ਨਾਜਾਇਜ਼ ਪਟਾਕਾ ਫੈਕਟਰੀ ਚ ਧਮਾਕੇ ਨਾਲ 6 ਮੋਤਾਂ 

ਨਾਜਾਇਜ਼ ਪਟਾਕਾ ਫੈਕਟਰੀ ਚ ਧਮਾਕੇ ਨਾਲ 6 ਮੋਤਾਂ 

ਛਪਰਾ:  ਬਿਹਾਰ ਦੇ ਛਪਰਾ ਵਿੱਚ ਇੱਕ ਇਮਾਰਤ ਵਿੱਚ ਬੰਬ ਧਮਾਕਾ ਹੋਇਆ ਹੈ, ਜਿਸ ਕਾਰਨ ਇਹ ਢਹਿ ਗਈ ਹੈ।

ਧਮਾਕੇ ਤੋਂ ਬਾਅਦ ਚਾਰੇ ਪਾਸੇ ਹਫੜਾ-ਦਫੜੀ ਮਚ ਗਈ। ਘਟਨਾ ਖਹਿਰਾ ਥਾਣਾ ਖੇਤਰ ਦੇ ਪਿੰਡ ਖੋਦੇਬਾਗ ਦੀ ਹੈ। ਧਮਾਕੇ ਕਾਰਨ ਢਹਿ ਢੇਰੀ ਹੋਈ ਇਮਾਰਤ ਦੇ ਮਲਬੇ ‘ਚੋਂ ਹੁਣ ਤੱਕ ਛੇ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਜਦਕਿ ਦੋ ਹੋਰ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਲਬੇ ਹੇਠਾਂ ਕਈ ਹੋਰ ਲੋਕਾਂ ਦੇ ਦੱਬੇ ਹੋਣ ਦਾ ਵੀ ਖਦਸ਼ਾ ਹੈ। ਸੂਚਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਲਬੇ ‘ਚ ਫਸੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਮਾਰਤ ‘ਚ ਗੈਰ-ਕਾਨੂੰਨੀ ਪਟਾਕਿਆਂ ਦੀ ਫੈਕਟਰੀ ਚੱਲ ਰਹੀ ਸੀ। ਪਟਾਕੇ ਬਣਾਉਣ ਦੌਰਾਨ ਇੱਥੇ ਅਚਾਨਕ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਨੁਕਸਾਨੇ ਗਏ ਘਰ ਵਿੱਚੋਂ ਤਿੰਨ ਤੋਂ ਚਾਰ ਐਲਪੀਜੀ ਸਿਲੰਡਰ ਕੱਢ ਕੇ ਬਾਹਰ ਸੁੱਟ ਦਿੱਤੇ ਗਏ। ਘਰ ‘ਚੋਂ ਸਿਲੰਡਰ ਸੁੱਟੇ ਜਾਣ ਤੋਂ ਬਾਅਦ ਲੋਕ ਰੋਹ ‘ਚ ਭੱਜਣ ਲੱਗੇ। ਚਸ਼ਮਦੀਦਾਂ ਮੁਤਾਬਕ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਦੋ ਤੋਂ ਤਿੰਨ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਧਮਾਕੇ ਕਾਰਨ ਇਮਾਰਤ ‘ਚ ਆਤਿਸ਼ਬਾਜ਼ੀ ਸ਼ੁਰੂ ਹੋ ਗਈ ਅਤੇ ਇਹ ਡਿੱਗ ਗਈ। ਇਮਾਰਤ ਦੇ ਮਲਬੇ ਹੇਠ ਕਈ ਲੋਕ ਦੱਬੇ ਹੋਏ ਦੱਸੇ ਜਾ ਰਹੇ ਹਨ।ਸਾਰਨ ਦੇ ਐਸਪੀ ਸੰਤੋਸ਼ ਕੁਮਾਰ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਹੈ। ਉਸ ਨੇ ਪਟਾਕਾ ਫੈਕਟਰੀ ਵਿੱਚ ਹੋਏ ਜ਼ਬਰਦਸਤ ਧਮਾਕੇ ਦੀ ਜਾਂਚ ਲਈ ਫੋਰੈਂਸਿਕ (ਐਫਐਸਐਲ) ਅਤੇ ਮਾਹਿਰਾਂ ਦੀ ਟੀਮ ਮੰਗੀ ਹੈ। ਦੱਸ ਦੇਈਏ ਕਿ ਖੈਰਾ ਇਲਾਕੇ ਦੀ ਫੈਕਟਰੀ ਵਿੱਚ ਬੰਬ ਬਣਾਉਣ ਦੌਰਾਨ ਧਮਾਕਾ ਹੋਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਇੱਥੇ ਬੰਬ ਬਣਾਉਂਦੇ ਸਮੇਂ ਧਮਾਕਾ ਹੋ ਚੁੱਕਾ ਹੈ ਅਤੇ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published.