ਪੰਜਾਬ
ਨਿਹੰਗ ਸਿੰਘ ਜਥੇਬੰਦੀਆਂ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਮਹੱਲਾ

ਸ੍ਰੀ ਅਨੰਦਪੁਰ ਸਾਹਿਬ / ਹੋਲਾ ਮਹੱਲਾ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵਲੋਂ ਪੁਰਾਤਨ ਖ਼ਾਲਸਾਈ ਰਵਾਇਤ ਅਨੁਸਾਰ ਸਜਾਏ ਮਹੱਲੇ ਨਾਲ ਅਮਨ ਸ਼ਾਂਤੀ ਨਾਲ ਸੰਪੂਰਨ ਹੋ ਗਿਆ ।
ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ‘ਚ ਇਤਿਹਾਸਕ ਅਸਥਾਨ ਗੁ: ਸ਼ਹੀਦੀ ਬਾਗ਼ ਤੋਂ ਪੁਰਾਤਨ ਰਵਾਇਤਾਂ ਨਾਲ ਮਹੱਲਾ ਸਜਾਇਆ ਗਿਆ । ਗੁਰੂ ਕੇ ਬਾਗ਼ ਛਾਉਣੀ ਬੁੱਢਾ ਦਲ ਤੋਂ ਮਹੱਲੇ ਦੀ ਅਰੰਭਤਾ ਹੋਈ । ਜਿਸ ‘ਚ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ, ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਦਲ ਸੰਪ੍ਰਦਾਇ ਬਾਬਾ ਬਿਧੀ ਚੰਦ ਜੀ, ਬਾਬਾ ਗੁਰਦੇਵ ਸਿੰਘ ਤਰਨਾ ਦਲ ਹੁਸ਼ਿਆਰਪੁਰ, ਬਾਬਾ ਮਾਨ ਸਿੰਘ ਮੜ੍ਹੀਆਂ ਵਾਲੇ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਮਾਲਵਾ ਤਰਨਾ ਦਲ ਦੇ ਜਥੇ. ਬਾਬਾ ਨਾਹਰ ਸਿੰਘ, ਜਥੇ. ਬਾਬਾ ਬਲਦੇਵ ਸਿੰਘ ਵੱਲਾ, ਜਥੇ: ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ, ਜਥੇ. ਬਾਬਾ ਤਰਸੇਮ ਸਿੰਘ ਮਹਿਤਾ ਚੌਕ, ਜਥੇ. ਬਾਬਾ ਲਾਲ ਸਿੰਘ, ਜਥੇ: ਬਾਬਾ ਛਿੰਦਾ ਸਿੰਘ ਭਿੱਖੀਵਿੰਡ, ਜਥੇ: ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਜਥੇ: ਤਰਸੇਮ ਸਿੰਘ ਮੋਰਾਂਵਾਲੀ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਨਿਹੰਗ ਸਿੰਘ ਆਪਣੇ ਦਲਾਂ ਬਲਾਂ ਸਮੇਤ ਸ਼ਾਮਿਲ ਹੋਏ ।
ਗੁ: ਸ਼ਹੀਦੀ ਬਾਗ਼ ਸਾਹਿਬ ਤੋਂ ਆਰੰਭ ਹੋਇਆ ਮਹੱਲਾ ਗੁ: ਬਾਬਾ ਅਜੀਤਗੜ੍ਹ ਸਾਹਿਬ ਨਿਹੰਗ ਛਾਉਣੀ ਤਰਨਾ ਦਲ ਹਰੀਆਂ ਵੇਲਾਂ, ਗੁ: ਗੁਰੂ ਕਾ ਬਾਗ਼ ਸਾਹਿਬ ਨਿਹੰਗ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੋਂ ਹੁੰਦਾ ਹੋਇਆਂ ਨਵੀਂ ਆਬਾਦੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵੇਰਕਾ ਚੌਕ, ਬੱਸ ਅੱਡਾ ਹੋ ਕੇ ਇਤਿਹਾਸਕ ਅਸਥਾਨ ਗੁ: ਮਾਤਾ ਜੀਤਾ ਜੀ ਸਾਹਿਬ ਵਿਖੇ ਨਤਮਸਤਕ ਹੋ ਕੇ ਪੁਰਾਤਨ ਚਰਨ ਗੰਗਾ ਸਟੇਡੀਅਮ ਵਿਖੇ ਪੁੱਜਾ । ਜਿਥੇ ਵੱਖ-ਵੱਖ ਨਿਹੰਗ ਸੰਪਰਦਾਵਾਂ ਨਾਲ ਸਬੰਧਿਤ ਨਿਹੰਗ ਸਿੰਘਾਂ ਨੇ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜੇ, ਹਾਥੀਆਂ ‘ਤੇ ਸਵਾਰ ਹੋ ਕੇ ਚਰਨ ਗੰਗਾ ਸਟੇਡੀਅਮ ਵਿਖੇ ਪਹੁੰਚ ਕੇ ਘੋੜ ਸਵਾਰੀ, ਨੇਜ਼ੇਬਾਜ਼ੀ, ਗਤਕੇਬਾਜ਼ੀ ਆਦਿ ਦਾ ਜੰਗਜੂ ਜੌਹਰ ਦਿਖਾਏ । ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਨੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਨਿਹੰਗ ਸਿੰਘ ਇਸ ਸਟੇਡੀਅਮ ਨੂੰ ਨਿਹੰਗ ਸਿੰਘਾਂ ਦੇ ਵਰਤੋਂ ਯੋਗ ਬਣਾਉਣ ਦੀ ਮੰਗ ਕਰਦੇ ਆ ਰਹੇ ਹਨ ਜੋ ਸਰਕਾਰਾਂ ਵਲੋਂ ਅਣਸੁਣੀ ਤੇ ਅਣਦੇਖੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਟੇਡੀਅਮ ਦੀ ਲੰਬਾਈ ਘੱਟ ਹੋਣ ਕਾਰਨ ਇਸ ਵਾਰ ਵੀ 14 ਨਿਹੰਗ ਸਿੰਘ ਘੋੜਸਵਾਰ ਜ਼ਖ਼ਮੀ ਹੋਏ।
ਜਿਨ੍ਹਾਂ ‘ਚੋਂ ਦੋ ਮਨਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਤਰਨ ਤਾਰਨ ਤੇ ਅਨੂਪ ਸਿੰਘ ਪੁੱਤਰ ਬਲਕਾਰ ਸਿੰਘ ਮੁਕੇਰੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਪੀ. ਜੀ. ਆਈ. ਚੰਡੀਗੜ੍ਹ ਭੇਜ ਦਿੱਤਾ। ਸਟੇਡੀਅਮ ‘ਚ ਨਿਹੰਗ ਫ਼ੌਜਾਂ ਦਾ ਉਤਾਰਾ ਇਕ ਅਦਭੁਤ ਨਜ਼ਾਰਾ ਪੇਸ਼ ਕਰ ਰਿਹਾ ਸੀ। ਇਸ ਸਮੇਂ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਜਥੇਦਾਰ ਬਾਬਾ ਨਾਗਰ ਸਿੰਘ ਤੇ ਬਾਬਾ ਗੁਰਪ੍ਰੀਤ ਸਿੰਘ ਹਰੀਆਂ ਵੇਲਾਂ, ਜਥੇਦਾਰ ਬਾਬਾ ਜਸਪਾਲ ਸਿੰਘ, ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਰਣਯੋਧ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਸੁਖਜੀਤ ਸਿੰਘ ਕਨਇਆ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ
-
ਮਨੋਰੰਜਨ3 days ago
ਗੋਲੀ: ਕਰਨ ਰੰਧਾਵਾ (ਅਧਿਕਾਰਤ ਵੀਡੀਓ) ਸੱਤੀ ਡੀਲੋਂ | ਦੀਪ ਜੰਡੂ | ਤਾਜਾ ਪੰਜਾਬੀ ਗਾਣੇ | ਗੀਤ MP3
-
ਮਨੋਰੰਜਨ3 days ago
ਬੱਬੂ ਮਾਨ: ਅੜਬ ਪੰਜਾਬੀ (ਪੰਜਾਬ) | ਅਧਿਕਾਰਤ ਸੰਗੀਤ ਵੀਡੀਓ | ਪਾਗਲ ਸ਼ਾਅਰ | ਨਵੀਨਤਮ ਪੰਜਾਬੀ ਗਾਣੇ 2021
-
ਆਟੋ14 hours ago
Canadian Firm AK Motor Corp. Presents Maple Majestic Brand Of Automobiles
-
ਟੈਕਨੋਲੋਜੀ2 days ago
iPhones in 2022 to feature 48MP camera, no mini: Report
-
ਮਨੋਰੰਜਨ3 days ago
ਕਿਮ ਕਰਦਾਸ਼ੀਅਨ ਦੇ ਨਾਂ ਨਾਲ ਜੁੜੀ ਵੱਡੀ ਉਪਲਬਧੀ, ਇਸ ਲਿਸਟ ‘ਚ ਹੋਈ ਸ਼ਾਮਲ
-
ਮਨੋਰੰਜਨ2 days ago
ਤੇਰਾ ਮੇਰਾ ਪਿਆਰ (ਆਫੀਸ਼ੀਅਲ ਵੀਡੀਓ) ਸੱਜਣ ਅਦੀਬ ਫੀਟ ਸਿਮਰ ਕੌਰ | ਨਵਾਂ ਪੰਜਾਬੀ ਗਾਣਾ | ਨਵਾਂ ਪੰਜਾਬੀ ਗਾਣਾ 2021
-
ਮਨੋਰੰਜਨ2 days ago
ਲਵ ਲਾਇਕ ਮੀ(ਅਧਿਕਾਰਤ ਵੀਡੀਓ) ਜੱਸਾ ਡੀਲੋਂ | ਗੁਰ ਸਿੱਧੂ | ਨਵਾਂ ਪੰਜਾਬੀ ਗਾਣਾ 2021 | ਪੰਜਾਬੀ ਗਾਣੇ
-
ਪੰਜਾਬ22 hours ago
ਪੰਜਾਬ ਸਰਕਾਰ ਨੇ 45 ਤੋਂ ਵੱਧ ਉਮਰ ਦੀ ਆਬਾਦੀ ਨੂੰ ਟੀਕਾਕਰਨ ਹੇਠ ਲਿਆਉਣ ਲਈ ਰੋਜ਼ਾਨਾ 2 ਲੱਖ ਦਾ ਟੀਚਾ ਮਿੱਥਿਆ