ਟਰਾਂਸਜੈਂਡਰ ਕਮਿਉਨਿਟੀ ਨਾਲ ਸਬੰਧਤ ਜ਼ਿਲ੍ਹਾ ਕੋਆਰਡੀਨੇਟਰ ਟਰਾਂਸਜੈਂਡਰ ਵੋਟਰਾਂ ਦੇ 100 ਫੀਸਦੀ ਨਾਮਾਂਕਣ ਨੂੰ ਯਕੀਨੀ ਬਣਾਉਣ ਵਿੱਚ ਦੇਣਗੇ ਸਹਾਇਤਾ: ਸੀਈਓ ਪੰਜਾਬ

Home » Blog » ਟਰਾਂਸਜੈਂਡਰ ਕਮਿਉਨਿਟੀ ਨਾਲ ਸਬੰਧਤ ਜ਼ਿਲ੍ਹਾ ਕੋਆਰਡੀਨੇਟਰ ਟਰਾਂਸਜੈਂਡਰ ਵੋਟਰਾਂ ਦੇ 100 ਫੀਸਦੀ ਨਾਮਾਂਕਣ ਨੂੰ ਯਕੀਨੀ ਬਣਾਉਣ ਵਿੱਚ ਦੇਣਗੇ ਸਹਾਇਤਾ: ਸੀਈਓ ਪੰਜਾਬ
ਟਰਾਂਸਜੈਂਡਰ ਕਮਿਉਨਿਟੀ ਨਾਲ ਸਬੰਧਤ ਜ਼ਿਲ੍ਹਾ ਕੋਆਰਡੀਨੇਟਰ ਟਰਾਂਸਜੈਂਡਰ ਵੋਟਰਾਂ ਦੇ 100 ਫੀਸਦੀ ਨਾਮਾਂਕਣ ਨੂੰ ਯਕੀਨੀ ਬਣਾਉਣ ਵਿੱਚ ਦੇਣਗੇ ਸਹਾਇਤਾ: ਸੀਈਓ ਪੰਜਾਬ

ਚੰਡੀਗੜ੍ਹ, 30 ਦਸੰਬਰ: ਟਰਾਂਸਜੈਂਡਰਾਂ ਨੂੰ ਸਮਾਜ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਟਰਾਂਸਜੈਂਡਰਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।

ਸੀਈਓ ਡਾ. ਰਾਜੂ ਅਤੇ ਵਧੀਕ ਸੀਈਓ ਅਮਨਦੀਪ ਕੌਰ ਟਰਾਂਸਜੈਂਡਰ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਇੱਕ ਵਰਚੁਅਲ ਮੀਟਿੰਗ ਕਰ ਰਹੇ ਸਨ ਤਾਂ ਜੋ ਯੋਗ ਟਰਾਂਸਜੈਂਡਰ ਵੋਟਰਾਂ ਦੇ 100 ਫੀਸਦੀ ਨਾਮਾਂਕਣ ਲਈ ਰਣਨੀਤੀ ਤਿਆਰ ਕੀਤੀ ਜਾ ਸਕੇ ਜਿਸ ਨਾਲ ਉਹ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਹਮਸਫਰ ਟਰੱਸਟ ਤੋਂ ਯਸ਼ਵਿੰਦਰ ਸਿੰਘ ਅਤੇ ਮਨੋਜ ਬੈਂਜਵਾਲ, ਨੈਟਰੀਚ ਤੋਂ ਸਮ੍ਰਿਤੀ ਅਚਾਰੀਆ ਅਤੇ ਅਰਚਨਾ ਸ਼ੈਟੀ ਅਤੇ ਮਾਨਸਾ ਫਾਊਂਡੇਸ਼ਨ ਤੋਂ ਮੋਹਿਨੀ ਮਹੰਤ ਅਤੇ ਮਦਨ ਨੇ ਮੀਟਿੰਗ ਵਿੱਚ ਹਿੱਸਾ ਲਿਆ। ਸੀਈਓ ਡਾ. ਰਾਜੂ ਨੇ ਹਰੇਕ ਜ਼ਿਲ੍ਹੇ ਵਿੱਚ ਟਰਾਂਸਜੈਂਡਰ ਭਾਈਚਾਰੇ ਨਾਲ ਸਬੰਧਤ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕਰਨ ਦਾ ਸੁਝਾਅ ਦਿੱਤਾ, ਜੋ ਟਰਾਂਸਜੈਂਡਰਾਂ ਵੋਟਰਾਂ ਦੇ ਵੋਟਰ ਆਈਡੀ ਕਾਰਡ ਬਣਾਉਣ ਵਿੱਚ ਮਦਦ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਗੇ।

ਉਨ੍ਹਾਂ ਭਰੋਸਾ ਦਿਵਾਇਆ ਕਿ ਟਰਾਂਸਜੈਂਡਰਾਂ ਨੂੰ ਆਪਣੇ ਵੋਟਰ ਆਈਡੀ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ, ਕਿਉਂਕਿ ਚੋਣ ਕਮਿਸ਼ਨ ਨੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਵੀ ਸਰਲ ਬਣਾ ਦਿੱਤਾ ਹੈ। ਪਤੇ ਦਾ ਸਬੂਤ ਨਾ ਹੋਣ ਦੀ ਸੂਰਤ ਵਿੱਚ ਟਰਾਂਸਜੈਂਡਰ ਸਿਰਫ਼ ਅੰਡਰਟੇਕਿੰਗ ਦੇ ਕੇ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰ ਸਕਦੇ ਹਨ। ਡਾ. ਰਾਜੂ ਨੇ ਦੱਸਿਆ ਕਿ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਟਰਾਂਸਜੈਂਡਰਾਂ ਨੂੰ ਉਨ੍ਹਾਂ ਦੇ ਵੋਟਿੰਗ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ “ਇਸ ਵਾਰ ਅਸੀਂ ਥਰਡ ਜੈਂਡਰ ਦੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ `ਮਹਿਲਾ, ਪੁਰਸ਼ ਅਤੇ ਟਰਾਂਸਜੈਂਡਰ, ਲੋਕਤੰਤਰ ਵਿੱਚ ਸਭ ਬਰਾਬਰ` ਦੇ ਨਾਅਰੇ ਹੇਠ ਜਾਗਰੂਕਤਾ ਪੈਦਾ ਕਰ ਰਹੇ ਹਾਂ।” 

ਡਾ. ਰਾਜੂ ਨੇ ਟਰਾਂਸਜੈਂਡਰ ਭਾਈਚਾਰੇ ਦੇ ਨੁਮਾਇੰਦਿਆਂ ਵੱਲੋਂ ਟਰਾਂਸਜੈਂਡਰ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਇੱਕ ਵਰਕਸ਼ਾਪ ਜਾਂ ਸੈਮੀਨਾਰ ਦਾ ਆਯੋਜਨ ਕਰਨ ਦੀ ਮੰਗ ਨੂੰ ਵੀ ਸਵੀਕਾਰ ਕੀਤਾ। ਦੱਸਣਯੋਗ ਹੈ ਕਿ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਬਲਾਕ ਪੱਧਰੀ ਅਧਿਕਾਰੀ (ਬੀ.ਐਲ.ਓ.) ਨਾਲ ਸੰਪਰਕ ਕਰ ਸਕਦੇ ਹਨ ਜਾਂ 1950 `ਤੇ ਕਾਲ ਕਰ ਸਕਦੇ ਹਨ ਜਾਂ ਐਂਡਰਾਇਡ ਅਤੇ ਆਈਓਐਸ `ਤੇ ਉਪਲਬਧ ਵੋਟਰ ਹੈਲਪਲਾਈਨ ਐਪਲੀਕੇਸ਼ਨ ਦੀ ਵਰਤੋਂ ਕਰ ਸਕਦੇ ਹਨ।

Leave a Reply

Your email address will not be published.