ਦਾੜ੍ਹੀ-ਮੁੱਛਾਂ ‘ਤੇ ਟਿੱਪਣੀ ਕਰ ਵਿਵਾਦਾਂ ‘ਚ ਘਿਰੀ ਭਾਰਤੀ ਸਿੰਘ

ਦਾੜ੍ਹੀ-ਮੁੱਛਾਂ ‘ਤੇ ਟਿੱਪਣੀ ਕਰ ਵਿਵਾਦਾਂ ‘ਚ ਘਿਰੀ ਭਾਰਤੀ ਸਿੰਘ

ਮੁੰਬਈ : ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਹੈ।

ਭਾਰਤੀ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਦਾੜ੍ਹੀ-ਮੁੱਛਾਂ ਨੂੰ ਲੈ ਕੇ ਟਿੱਪਣੀ ਕਰ ਰਹੀ ਹੈ । ਜਿਸ ਕਾਰਨ ਸਿੱਖ ਭਾਈਚਾਰੇ ਵੱਲੋਂ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ । ਇਸੇ ਰੋਸ ਦੇ ਮੱਦੇਨਜ਼ਰ ਸਿੱਖ ਭਾਈਚਾਰੇ ਵੱਲੋਂ ਫਿਰੋਜ਼ਪੁਰ ਵਿੱਚ ਭਾਰਤੀ ਸਿੰਘ ‘ਤੇ ਮਾਮਲਾ ਦਰਜ ਕਰਵਾਇਆ ਗਿਆ ਹੈ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਭਾਰਤੀ ਦੇ ਬਿਆਨ ਨੂੰ ਇਤਰਾਜ਼ਯੋਗ ਦੱਸਦੇ ਹੋਏ ਲੋਕਾਂ ਨੇ ਉਨ੍ਹਾਂ ਨੂੰ ਦਾਇਰੇ ਵਿੱਚ ਰਹਿਣ ਲਈ ਕਿਹਾ। ਦੱਸ ਦੇਈਏ ਕਿ ਭਾਰਤੀ ਸਿੰਘ ਨੇ ਇੱਕ ਟੀਵੀ ਸ਼ੋਅ ਦੌਰਾਨ ਕਿਹਾ ਕਿ ਦੁੱਧ ਪੀਣ ਤੋਂ ਬਾਅਦ ਦਾੜ੍ਹੀ ਨੂੰ ਮੂੰਹ ਵਿੱਚ ਪਾਓ ਤਾਂ ਸੇਵੀਆਂ ਦਾ ਸੁਆਦ ਆਉਂਦਾ ਹੈ। ਉਸ ਨੇ ਦੱਸਿਆ ਕਿ ਉਸ ਦੀਆਂ ਕਈ ਸਹੇਲੀਆਂ ਦੇ ਵਿਆਹ ਹੋ ਚੁੱਕੇ ਹਨ ਤੇ ਉਹ ਹੁਣ ਦਾੜ੍ਹੀ ਅਤੇ ਮੁੱਛਾਂ ਤੋਂ ਜੂਆਂ ਕੱਢਣ ਵਿੱਚ ਰੁੱਝੀਆਂ ਰਹਿੰਦੀਆਂ ਹਨ । ਭਾਰਤੀ ਦੀ ਇਸ ਟਿੱਪਣੀ ਕਾਰਨ ਸਿੱਖ ਭਾਈਚਾਰੇ ਦੇ ਲੋਕਾਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਭਾਰਤੀ ਖ਼ੁਦ ਅੰਮ੍ਰਿਤਸਰ, ਪੰਜਾਬ ਵਿੱਚ ਜੰਮੀ-ਪਲ਼ੀ ਹੈ ਅਤੇ ਉਹ ਅਜਿਹਾ ਕਹਿ ਰਹੀ ਹੈ । ਉਨ੍ਹਾਂ ਦੇ ਇਸ ਮਜ਼ਾਕ ਤੋਂ ਬਾਅਦ ਸਿੱਖਾਂ ਭਾਈਚਾਰੇ ਵੱਲੋਂ ਇਸ ਦਾ ਵਿਰੋਧ ਸ਼ੁਰੂ ਹੋ ਗਿਆ ਹੈ ।

ਜ਼ਿਕਰਯੋਗ ਹੈ ਕਿ ਇੰਨਾ ਵਿਰੋਧ ਹੋਣ ਤੋਂ ਬਾਅਦ ਭਾਰਤ ਸਿੰਘ ਨੇ ਇਸ ਮਾਮਲੇ ਨੂੰ ਵਿੱਚ ਮੁਆਫੀ ਮੰਗ ਲਈ ਹੈ । ਭਾਰਤੀ ਸਿੰਘ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਮੈਂ ਵੀਡੀਓ ਵਿੱਚ ਕਿਤੇ ਵੀ ਕਿਸੇ ਧਰਮ ਬਾਰੇ ਕੁਝ ਨਹੀਂ ਕਿਹਾ ਹੈ । ਦਾੜ੍ਹੀ-ਮੁੱਛ ਦਾ ਅੱਜ-ਕੱਲ੍ਹ ਹਰ ਕੋਈ ਰੱਖਦਾ ਹੈ। ਜੇ ਕੋਈ ਮੇਰੇ ਇਸ ਬਿਆਨ ਨਾਲ ਦੁਖੀ ਹੋਇਆ ਹੈ ਤਾਂ ਮੈਂ ਮੁਆਫ਼ੀ ਮੰਗਦੀ ਹਾਂ ।

Leave a Reply

Your email address will not be published.