ਨਿਊਯਾਰਕ: ਅਪਾਰਟਮੈਂਟ ਚ ਲੱਗੀ ਭਿਆਨਕ ਅੱਗ, 9 ਬੱਚਿਆਂ ਸਮੇਤ ਹੋਇਆ 19 ਮੌਤਾਂ

Home » Blog » ਨਿਊਯਾਰਕ: ਅਪਾਰਟਮੈਂਟ ਚ ਲੱਗੀ ਭਿਆਨਕ ਅੱਗ, 9 ਬੱਚਿਆਂ ਸਮੇਤ ਹੋਇਆ 19 ਮੌਤਾਂ
ਨਿਊਯਾਰਕ: ਅਪਾਰਟਮੈਂਟ ਚ ਲੱਗੀ ਭਿਆਨਕ ਅੱਗ, 9 ਬੱਚਿਆਂ ਸਮੇਤ ਹੋਇਆ 19 ਮੌਤਾਂ

ਨਿਊਯਾਰਕ ਸਿਟੀ (New York City)ਦੇ ਵਿੱਚ ਭਿਆਨਕ ਅੱਗ ਲੱਗਣ ਕਾਰਨ 9 ਬੱਚਿਆਂ ਸਮੇਤ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ।

ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ (Mayor Eric Adams) ਨੇ ਪੁਸ਼ਟੀ ਕੀਤੀ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਕਿਸ ਕਾਰਨ ਲੱਗੀ ਇਸ ਦੀ ਜਾਂਚ ਜਾਰੀ ਹੈ। ਇਸ ਘਟਨਾ ਨੂੰ ਨਿਊਯਾਰਕ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਹਾਦਸਿਆਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ।

ਸੀਐਨਐਨ ਦੀ ਰਿਪੋਰਟ ਮੁਤਾਬਕ ਘਟਨਾ ਵਾਲੀ ਥਾਂ ‘ਤੇ ਪਹੁੰਚੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਨਿਊਯਾਰਕ ਸਿਟੀ ਲਈ ਇਹ ਬਹੁਤ ਹੀ ਭਿਆਨਕ ਅਤੇ ਦੁਖਦਾਈ ਪਲ ਹੈ। ਅੱਗ ਦੀ ਇਹ ਘਟਨਾ ਇਸ ਸ਼ਹਿਰ ਨੂੰ ਪਰੇਸ਼ਾਨ ਕਰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਅੱਗ ਨਾਲ ਵੱਡੀ ਗਿਣਤੀ ਵਿੱਚ ਲੋਕ ਝੁਲਸ ਗਏ। 32 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Leave a Reply

Your email address will not be published.