ਦਿੱਲੀ ‘ਚ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ ਦੇ ਮਾਮਲੇ ‘ਚ ਭਖੀ ਸਿਆਸਤ

Home » Blog » ਦਿੱਲੀ ‘ਚ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ ਦੇ ਮਾਮਲੇ ‘ਚ ਭਖੀ ਸਿਆਸਤ
ਦਿੱਲੀ ‘ਚ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ ਦੇ ਮਾਮਲੇ ‘ਚ ਭਖੀ ਸਿਆਸਤ

ਨਵੀਂ ਦਿੱਲੀ /ਦਿੱਲੀ ਕੈਂਟ ਇਲਾਕੇ ‘ਚ 9 ਸਾਲਾ ਬੱਚੀ ਨਾਲ ਕਥਿਤ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ‘ਚ ਉੱਠ ਰਹੇ ਸਵਾਲਾਂ ਦਰਮਿਆਨ ਸਿਆਸਤ ਵੀ ਭਖ ਗਈ ਹੈ, ਜਿੱਥੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਗਏ, ਉੱਥੇ ਭਾਜਪਾ ਨੇ ਕਾਂਗਰਸ ਸ਼ਾਸਿਤ ਸੂਬਿਆਂ ‘ਚ ਬੱਚਿਆਂ ਨਾਲ ਹੋਈਆਂ ਜਬਰ ਜਨਾਹ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਅਜਿਹੇ ਮਾਮਲਿਆਂ ‘ਚ ਸਿਆਸਤ ਕਰਨ ਤੋਂ ਗੁਰੇਜ਼ ਕਰਨ ਨੂੰ ਕਿਹਾ |

ਇਨਸਾਫ਼ ਮਿਲਣ ਤੱਕ ਪੀੜਤ ਪਰਿਵਾਰ ਨਾਲ ਖੜ੍ਹੇ ਰਹਾਂਗੇ-ਰਾਹੁਲ ਗਾਂਧੀ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਉਸ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਜਿਸ ਦੀ ਐਤਵਾਰ ਨੂੰ ਕਥਿਤ ਤੌਰ ‘ਤੇ ਜਬਰ ਜਨਾਹ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਸ ਦਾ ਜ਼ਬਰਦਸਤੀ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ ਸੀ | ਰਾਹੁਲ ਗਾਂਧੀ ਨੇ ਬੱਚੀ ਦੇ ਪਰਿਵਾਰ ਵਾਲਿਆਂ ਨਾਲ ਆਪਣੀ ਕਾਰ ‘ਚ ਬੈਠ ਕੇ ਹੀ ਮੁਲਾਕਾਤ ਕੀਤੀ | ਰਾਹੁਲ ਗਾਂਧੀ ਨੇ ਬੱਚੀ ਦੇ ਮਾਤਾ-ਪਿਤਾ ਨੂੰ ਇਨਸਾਫ਼ ਦੁਆਉਣ ਦਾ ਭਰੋਸਾ ਦੁਆਇਆ

ਕੇਜਰੀਵਾਲ ਵਲੋਂ 10 ਲੱਖ ਰੁਪਏ ਦੀ ਮਦਦ ਅਤੇ ਨਿਆਇਕ ਜਾਂਚ ਦਾ ਐਲਾਨ ਰਾਹੁਲ ਗਾਂਧੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ ਹਾਲਾਂਕਿ ਕੇਜਰੀਵਾਲ ਦੇ ਪਹੁੰਚਣ ‘ਤੇ ਇਕੱਠੇ ਹੋਏ ਲੋਕਾਂ ਵਲੋਂ ਵਿਰੋਧ ਵੀ ਕੀਤਾ ਗਿਆ, ਜਿਸ ਕਾਰਨ ਸਟੇਜ ਟੱੁਟ ਗਈ ਅਤੇ ਕੇਜਰੀਵਾਲ ਮੰਚ ਤੋਂ ਡਿਗ ਗਏ ਪਰ ਸੁਰੱਖਿਆ ਬਲਾਂ ਨੇ ਕੇਜਰੀਵਾਲ ਨੂੰ ਸੰਭਾਲ ਲਿਆ ਅਤੇ ਉਹ ਬਿਨਾਂ ਕੁਝ ਕਹੇ ਵਾਪਸ ਆ ਗਏ | ਕੇਜਰੀਵਾਲ ਨੇ ਪੀੜਤ ਪਰਿਵਾਰ ਨੂੰ ਦਿੱਲੀ ਸਰਕਾਰ ਵਲੋਂ 10 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ, ਨਾਲ ਹੀ ਮਾਮਲੇ ਦੀ ਨਿਆਇਕ ਜਾਂਚ ਕਰਵਾਉਣ ਅਤੇ ਵਕੀਲ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ | ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਨੇ ਵੀ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਕਿਹਾ ਕਿ ਉਨ੍ਹਾਂ ਦਾ ਸੰਗਠਨ ਬੱਚੀ ਨੂੰ ਇਨਸਾਫ਼ ਦੁਆਉਣ ਵਾਲੇ ਪ੍ਰਦਰਸ਼ਨ ‘ਚ ਸ਼ਾਮਿਲ ਹੋਵੇਗਾ |

ਭਾਜਪਾ ਨੇਤਾ ਦਾ ਹੋਇਆ ਵਿਰੋਧ ਸਿਆਸੀ ਆਗੂਆਂ ਦੀਆਂ ਮੁਲਾਕਾਤਾਂ ਦੇ ਇਸ ਸਿਲਸਿਲੇ ‘ਚ ਦਿੱਲੀ ਭਾਜਪਾ ਦੇ ਪ੍ਰਧਾਨ ਆਦੇਸ਼ ਗੁਪਤਾ ਵੀ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ | ਮੁਲਾਕਾਤ ਤੋਂ ਬਾਅਦ ਜਦ ਉਹ ਮੰਚ ‘ਤੇ ਚੜ੍ਹੇ ਤੇ ਕੁਝ ਲੋਕਾਂ ਵਲੋਂ ਉਨ੍ਹਾਂ ਖਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਗਈ, ਜਿਸ ਤੋਂ ਥੋੜ੍ਹੀ ਦੇਰ ਬਾਅਦ ਉੱਥੇ ਬਣੀਆਂ ਦੋ ਧਿਰਾਂ ‘ਚ ਹਲਕੀ ਕੁੱਟਮਾਰ ਵੀ ਹੋਈ | ਪੁਲਿਸ ਨੇ ਦੋ ਲੋਕਾਂ ਨੂੰ ਗਿ੍ਫ਼ਤਾਰ ਵੀ ਕੀਤਾ ਪਰ ਛੇਤੀ ਹੀ ਛੱਡ ਵੀ ਦਿੱਤਾ |

ਰਾਹੁਲ ਖ਼ਿਲਾਫ਼ ਕਾਰਵਾਈ ਦੇ ਨਿਰਦੇਸ਼ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਐਨ. ਸੀ. ਪੀ. ਸੀ. ਆਰ.) ਨੇ ਦਿੱਲੀ ਪੁਲਿਸ ਅਤੇ ਟਵਿਟਰ ਨੂੰ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਕਿਉਂਕਿ ਉਨ੍ਹਾਂ ਬਾਲ ਨਿਆਂ ਕਾਨੂੰਨ ਅਤੇ ਪੋਕਸੋ ਐਕਟ ਦੀ ਉਲੰਘਣਾ ਕਰਦਿਆਂ ਜਬਰ-ਜਨਾਹ ਪੀੜਤ ਲੜਕੀ ਦੇ ਪਰਿਵਾਰ ਦੀਆਂ ਤਸਵੀਰਾਂ ਟਵਿਟਰ ‘ਤੇ ਸਾਂਝੀਆਂ ਕੀਤੀਆਂ ਹਨ | ਅੱਜ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਦੇ ਬਾਅਦ ਰਾਹੁਲ ਗਾਂਧੀ ਨੇ ਮ੍ਤਿਕ ਲੜਕੀ ਦੇ ਮਾਤਾ-ਪਿਤਾ ਨਾਲ ਤਸਵੀਰਾਂ ਟਵਿਟਰ ‘ਤੇ ਸਾਂਝੀਆਂ ਕਰਦਿਆਂ ਟਵੀਟ ਕੀਤਾ ਕਿ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਮੈਂ ਉਨ੍ਹਾਂ ਦੇ ਨਾਲ ਖੜ੍ਹਾ ਹਾਂ |

Leave a Reply

Your email address will not be published.