ਕੈਨੇਡਾ ਦੇ ਟੋਰਾਂਟੋ ਤੋਂ ਬੁਰੀ ਖਬਰ ਸਾਹਮਣੇ ਆਈ ਹੈ।
ਇਥੇ ਨੂੰ ਸੜਕ ਹਾਦਸੇ ਵਿਚ ਪੰਜ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਜਦਕਿ ਦੋ ਹੋਰਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਜਨਰਲ ਦੀ ਟੀਮ ਜ਼ਖ਼ਮੀਆਂ ਦੀ ਮਦਦ ਲਈ ਪੀੜਤਾਂ ਦੇ ਦੋਸਤਾਂ ਨਾਲ ਸੰਪਰਕ ਵਿੱਚ ਹਨ। ਬਿਸਾਰੀਆ ਨੇ ਦੱਸਿਆ ਕਿ ਹਾਦਸਾ ਆਟੋ ਕਾਰਨ ਵਾਪਰਿਆ। ਹਾਦਸੇ ‘ਚ ਜ਼ਖਮੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।