ਨੌਜਵਾਨ ਪੁੱਤ ਦੀ ਮੌਤ ਤੋਂ ਦੁਖੀ ਥਾਣੇਦਾਰ  ਨੇ ਗੋਲ਼ੀ ਕੀਤੀ ਖ਼ੁਦਕੁਸ਼ੀ

ਅਮ੍ਰਿਤਸਰ :  ਪਿੰਡ ਛੀਨਾ ਕਰਮ ਸਿੰਘ ਹਲਕਾ ਰਾਜਾਸਾਂਸੀ ਦੇ ਰਹਿਣ ਵਾਲੇ ਨੌਜਵਾਨ ਗਗਨਦੀਪ ਸਿੰਘ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਸੀ, ਜਿਸ ਦੀ ਲਾਸ਼ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾਂ ਸੇਖਵਾਂ ਦੇ ਪਿੰਡ ਮੂਲਿਆਂਵਾਲ ਤੋਂ ਬਰਾਮਦ ਹੋਈ ਸੀ।

ਇਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਿਤਾ ਥਾਣੇਦਾਰ ਜਸਬੀਰ ਸਿੰਘ ਵਲੋਂ ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਆਪਣੀ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਇਕੋ ਘਰ ਵਿਚ ਹੋਈਆਂ ਦੋ ਮੌਤਾਂ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ, ਉਥੇ ਹੀ ਇਲਾਕੇ ਭਰ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰੀਹ ਹੈ। ਉਧਰ ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਸਥਾਨਕ ਪੁਲਸ ਨੇ ਮ੍ਰਿਤਕ ਥਾਣੇਦਾਰ ਜਸਬੀਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *