ਨਵੀਂ ਪਾਰਟੀ ਬਾਰੇ ਐਲਾਨ ਪਿੱਛੋਂ ਕਾਂਗਰਸ ਵੱਲੋਂ ਕੈਪਟਨ ਦੀ ਘੇਰਾਬੰਦੀ

ਚੰਡੀਗੜ੍ਹ: ਪੰਜਾਬ ਵਿਚ ਕਾਂਗਰਸ ਤੇ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਵਿਵਾਦ ਵਧਦਾ ਹੀ ਜਾ ਰਿਹਾ ਹੈ।

ਕੈਪਟਨ ਦੇ ਕਾਂਗਰਸ ਖਿਲਾਫ ਬੋਲਣ ਤੋਂ ਬਾਅਦ ਪੰਜਾਬ ਕਾਂਗਰਸ ਕੈਪਟਨ ਖਿਲਾਫ ਲਾਮਬੰਦ ਹੋ ਗਈ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਚਾਰ ਸਾਲ ਮੁੱਖ ਮੰਤਰੀ ਰਹੇ ਤਾਂ ਸਭ ਕੁਝ ਠੀਕ ਰਿਹਾ ਪਰ ਜਦ ਕੁਰਸੀ ਗਈ ਤਾਂ ਪੰਜਾਬ ਨੂੰ ਪਾਕਿਸਤਾਨ ਤੋਂ ਖਤਰਾ ਖੜ੍ਹਾ ਹੋ ਗਿਆ। ਇਹ ਖਤਰਾ ਉਦੋਂ ਕਿਉਂ ਖੜ੍ਹਾ ਨਹੀਂ ਹੋਇਆ ਜਦੋਂ ਆਰੂਸਾ ਆਲਮ ਚੰਡੀਗੜ੍ਹ ਸਥਿਤ ਸਰਕਾਰੀ ਘਰ ਵਿਚ ਰਹਿੰਦੀ ਰਹੀ। ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ‘ਮੌਕਾਪ੍ਰਸਤਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਨਾਲ ਧ੍ਰੋਹ ਕਮਾ ਰਹੇ ਸਨ। ਅਮਰਿੰਦਰ ਨੇ ਲੰਘੇ ਦਿਨੀਂ ਇਕ ਟਵੀਟਚ ਜਲਦੀ ਹੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ। ਅਮਰਿੰਦਰ ਨੇ ਸੰਕੇਤ ਦਿੱਤਾ ਸੀ ਕਿ ਉਹ ਭਾਜਪਾ ਤੇ ਅਕਾਲੀ ਦਲ ਨਾਲੋਂ ਵੱਖ ਹੋਏ ਢੀਂਡਸਾ ਤੇ ਬ੍ਰਹਮਪੁਰਾ ਧੜਿਆਂ ਨਾਲ ਹੱਥ ਮਿਲਾ ਸਕਦੇ ਹਨ। ਦੋ ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਅਮਰਿੰਦਰ ਨੇ ਐਲਾਨ ਕੀਤਾ ਸੀ ਕਿ ਉਹ ‘ਆਪਣੇ ਲੋਕਾਂ ਤੇ ਆਪਣੇ ਸੂਬੇਦਾ ਭਵਿੱਖ ਸੁਰੱਖਿਅਤ ਬਣਾਉਣ ਤੱਕ ਟਿਕ ਕੇ ਨਹੀਂ ਬੈਠਣਗੇ।

ਉਪ ਮੁੱਖ ਮੰਤਰੀ ਰੰਧਾਵਾ ਨੇ ਅਮਰਿੰਦਰ ਵੱਲੋਂ ਕੀਤੇ ਐਲਾਨ ਦੇ ਪ੍ਰਤੀਕਰਮ ਵਿੱਚ ਕਿਹਾ, ‘’ਕੈਪਟਨ ਅਮਰਿੰਦਰ ਸਿੰਘ ਮੌਕਾਪ੍ਰਸਤ ਆਗੂ ਹਨ, ਜੋ ਸਿਰਫ ਖੁਦ, ਆਪਣੇ ਪਰਿਵਾਰ ਤੇ ਆਪਣੇ ਦੋਸਤਾਂ ਬਾਰੇ ਹੀ ਸੋਚਦੇ ਹਨ।“ ਅਮਰਿੰਦਰ ਵੱਲੋਂ ਪਿਛਲੇ ਮਹੀਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੀਟਿੰਗ ਦੇ ਹਵਾਲੇ ਨਾਲ ਰੰਧਾਵਾ ਨੇ ਕਿਹਾ ਕਿ ਕੈਪਟਨ ਨੇ ਕਿਸਾਨ ਅੰਦੋਲਨ ਨੂੰ ਹੱਲ ਕਰਨ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਬੀ.ਐਸ.ਐਫ. ਦਾ ਦਾਇਰਾ ਵਧਾਉਣ ਪਿੱਛੇ ਅਮਰਿੰਦਰ ਸਿੰਘ ਦਾ ਹੱਥ ਸੀ। ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ‘ਘਾੜਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਬਾਨੀ ਨੂੰ ਪੰਜਾਬ ਦੀ ਕਿਸਾਨੀ ਚ ਲਿਆਉਣ ਵਾਲਾ ਅਮਰਿੰਦਰ ਹੈ ਤੇ ਇਕ ਦੋ ਵੱਡੇ ਕਾਰਪੋਰੇਟਾਂ ਨੂੰ ਲਾਹਾ ਦੇਣ ਲਈ ਪੰਜਾਬ ਦੇ ਕਿਸਾਨਾਂ, ਛੋਟੇ ਵਪਾਰੀਆਂ ਤੇ ਕਿਰਤੀਆਂ ਨੂੰ ਤਬਾਹ ਕਰਨ ਲਈ ਵੀ ਸਾਬਕਾ ਮੁੱਖ ਮੰਤਰੀ ਜ਼ਿੰਮੇਵਾਰ ਹੈ।

ਚੇਤੇ ਰਹੇ ਕਿ ਸਾਬਕਾ ਮੁੱਖ ਮੰਤਰੀ ਨੇ ਇਕ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਨਵਜੋਤ ਸਿੰਘ ਸਿੱਧੂਤੇ ਨਿਸ਼ਾਨੇ ਸੇਧੇ ਸਨ। ਕੈਪਟਨ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸੀਟਾਂ ਦੀ ਵੰਡ ਲਈ ਭਾਜਪਾ ਸਮੇਤ ਨਾਰਾਜ਼ ਅਕਾਲੀ ਧੜਿਆਂ ਨਾਲ ਹੱਥ ਮਿਲਾਉਣ ਅਤੇ ਜਲਦੀ ਹੀ ਨਵੀਂ ਸਿਆਸੀ ਪਾਰਟੀ ਬਣਾਉਣ ਦੇ ਕੀਤੇ ਐਲਾਨ ਕਰਕੇ ‘ਕਾਂਗਰਸਦੇ ਨਿਸ਼ਾਨੇਤੇ ਆ ਗਏ ਹਨ। ਸਿੱਧੂ ਨੇ ਸਾਬਕਾ ਮੁੱਖ ਮੰਤਰੀ ਦੇ ਹਵਾਲੇ ਨਾਲ ਕੀਤੇ ਟਵੀਟ ਵਿੱਚ ਕਿਹਾ, ‘’ਤਿੰਨ ਕਾਲੇ ਕਾਨੂੰਨਾਂ ਦਾ ਨਿਰਮਾਤਾ…ਜੋ ਅੰਬਾਨੀ ਨੂੰ ਪੰਜਾਬ ਦੀ ਕਿਸਾਨੀ ਚ ਲੈ ਕੇ ਆਇਆ…ਜਿਸ ਨੇ ਇਕ ਦੋ ਕਾਰਪੋਰੇਟਾਂ ਨੂੰ ਲਾਭ ਪਹੁੰਚਾਉਣ ਲਈ ਪੰਜਾਬ ਦੇ ਕਿਸਾਨਾਂ, ਛੋਟੇ ਵਪਾਰੀਆਂ ਤੇ ਕਿਰਤੀਆਂ ਨੂੰ ਤਬਾਹ ਕੀਤਾ।“ ਸਿੱਧੂ ਨੇ ਟਵੀਟ ਨਾਲ ਸਿੱਧੂ ਦੀ ਇਕ ਪੁਰਾਣੀ ਵੀਡੀE ਵੀ ਅਪਲੋਡ ਕੀਤੀ ਹੈ, ਜਿਸ ਵਿਚ ਉਹ ‘ਫੀਲਡ ਟੂ ਫੌਰਕ ਪ੍ਰੋਗਰਾਮ ਤਹਿਤ ਕੁਝ ਸਬਜ਼ੀਆਂ ਦੀਆਂ ਫਸਲਾਂ ਬਾਰੇ ਗੱਲ ਕਰਦੇ ਸੁਣਦੇ ਹਨ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਅਮਰਿੰਦਰ ਨੂੰ ‘ਮੌਕਾਪ੍ਰਸਤਦੱਸਿਆ ਸੀ। ਉਨ੍ਹਾਂ ਕਿਹਾ ਸੀ ਕਿ ਅਮਰਿੰਦਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਨਾਲ ਧ੍ਰੋਹ ਕਮਾ ਰਹੇ ਸਨ।

ਅਮਰਿੰਦਰ ਸਿੰਘ ਨੇ ਸਿੱਧੂ ਨਾਲ ਜਾਰੀ ਟਕਰਾਅ ਤੇ ਪਾਰਟੀ ਵਿਚਲੇ ਕਾਟੋ-ਕਲੇਸ਼ ਦੇ ਮੱਦੇਨਜਰ ਪਿਛਲੇ ਮਹੀਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪਾਰਟੀ ਹਾਈ ਕਮਾਨ ਨੇ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਥਾਪ ਦਿੱਤਾ ਸੀ। ਭਾਜਪਾ ਨੂੰ ਕੈਪਟਨ ਦੀ ‘ਦੇਸ਼ ਭਗਤੀ ਉਤੇ ਮਾਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਅਗਾਮੀ ਅਸੈਂਬਲੀ ਚੋਣਾਂ ਵਿਚ ਭਾਜਪਾ ਨਾਲ ਹੱਥ ਮਿਲਾਉਣ ਦੇ ਦਿੱਤੇ ਸੰਕੇਤ ਦਾ ਭਗਵਾ ਪਾਰਟੀ ਨੇ ਵੀ ਬੜਾ ਨਿੱਘਾ ਜਵਾਬ ਦਿੱਤਾ ਹੈ। ਭਾਜਪਾ ਨੇ ਅਮਰਿੰਦਰ ਦੀ ਦੇਸ਼ ਭਗਤ ਵਜੋਂ ਤਾਰੀਫ ਕਰਦਿਆਂ ਕਿਹਾ ਕਿ ਉਹ ਕੌਮੀ ਹਿੱਤਾਂ ਨੂੰ ਮੂਹਰੇ ਰੱਖਣ ਵਾਲਿਆਂ ਨਾਲ ਹੱਥ ਮਿਲਾਉਣ ਲਈ ਤਿਆਰ ਹੈ ਤੇ ਗੱਠਜੋੜ ਲਈ ਦਰ ਹਮੇਸ਼ਾਂ ਖੁੱਲ੍ਹੇ ਹਨ। ਭਾਜਪਾ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਵੰਸ਼ ਤੋਂ ਦੂਰ ਹੋ ਕੇ ਰਾਸ਼ਟਰਵਾਦ ਵੱਲ ਵੱਧ ਰਹੇ ਹਨ। ਭਾਜਪਾ ਆਗੂ ਨੇ ਹਾਲਾਂਕਿ ਇਸ਼ਾਰਾ ਕੀਤਾ ਕਿ ਅਜੇ ਕੁਝ ਵੀ ਫਾਈਨਲ ਨਹੀਂ ਹੈ ਕਿਉਂਕਿ ‘ਅਮਰਿੰਦਰ ਸਿੰਘ ਨੇ ਅਜੇ ਆਪਣੀ ਪਾਰਟੀ ਬਣਾਉਣੀ ਹੈ।

ਉਧਰ, ਨਵੀਂ ਸਿਆਸੀ ਪਾਰਟੀ ਬਣਾਉਣ ਦੇ ਐਲਾਨ ਕਰਕੇ ਕਾਂਗਰਸ ਦੇ ਨਿਸ਼ਾਨੇ ‘ਤੇ ਆਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਜੇਕਰ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲੈਂਦੀ ਹੈ ਤਾਂ ਭਾਜਪਾ ਨਾਲ ਹੱਥ ਮਿਲਾਉਣ ਵਿਚ ਕੁਝ ਵੀ ਗਲਤ ਨਹੀਂ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦਾ ਜਾਨਸ਼ੀਨ ਚਰਨਜੀਤ ਸਿੰਘ ਚੰਨੀ ਚੰਗਾ ਬੰਦਾ ਹੈ ਤੇ ਉਹ ਸਿਰਫ ਪੰਜਾਬ ਕਾਂਗਰਸ ਦੇ ਨਵੇਂ ਥਾਪੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕਰਦੇ ਹਨ। 2022 ਵਿਚ ਨਵੀਂ ਪਾਰੀ ਖੇਡਣ ਬਾਰੇ ਕੈਪਟਨ ਨੇ ਕਿਹਾ, ”ਜੇਕਰ ‘ਮਹਾਗੱਠਜੋੜ‘ ਨੇ ਚਾਹਿਆ ਤਾਂ ਮੂਹਰੇ ਹੋ ਕੇ ਕਮਾਨ ਸੰਭਾਲਾਂਗਾ। ਪਹਿਲਾਂ ਮੇਰਾ ਸਰਗਰਮ ਸਿਆਸਤ ਤੋਂ ਸੰਨਿਆਸ ਲੈਣ ਦਾ ਵਿਚਾਰ ਸੀ, ਪਰ ਹੁਣ ਨਹੀਂ।”

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੂੰ ਦਿੱਲੀ ਦੀਆਂ ਬਰੂੰਹਾਂ ‘ਤੇ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਦੇਸ਼ ਦੇ ਕਿਸਾਨ ਅਤਿਵਾਦੀ, ਵੱਖਵਾਦੀ ਅਤੇ ਖਾਲਿਸਤਾਨੀ ਲੱਗਦੇ ਹਨ, ਪਰ ਪਾਕਿਸਤਾਨੀ ਏਜੰਸੀ ਆਈ[ਐਸ[ਆਈ[ ਦੀ ਏਜੰਟ ਨੂੰ ਮਹਿਮਾਨ ਬਣਾ ਕੇ ਘਰ ‘ਚ ਰੱਖਣ ਵਾਲਾ ਕੈਪਟਨ ਅਮਰਿੰਦਰ ਸਿੰਘ ਦੇਸ਼ ਭਗਤ ਲੱਗਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਸੱਤਾ ‘ਤੇ ਕਾਬਜ਼ ਹੋਣ ਦੀ ਲਾਲਸਾ ਰੱਖਣ ਵਾਲੀ ਭਾਜਪਾ ਅਤੇ ਮੋਦੀ ਅੱਜ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸਾਬਕਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਭਗਤ ਆਖ ਕੇ ਉਸ ਦੇ ਗੁਣ ਗਾਉਣ ਲੱਗੇ ਹਨ।

‘ਆਪ ਨੂੰ ਰੋਕਣ ਲਈ ਕੈਪਟਨ ਨੂੰ ਉਭਾਰਨ ਦੇ ਯਤਨ: ਚੱਢਾ ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ‘ਚ ‘ਆਪ‘ ਦੀ ਸਰਕਾਰ ਬਣਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਜਦੋਂ ਤਿੰਨੇ ਪਾਰਟੀਆਂ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਪਾਰਟੀ ਮਿਲ ਕੇ ‘ਆਪ‘ ਨੂੰ ਰੋਕਣ ‘ਚ ਫੇਲ੍ਹ ਹੋ ਰਹੀਆਂ ਹਨ ਤਾਂ ਪ੍ਰਧਾਨ ਮੰਤਰੀ ਨੇ ਆਪਣੇ ਚਹੇਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੈਦਾਨ ਵਿਚ ਚੌਥੀ ਪਾਰਟੀ ਵਜੋਂ ਉਤਾਰਨ ਦੀ ਤਿਆਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਅਕਾਲੀ ਦਲ ਬਾਦਲ ਅਤੇ ਕਾਂਗਰਸ ਸਮੇਤ ਕੈਪਟਨ ਦੀ ਪਾਰਟੀ ਦਾ ਰਿਮੋਟ ਕੰਟਰੋਲ ਨਰਿੰਦਰ ਮੋਦੀ ਦੇ ਹੱਥ ‘ਚ ਹੈ।

Leave a Reply

Your email address will not be published. Required fields are marked *