ਧੋਖਾਧੜੀ ਦੇ ਮਾਮਲੇ ‘ਚ ਫਸੇ ਅਦਾਕਾਰ ਰਾਜਪਾਲ ਯਾਦਵ

ਇੰਦੌਰ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਾਜਪਾਲ ਯਾਦਵ ਆਪਣੀ ਦਮਦਾਰ ਅਦਾਕਾਰੀ ਲਈ ਜਾਣੇ ਜਾਂਦੇ ਹਨ।

ਪਰ ਹੁਣ ਰਾਜਪਾਲ ਯਾਦਵ ਮੁਸੀਬਤ ‘ਚ ਘਿਰਦੇ ਨਜ਼ਰ ਆ ਰਹੇ ਹਨ, ਅਦਾਕਾਰ ‘ਤੇ ਧੋਖਾਧੜੀ ਦਾ ਦੋਸ਼ ਲੱਗਾ ਹੈ।ਇਸ ਦੋਸ਼ ਕਾਰਨ ਇੰਦੌਰ ਪੁਲਿਸ ਨੇ ਉਸ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਨਾਲ ਹੀ ਇਸ ਨੋਟਿਸ ਦੇ ਮੁਤਾਬਕ ਅਦਾਕਾਰ ਰਾਜਪਾਲ ਯਾਦਵ ਨੂੰ 15 ਦਿਨਾਂ ਦੇ ਅੰਦਰ ਪੁਲਿਸ ਸਾਹਮਣੇ ਪੇਸ਼ ਹੋਣਾ ਹੋਵੇਗਾ। ਜਾਣਕਾਰੀ ਅਨੁਸਾਰ ਪੁਲਿਸ ਨੂੰ ਕੀਤੀ ਇਸ ਸ਼ਿਕਾਇਤ ‘ਚ ਅਦਾਕਾਰ ਰਾਜਪਾਲ ਯਾਦਵ ‘ਤੇ ਧੋਖਾਧੜੀ ਦਾ ਇਲਜ਼ਾਮ ਲਗਾਇਆ ਗਿਆ ਹੈ, ਜਿਸ ‘ਚ ਇਕ ਬਿਲਡਰ ਸੁਰਿੰਦਰ ਨੇ ਦੱਸਿਆ ਹੈ ਕਿ ਰਾਜਪਾਲ ਯਾਦਵ ਨੇ ਉਸ ਦੇ ਬੇਟੇ ਨੂੰ ਬਾਲੀਵੁੱਡ ‘ਚ ਕੰਮ ਕਰਨ ਲਈ 20 ਲੱਖ ਰੁਪਏ ਲਏ ਸਨ। ਪਰ ਹੁਣ ਤੱਕ ਅਦਾਕਾਰ ਰਾਜਪਾਲ ਯਾਦਵ ਨੇ ਉਸ ਦੇ ਬੇਟੇ ਨੂੰ ਕੋਈ ਕੰਮ ਨਹੀਂ ਦਿੱਤਾ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਮਦਦ ਕੀਤੀ ਹੈ।

ਅਦਾਕਾਰ ਰਾਜਪਾਲ ਯਾਦਵ ਦੇ ਖਿਲਾਫ  ਪੁਲਿਸਨੂੰ ਸ਼ਿਕਾਇਤ ਕਰਨ ਵਾਲੇ ਬਿਲਡਰ ਨੇ ਪੁਲਸ ਨੂੰ ਦੱਸਿਆ ਕਿ ਜਦੋਂ ਪੈਸੇ ਵਾਪਸ ਲੈਣ ਦੀ ਗੱਲ ਆਈ ਤਾਂ ਉਹ ਗਾਇਬ ਹੋ ਗਿਆ ਅਤੇ ਨਾ ਤਾਂ ਫੋਨ ਚੁੱਕ ਰਿਹਾ ਹੈ ਅਤੇ ਨਾ ਹੀ ਪੈਸੇ ਵਾਪਸ ਕਰ ਰਿਹਾ ਹੈ।ਇਹੀ ਕਾਰਨ ਹੈ, ਬਿਲਡਰ ਨੇ ਅਦਾਕਾਰ ਰਾਜਪਾਲ ਯਾਦਵ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਅਦਾਕਾਰ ਰਾਜਪਾਲ ਯਾਦਵ ਨੂੰ 15 ਦਿਨਾਂ ਦੇ ਅੰਦਰ ਪੁਲਿਸ ਸਾਹਮਣੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਪੁਲਿਸ ਨੂੰ ਬਿਲਡਰ ਦੀ ਸ਼ਿਕਾਇਤ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿੱਥੇ ਪੁਲਿਸ ਨੇ ਹੁਣ ਅਦਾਕਾਰ ਰਾਜਪਾਲ ਯਾਦਵ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ ਪੇਸ਼ ਹੋਣ ਲਈ ਕਿਹਾ ਹੈ। ਰਾਜਪਾਲ ਯਾਦਵ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ ਕਈ ਬਾਲੀਵੁੱਡ ਫਿਲਮਾਂ ‘ਚ ਆਪਣੇ ਕਿਰਦਾਰ ਦਾ ਜਲਵਾ ਬਿਖੇਰ ਚੁੱਕੇ ਹਨ, ਜਿੱਥੇ ਵੱਖ-ਵੱਖ ਫਿਲਮਾਂ ‘ਚ ਉਨ੍ਹਾਂ ਦੇ ਵੱਖ-ਵੱਖ ਕਿਰਦਾਰਾਂ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਹੈ। ਬਾਲੀਵੁੱਡ ਦੀ ਮਸ਼ਹੂਰ ਫਿਲਮ ‘ਭੂਲ ਭੁਲਈਆ’ ਅਤੇ ‘ਭੂਲ ਭੁਲਈਆ 2’ ਵਰਗੀਆਂ ਫਿਲਮਾਂ ਨੇ ਅਦਾਕਾਰ ਰਾਜਪਾਲ ਯਾਦਵ ਨੂੰ ਇਕ ਵੱਖਰੀ ਪਛਾਣ ਦਿੱਤੀ ਹੈ।

Leave a Reply

Your email address will not be published.