ ਆਕਸੀਜਨ ਲੈਵਲ ਘੱਟ ਹੋ ਗਿਆ ਸੀ। ਦੱਸ ਦੇਈਏ ਕਿ ਸਤਿੰਦਰ ਜੈਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਦੇ ਕੇਸ ਵਿਚ 30 ਮਈ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਇਸ ਦੇ ਬਾਅਦ 31 ਮਈ ਨੂੰ ਟ੍ਰਾਇਲ ਕੋਰਟ ਨੇ ਸਤੇਂਦਰ ਜੈਨ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਸੀ। ਇਸ ਦੇ ਬਾਅਦ ਕੋਰਟ ਨੇ ਸਤੇਂਦਰ ਜੈਨ ਨੂੰ 13 ਜੂਨ ਤੱਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਸੀ। ਉਨ੍ਹਾਂ ਦੇ ਵਕੀਲ ਵੱਲੋਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਖਾਰਜ ਕਰ ਦਿੱਤਾ ਸੀ ਤੇ ਕਿਹਾ ਸੀ ਕਿ ਜੈਨ ਪ੍ਰਭਾਵਸ਼ਾਲੀ ਵਿਅਕਤੀ ਹਨ, ਉਨ੍ਹਾਂ ਦੇ ਜਾਂਚ ਨਾਲ ਜੁੜੇ ਸਬੂਤਾਂ ਨਾਲ ਛੇੜਛਾੜ ਦੀ ਸੰਭਾਵਨਾ ਹੈ।

Leave a Reply

Your email address will not be published.