ਨਹੀਂ ਰਹੇ ਹਾਕੀ ਓਲੰਪੀਅਨ ਵਰਿੰਦਰ ਸਿੰਘ

ਨਹੀਂ ਰਹੇ ਹਾਕੀ ਓਲੰਪੀਅਨ ਵਰਿੰਦਰ ਸਿੰਘ

ਜਲੰਧਰ : ਧਿਆਨਚੰਦ ਐਵਾਰਡੀ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਜਲੰਧਰ ਵਿਖੇ ਦਿਹਾਂਤ ਹੋ ਗਿਆ ਹੈ ।

ਵਰਿੰਦਰ ਸਿੰਘ ਦਾ ਜਨਮ 16 ਮਈ 1947 ਨੂੰ ਧੰਨੋਵਾਲੀ ਵਿੱਚ ਹੋਇਆ । ਉਸ ਨੇ ਮਿਊਨਿਖ ਵਿੱਚ 1972 ਦੇ ਸਮਰ ਓਲੰਪਿਕ ਵਿੱਚ ਕਾਂਸੇ ਦਾ ਮੈਡਲ ਜਿੱਤਿਆ ਤੇ ਫਿਰ 1976 ਦੇ ਸਮਰ ਓਲੰਪਿਕ ਦਾ ਹਿੱਸਾ ਬਣਿਆ। ਵਰਿੰਦਰ ਸਿੰਘ ਧਿਆਨ ਚੰਦ ਐਵਾਰਡੀ ਸੀ । 75 ਸਾਲਾ ਵਰਿੰਦਰ ਸਿੰਘ ਨੂੰ ਹਾਕੀ ਨਾਲ ਇੰਨਾ ਪਿਆਰ ਸੀ ਕਿ ਉਹ ਹੁਣ ਵੀ ਖਿਡਾਰੀਆਂ ਨੂੰ ਹਾਕੀ ਦੇ ਗੁਰ ਸਿਖਾ ਰਹੇ ਸਨ। ਵਰਿੰਦਰ ਸਿੰਘ ਨੇ ਆਪਣੀ ਪ੍ਰਤਿਭਾ ਸਦਕਾ ਭਾਰਤੀ ਹਾਕੀ ਟੀਮ ਵਿੱਚ ਜਗ੍ਹਾ ਬਣਾਈ ਸੀ। 1972 ਦੀਆਂ ਮਿਊਨਿਖ ਵਿਚ ਹੋਈਆਂ ਓਲੰਪਿਕ ਖੇਡਾਂ ਦੌਰਾਨ ਕਾਂਸੀ ਦਾ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਸਨ। ਉਨ੍ਹਾਂ ਨੇ 1976 ਦੀਆਂ ਓਲੰਪਿਕ ਖੇਡਾਂ ਵਿਚ ਭਾਰਤੀ ਹਾਕੀ ਟੀਮ ਵੱਲੋਂ ਹਿੱਸਾ ਲਿਆ ਸੀ। ਉਨ੍ਹਾਂ ਨੂੰ ਧਿਆਨ ਚੰਦ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਸੁਰਜੀਤ ਹਾਕੀ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਓਲੰਪੀਅਨ ਵਰਿੰਦਰ ਸਿੰਘ ਦੇ ਦੇਹਾਂਤ ਉਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।ਦੱਸ ਦੇਈਏ ਕਿ ਵਰਿੰਦਰ ਸਿੰਘ ਫੀਲਡ ਹਾਕੀ ਖਿਡਾਰੀ ਦੇ ਰੂਪ ਵਿੱਚ ਜਾਣੇ ਜਾਂਦੇ ਸਨ। ਉਨ੍ਹਾਂ ਨੇ ਸਾਲ 1985 ਤੋਂ 1993 ਤੱਕ ਪੰਜਾਬ ਐਂਡ ਸਿੰਧ ਬੈਂਕ ਹਾਕੀ ਟੀਮ ਵਿੱਚ ਬਤੌਰ ਕੋਚ ਦੀਆਂ ਸੇਵਾਵਾਂ ਦਿੱਤੀਆਂ। ਇਸ ਤੋਂ ਇਲਾਵਾ ਸਾਲ 2008 ਪੰਜਾਬ ਖੇਡ ਵਿਭਾਗ ਵਿੱਚ ਬਤੌਰ ਕੋਚ ਦੀ ਭੂਮਿਕਾ ਵੀ ਨਿਭਾਈ ਸੀ। ਵਰਿੰਦਰ ਸਿੰਘ ਦਾ ਅੰਤਿਮ ਸਸਕਾਰ ਦੁਪਹਿਰ 3.30 ਵਜੇ ਧੰਨੋਵਾਲੀ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ।

Leave a Reply

Your email address will not be published.