ਨੌਵੇਂ ਪਾਤਸ਼ਾਹ ਨੇ ਸਾਨੂੰ ‘ਤਿਆਗ ਦਾ ਮੰਤਰ’ ਦਿੱਤਾ, ਨਵੀਂ ਪੀੜ੍ਹੀ ਲਈ ਸਮਝਣਾ ਜ਼ਰੂਰੀ: ਮੋਦੀ

Home » Blog » ਨੌਵੇਂ ਪਾਤਸ਼ਾਹ ਨੇ ਸਾਨੂੰ ‘ਤਿਆਗ ਦਾ ਮੰਤਰ’ ਦਿੱਤਾ, ਨਵੀਂ ਪੀੜ੍ਹੀ ਲਈ ਸਮਝਣਾ ਜ਼ਰੂਰੀ: ਮੋਦੀ
ਨੌਵੇਂ ਪਾਤਸ਼ਾਹ ਨੇ ਸਾਨੂੰ ‘ਤਿਆਗ ਦਾ ਮੰਤਰ’ ਦਿੱਤਾ, ਨਵੀਂ ਪੀੜ੍ਹੀ ਲਈ ਸਮਝਣਾ ਜ਼ਰੂਰੀ: ਮੋਦੀ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਯਾਨੀ ਕਿ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਧੂਮ-ਧਾਮ ਨਾਲ ਮਨਾਉਣ ਲਈ ਗਠਿਤ ਉੱਚ ਪੱਧਰੀ ਕਮੇਟੀ ਦੀ ਬੈਠਕ ਨੂੰ ਸੰਬੋਧਿਤ ਕੀਤਾ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਸਾਲਾ ਪ੍ਰਕਾਸ਼ ਦਿਹਾੜਾ ਮਨਾਉਣਾ ਇਕ ਰਾਸ਼ਟਰੀ ਕਰੱਤਵ ਹੈ ਅਤੇ ਇਸ ਮੌਕੇ ਪੂਰੇ ਦੇਸ਼ ਉਨ੍ਹਾਂ ਨੂੰ ਨਮਨ ਕਰੇਗਾ। ਵੀਡੀਉ ਕਾਨਫਰੰਸ ਜ਼ਰੀਏ ਆਯੋਜਿਤ ਇਸ ਬੈਠਕ ਵਿਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਨੇ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਰਾਸ਼ਟਰ ਸੇਵਾ ਦੇ ਨਾਲ-ਨਾਲ ਜੀਵ ਸੇਵਾ ਦਾ ਮਾਰਗ ਵਿਖਾਇਆ ਅਤੇ ਸਮਾਨਤਾ ਤੇ ਤਿਆਗ ਦਾ ਮੰਤਰ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਤੱਕ ਦੀ ਗੁਰੂ ਪਰੰਪਰਾ ਨੂੰ ਇਕ ਸੰਪੂਰਨ ਜੀਵਨ ਦਰਸ਼ਨ ਕਰਾਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀ ਨਵੀਂ ਪੀੜ੍ਹੀ ਲਈ ਇਸ ਬਾਰੇ ਜਾਣਨਾ ਵੀ ਬਹੁਤ ਹੀ ਜ਼ਰੂਰੀ ਹੈ। ਇਸ ਦੌਰਾਨ ਸ਼ਾਹ ਨੇ ਸਾਲ ਭਰ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਸਬੰਧ ਵਿਚ ਮੈਂਬਰਾਂ ਵਲੋਂ ਦਿੱਤੇ ਸੁਝਾਵਾਂ ਬਾਰੇ ਇਕ ਪੇਸ਼ਕਾਰੀ ਦਿੱਤੀ।

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿਚ ਅੱਗੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਮੌਕਾ ਇਕ ਰੂਹਾਨੀ ਸੌਭਾਗ ਵੀ ਹੈ ਅਤੇ ਇਕ ਰਾਸ਼ਟਰੀ ਕਰਤੱਵ ਵੀ ਹੈ। ਇਸ ਵਿਚ ਅਸੀਂ ਆਪਣਾ ਕੁਝ ਯੋਗਦਾਨ ਦੇ ਸਕੀਏ। ਇਹ ਗੁਰੂ ਕ੍ਰਿਪਾ ਸਾਨੂੰ ਸਾਰਿਆਂ ਨੂੰ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਪੂਰੀ ਦੁਨੀਆ ਜੇਕਰ ਜੀਵਨ ਦੀ ਸਾਥਰਕਤਾ ਨੂੰ ਸਮਝਣਾ ਚਾਹੇ ਤਾਂ ਗੁਰੂਆਂ ਦੇ ਜੀਵਨ ਨੂੰ ਵੇਖ ਕੇ ਆਸਾਨੀ ਨਾਲ ਸਮਝ ਵੀ ਸਕਦੀ ਹੈ। ਉਨ੍ਹਾਂ ਦੇ ਜੀਵਨ ਵਿਚ ਤਿਆਗ ਸੀ। ਉਨ੍ਹਾਂ ਦੇ ਜੀਵਨ ਵਿਚ ਗਿਆਨ ਵੀ ਸੀ, ਪ੍ਰਕਾਸ਼ ਵੀ ਸੀ ਅਤੇ ਰੂਹਾਨੀ ਉੱਚਾਈ ਵੀ ਸੀ। ਉਨ੍ਹਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਸਮਾਨਤਾ, ਤਿਆਗ ਦਾ ਮੰਤਰ ਸਾਨੂੰ ਦਿੱਤਾ ਹੈ। ਇਨ੍ਹਾਂ ਮੰਤਰਾਂ ਨੂੰ ਖ਼ੁਦ ਜਿਊਣਾ ਅਤੇ ਜਨ-ਜਨ ਤੱਕ ਪਹੁੰਚਾਉਣਾ ਹੀ ਸਾਡੇ ਸਾਰਿਆਂ ਦਾ ਕਰਤੱਵ ਹੈ। ਪ੍ਰਧਾਨ ਮੰਤਰੀ ਨੇ ਸਾਲ ਭਰ ਹੋਣ ਵਾਲੇ ਆਯੋਜਨਾਂ ਅਤੇ ਪ੍ਰੋਗਰਾਮਾਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜੇ ਜਾਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਤੋਂ ਨਵੀਂ ਪੀੜ੍ਹੀ ਨੂੰ ਪ੍ਰੇਰਣਾ ਮਿਲੇਗੀ।

ਸ਼ਤਾਬਦੀ ਸਮਾਗਮਾਂ ਮੌਕੇ ਕੈਪਟਨ ਨੇ ਫੰ ਮੋਦੀ ਨੂੰ 937 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਦੀ ਕੀਤੀ ਅਪੀਲ ਨਵੀਂ ਦਿੱਲੀ/ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ 9ਵੇਂ ਸਿੱਖ ਗੁਰੂ ਤੇਗ ਬਹਾਦਰ ਨੂੰ ਸ਼ਰਧਾਂਜਲੀ ਦੇਣ ਲਈ 937 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਦੇ ਸੂਬਾ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਇਸ ਸਾਲ ਗੁਰੂ ਤੇਗ ਬਹਾਦਰ ਦਾ 400ਵਾਂ ‘ਪ੍ਰਕਾਸ਼ ਪੁਰਬ’ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਭੇਜੇ ਪ੍ਰਸਤਾਵ ‘ਚ ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਦੇ ਰੂਪ ‘ਚ ਵਿਕਸਿਤ ਕਰਨਾ ਵੀ ਸ਼ਾਮਲ ਹੈ। 400ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਲਈ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਪ੍ਰਧਾਨ ਮੰਤਰੀ ਵਲੋਂ ਬੁਲਾਈ ਇਕ ਉੱਚ ਪੱਧਰੀ ਰਾਸ਼ਟਰੀ ਬੈਠਕ ‘ਚ ਹਿੱਸਾ ਲੈਂਦੇ ਹੋਏ ਕੈਪਟਨ ਨੇ ਕਿਹਾ,’’ਅਸੀਂ ਕਿਸਮਤ ਵਾਲੇ ਹਾਂ ਕਿ ਸਾਨੂੰ ਆਪਣੀ ਜ਼ਿੰਦਗੀ ‘ਚ ਇਸ ਮਹਾਨ ਸਮਾਰੋਹ ਦਾ ਜਸ਼ਨ ਮਨਾਉਣ ਦਾ ਮੌਕਾ ਮਿਲ ਰਿਹਾ ਹੈ ਅਤੇ ਮੈਂ ਮੋਦੀ ਜੀ ਤੋਂ ਇਹ ਯਕੀਨੀ ਕਰਨ ਦੀ ਅਪੀਲ ਕਰਦਾ ਹਾਂ ਕਿ ਇਹ ਇਤਿਹਾਸਕ ਪ੍ਰੋਗਰਾਮ ਨਾ ਸਿਰਫ਼ ਰਾਸ਼ਟਰੀ ਪੱਧਰ ‘ਤੇ ਸਗੋਂ ਵਿਸ਼ਵ ਪੱਧਰ ‘ਤੇ ਵੀ ਮਨਾਇਆ ਜਾਵੇ।’’

ਕੈਪਟਨ ਨੇ ਕਿਹਾ ‘ਹਿੰਦ ਦੀ ਚਾਦਰ’ ਦੇ ਨਾਮ ਨਾਲ ਪ੍ਰਸਿੱਧ ਗੁਰੂ ਤੇਗ ਬਹਾਦਰ ਦੇਸ਼ ਦੀ ਮਹਾਨ ਬਹੁਲਵਾਦੀ ਪਰੰਪਰਾ ਅਤੇ ਧਰਮ ਨਿਰਪੱਖਤਾ ਦੇ ਚਮਕਦੇ ਪ੍ਰਤੀਕ ਹਨ ਅਤੇ ਉਨ੍ਹਾਂ ਦਾ ਸਰਵਉੱਚ ਬਲੀਦਾਨ ‘ਸ਼ੀਸ਼ ਦੀਆ ਪਰ ਸਿਰ ਨਾ ਦੀਆ’, ਭਾਰਤ ਦੇ ਇਤਿਹਾਸ ਦਾ ਇਕ ਮਹੱਤਵਪੂਰਨ ਹਿੱਸਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਦੀ 350ਵੀਂ ਜਯੰਤੀ ਅਤੇ ਗੁਰੂ ਨਾਨਕ ਦੇਵ ਜੀ ਦੀ 400ਵੀਂ ਵਰ੍ਹੇਗੰਢ ਦਾ ਜਸ਼ਨ ਮਨਾਉਣ ਦੀ ਮੌਕਾ ਮਿਲਿਆ ਸੀ।’’ ਇਸ ਸੰਬੰਧ ‘ਚ ਕੇਂਦਰ ਨੂੰ ਭੇਜੇ ਮੰਗ ਪੱਤਰ ‘ਤੇ ਮੋਦੀ ਨੂੰ ਜਾਣਕਾਰੀ ਦਿੰਦੇ ਹੋਏ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਯੋਜਨਾ ਸੂਬੇ ਦੇ ਉਨ੍ਹਾਂ ਸ਼ਹਿਰਾਂ ਅਤੇ ਪਿੰਡਾਂ ਨੂੰ ਪਛਾਣ ਦਿਵਾਉਣ ਦੀ ਹੈ, ਜੋ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੇ। ਉਨ੍ਹਾਂ ਨੇ ਕਿਹਾ ਕਿ ਇਸ ਸੰਬੰਧ ‘ਚ ਅੰਮ੍ਰਿਤਸਰ ਤੋਂ ਇਲਾਵਾ ਸ੍ਰੀ ਆਨੰਦਪੁਰ ਸਹਿਬ ਅਤੇ ਬਾਬਾ ਬਕਾਲਾ ਸ਼ਹਿਰ ਮਹੱਤਵਪੂਰਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਭੇਜੇ ਪ੍ਰਸਤਾਵ ‘ਚ ਸ੍ਰੀ ਆਨੰਦਪੁਰ ਸਾਹਿਬ, ਅੰਮ੍ਰਿਤਸਰ ਅਤੇ ਬਾਬਾ ਬਕਾਲਾ ‘ਚ ਅਤੇ ਉਸ ਦੇ ਨੇੜੇ-ਤੇੜੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਪ੍ਰਾਜੈਕਟਾਂ, ਪੰਜਾਬ ਦੇ ਉਨ੍ਹਾਂ 78 ਪਿੰਡਾਂ ‘ਚ ਪਾਣੀ ਦੀ ਸੁਰੱਖਿਆ ਲਈ ਤਾਲਾਬਾਂ ਅਤੇ ਰਵਾਇਤੀ ਜਲ ਸਰੋਤਾਂ ਦਾ ਕਾਇਆਕਲਪ ਕਰਨਾ ਸ਼ਾਮਲ ਹੈ, ਜਿੱਥੇ ਗੁਰੂ ਗਏ ਸਨ। ਨਾਲ ਹੀ ਅੰਮ੍ਰਿਤਸਰ ਅਤੇ ਬਾਬਾ ਬਕਾਲਾ ‘ਚ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਆਫ਼ ਟੈਕਸਟਾਈਲ ਟੈਕਨਾਲੋਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਹੈਂਡੀਕ੍ਰਾਫ਼ਟਸ ਖੋਲ੍ਹਣ ਦੀ ਯੋਜਨਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਸ ਮੌਕੇ ਵਿਸ਼ੇਸ਼ ਸਮਾਰਕ ਡਾਕ ਟਿਕਟ ਜਾਰੀ ਕਰਨ ਦਾ ਵੀ ਅਪੀਲ ਕੀਤੀ।

Leave a Reply

Your email address will not be published.