ਦਿੱਲੀ ਵਿਚ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਬਣਾਉਣ ਦੀ ਮੰਗ

Home » Blog » ਦਿੱਲੀ ਵਿਚ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਬਣਾਉਣ ਦੀ ਮੰਗ
ਦਿੱਲੀ ਵਿਚ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਬਣਾਉਣ ਦੀ ਮੰਗ

ਨਵੀਂ ਦਿੱਲੀ / ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਲੋਕ ਸਭਾ ‘ਚ ਸਿਫਰ ਕਾਲ ਦੌਰਾਨ ਅਕਾਲੀ ਦਲ ਦੀ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ, ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਤੇ ਜਸਬੀਰ ਸਿੰਘ ਡਿੰਪਾ ਅਤੇ ਭਾਜਪਾ ਦੇ ਸੰਸਦ ਮੈਂਬਰ ਐੱਸ. ਐੱਸ. ਆਹਲੂਵਾਲੀਆ ਵਲੋਂ ਗੁਰੂ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ ।

ਲੁਧਿਆਣਾ ਤੋਂ ਲੋਕ ਸਭਾ ਮੈਂਬਰ ਬਿੱਟੂ ਨੇ ਕਿਹਾ ਕਿ ਮੈਂ ਮੰਗ ਕਰਦਾ ਹਾਂ ਕਿ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਦਾ ਸਨਮਾਨ ਕਰਨ ਲਈ ਦਿੱਲੀ ‘ਚ ਇਕ ਕੌਮੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇ । ਅਜਿਹੀ ਹੀ ਮੰਗ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਕੀਤੀ । ਖਡੂਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਸਰਕਾਰ ਨੂੰ ਗੁਰੂ ਜੀ ਦੇ ਸਤਿਕਾਰ ‘ਚ ਅੰਮ੍ਤਿਸਰ ਜ਼ਿਲ੍ਹੇ ਦੇ ਸਠਿਆਲਾ ‘ਚ ਗੁਰੂ ਤੇਗ ਬਹਾਦਰ ਹੈਂਡੀਕਰਾਫਟ ਇੰਸਟੀਚਿਊਟ ਦੀ ਸਥਾਪਨਾ ਕਰਨ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਅੰਮ੍ਤਿਸਰ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪਹਿਲਾਂ ਹੀ ਇਸ ਸੰਬੰਧੀ ਪ੍ਰਸਤਾਵ ਭੇਜਿਆ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਸੰਸਥਾ ਦੀ ਸਥਾਪਨਾ ਲਈ ਜ਼ਮੀਨ ਤੇ ਇਮਾਰਤ ਅਲਾਟ ਕਰੇਗੀ ।

ਪ੍ਰਧਾਨ ਮੰਤਰੀ ਵਲੋਂ ਸ਼ਹੀਦੀ ਦਿਹਾੜੇ ਮੌਕੇ ਗੁਰੂ ਤੇਗ ਬਹਾਦਰ ਜੀ ਨੂੰ ਸਿਜਦਾ ਨਵੀਂ ਦਿੱਲੀ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਸਾਹਿਬ ਨੂੰ ਸਿਜਦਾ ਕਰਦਿਆਂ ਕਿਹਾ ਕਿ ਉਹ ਆਪਣੇ ਆਖਰੀ ਸਾਹ ਤੱਕ ਅਨਿਆਂ ਖਿਲਾਫ਼ ਲੜੇ । ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਾਡੇ ਇਤਿਹਾਸ ਦੀ ਨਾ-ਭੁੱਲਣ ਵਾਲੀ ਘਟਨਾ ਹੈ । ਆਖਰੀ ਸਾਹ ਤੱਕ ਉਨ੍ਹਾਂ ਜੁਲਮ ਤੇ ਅਨਿਆਂ ਖਿਲਾਫ਼ ਲੜਾਈ ਲੜੀ । ਅੱਜ ਦੇ ਦਿਨ ਮੈਂ ਉਨ੍ਹਾਂ ਨੂੰ ਸਿਜਦਾ ਕਰਦਾ ਹਾਂ । ਪ੍ਰਧਾਨ ਮੰਤਰੀ ਨੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬੀ ਭਾਸ਼ਾ ‘ਚ ਟਵੀਟ ਕੀਤਾ ਤੇ ਦਿੱਲੀ ਸਥਿਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਮੱਥਾ ਟੇਕਣ ਦੀ ਆਪਣੀ ਇਕ ਪੁਰਾਣੀ ਤਸਵੀਰ ਵੀ ਸਾਂਝੀ ਕੀਤੀ ।

Leave a Reply

Your email address will not be published.