ਦੀਪ ਸਿੱਧੂ ਦੀ ਅਸਥੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਪਰਿਵਾਰਕ ਮੈਂਬਰਾਂ ਵੱਲੋਂ ਜਲ ਪ੍ਰਵਾਹ

ਦੀਪ ਸਿੱਧੂ ਦੀ ਅਸਥੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਪਰਿਵਾਰਕ ਮੈਂਬਰਾਂ ਵੱਲੋਂ ਜਲ ਪ੍ਰਵਾਹ

ਬੀਤੇ ਦਿਨੀਂ ਸੜਕ ਹਾਦਸੇ ’ਚ ਮਾਰੇ ਗਏ ਪ੍ਰਸਿੱਧ ਅਦਾਕਾਰ ਦੀਪ ਸਿੱਧੂ ਦੀਆਂ ਅਸਥੀਆਂ ਗੁਰੂਦਵਾਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਪਰਿਵਾਰਕ ਮੈਂਬਰਾਂ ਵੱਲੋਂ ਜਲ ਪ੍ਰਵਾਹ ਕੀਤੀਆਂ ਗਈਆਂ। ਪਰਿਵਾਰਿਕ ਮੈਂਬਰ ਪਹਿਲਾਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਪਹੁੰਚੇ ਜਿਥੇ ਦੀਪ ਸਿੱਧੂ ਦੀ ਅੰਤਿਮ ਅਰਦਾਸ ਪਾਠੀ ਸਿੰਘ ਵੱਲੋਂ ਕੀਤੀ ਗਈ। ਉਪਰੰਤ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ। ਅਸਥੀਆਂ ਜਲ ਪ੍ਰਵਾਹ ਕਰਨ ਤੋਂ ਬਾਅਦ ਪਰਿਵਾਰਕ ਮੈਂਬਰ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਪਰਿਵਾਰਕ ਮੈਂਬਰਾਂ ਨੇ ਜਿੱਥੇ ਦੁੱਖ ਪ੍ਰਗਟ ਕੀਤਾ ਉਥੇ ਹੀ ਦੀਪ ਸਿੱਧੂ ਵੱਲੋਂ ਤਿਆਰ ਕੀਤੀ ਜਥੇਬੰਦੀ ਵਾਰਿਸ ਪੰਜਾਬ ਦੇ ਨੌਜਵਾਨਾਂ ਦੇ ਨਾਂਅ ਸੁਨੇਹਾ ਦਿੱਤਾ। ਇਸ ਦੁੱਖ ਦੀ ਘੜੀ ਵਿਚ ਦੀਪ ਸਿੱਧੂ ਦੀ ਮਾਤਾ ਗੁਰਵਿੰਦਰ ਕੌਰ, ਚਾਚਾ ਬੇਦੀ ਸਿੰਘ, ਪਤਨੀ ਨਮਰਤਾ ਕੌਰ ਸਿੱਧੂ ਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ।

Leave a Reply

Your email address will not be published.