ਪਟਿਆਲਾ ਝੜਪ ਮਾਮਲੇ ‘ਚ ਸ਼ਿਵ ਸੈਨਾ ਦਾ ਬਰਖ਼ਾਸਤ ਆਗੂ ਗ੍ਰਿਫ਼ਤਾਰ

ਪਟਿਆਲਾ ਝੜਪ ਮਾਮਲੇ ‘ਚ ਸ਼ਿਵ ਸੈਨਾ ਦਾ ਬਰਖ਼ਾਸਤ ਆਗੂ ਗ੍ਰਿਫ਼ਤਾਰ

ਪਟਿਆਲਾ : ਪਟਿਆਲਾ ਵਿੱਚ ਹੋਈ ਝੜਪ ਦੇ ਮਾਮਲੇ ਵਿੱਚ ਸੀ.ਐੱਮ. ਮਾਨ ਵੱਲੋਂ ਦਿੱਤੇ ਗਏ ਹੁਕਮਾਂ ਮਗਰੋਂ ਪੰਜਾਬ ਪੁਲਿਸ ਨੇ ਕਾਰਵਾਈ ਕਰਦੇ ਹੋਏ ਸ਼ਿਵ ਸੈਨਾ ਦੇ ਬਰਖ਼ਾਸਤ ਆਗੂ ਹਰੀਸ਼ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪਤਾ ਲੱਗਾ ਹੈ ਕਿ ਉਸ ਨੂੰ ਥਾਣਾ ਕੋਤਵਾਲੀ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਸ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਸ਼ਿਵ ਸੈਨਾ ਨੇ ਪੰਜਾਬ ਦੇ ਆਗੂ ਹਰੀਸ਼ ਸਿੰਗਲਾ ਪਟਿਆਲਾ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਕਰਕੇ ਪਾਰਟੀ ਤੋਂ ਬਾਹਰ ਕੱਢ ਦਿੱਤਾ ਸੀ। ਇਸ ਸਬੰਧੀ ਸ਼ਿਵ ਸੇਨਾ ਮੁਖੀ ਯੋਗ ਰਾਜ ਸ਼ਰਮਾ ਵੱਲੋਂ ਉਸ ਨੂੰ ਪਾਰਟੀ ਤੋਂ ਬਾਹਰ ਕੱਢਣ ਨੂੰ ਲੈ ਕੇ ਪ੍ਰੈੱਸ ਮੈਮੋਰੰਡਮ ਜਾਰੀ ਕੀਤਾ ਗਿਆ ਸੀ।ਜ਼ਿਕਰਯੋਗ ਹੈ ਕਿ ਇਸ ਪਟਿਆਲਾ ਵਿੱਚ ਵਾਪਰੀ ਘਟਨਾ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਡੀਜੀਪੀ ਤੇ ਪੰਜਾਬ ਪੁਲਿਸ ਦੇ ਵੱਡੇ ਅਫਸਰਾਂ ਨਾਲ ਮੀਟਿੰਗ ਕਰਕੇ ਜਾਂਚ ਦੇ ਹੁਕਮ ਦਿੱਤੇ ਸਨ। ਉਨ੍ਹਾਂ ਮੀਟਿੰਗ ਵਿੱਚ ਅਫਸਰਾਂ ਨੂੰ ਸਖਤ ਹਿਦਾਇਤ ਦਿੱਤੀ ਕਿ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ। ਪੰਜਾਬ ਵਿਰੋਧੀ ਤਾਕਤਾਂ ਨੂੰ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ। ਦੱਸਣਯੋਗ ਹੈ ਕਿ ਅੱਜ ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਲੋਕ ਆਹਮੋ-ਸਾਹਮਣੇ ਆ ਗਏ। ਹਿੰਦੂ ਜਥੇਬੰਦੀਆਂ ਮਾਰਚ ਕੱਢਣ ਦੀ ਤਿਆਰੀ ਕਰ ਰਹੀਆਂ ਸਨ। ਇਸ ਦੌਰਾਨ ਕੁਝ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਇੱਟਾਂ-ਪੱਥਰ ਵੀ ਚੱਲੇ।

Leave a Reply

Your email address will not be published.