ਪਾਕਿ ਤੋਂ ਸਿਖਲਾਈ ਪ੍ਰਾਪਤ ਦੋ ਅੱਤਵਾਦੀ 14 ਦਿਨ ਦੀ ਪੁਲਿਸ ਹਿਰਾਸਤ ‘ਚ ਭੇਜੇ

Home » Blog » ਪਾਕਿ ਤੋਂ ਸਿਖਲਾਈ ਪ੍ਰਾਪਤ ਦੋ ਅੱਤਵਾਦੀ 14 ਦਿਨ ਦੀ ਪੁਲਿਸ ਹਿਰਾਸਤ ‘ਚ ਭੇਜੇ
ਪਾਕਿ ਤੋਂ ਸਿਖਲਾਈ ਪ੍ਰਾਪਤ ਦੋ ਅੱਤਵਾਦੀ 14 ਦਿਨ ਦੀ ਪੁਲਿਸ ਹਿਰਾਸਤ ‘ਚ ਭੇਜੇ

ਨਵੀਂ ਦਿੱਲੀ / ਦਿੱਲੀ ਦੀ ਇਕ ਅਦਾਲਤ ਨੇ ਪਾਕਿਸਤਾਨ-ਆਈ. ਐਸ. ਆਈ. ਦੇ ਤਾਲਮੇਲ ਤੇ ਸੰਗਠਿਤ ਅੱਤਵਾਦੀ ਮਡਿਊਲ ਨਾਲ ਜੁੜੇ ਗ੍ਰਿਫ਼ਤਾਰ ਕੀਤੇ ਗਏ ਦੋ ਅੱਤਵਾਦੀਆਂ ਨੂੰ 14 ਦਿਨਾਂ ਦੀ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਹੈ, ਜਿਨ੍ਹਾਂ ਦਾ ਸਬੰਧ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਭਰਾ ਅਨੀਸ ਇਬਰਾਹਿਮ ਨਾਲ ਜੁੜਦਾ ਦੱਸਿਆ ਜਾ ਰਿਹਾ ਹੈ।

ਦਿੱਲੀ ਪੁਲਿਸ ਵਲੋਂ ਜ਼ੀਸ਼ਾਨ ਕਮਰ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਤੇ ਮੁਹੰਮਦ ਆਮਿਰ ਜਾਵੇਦ ਨੂੰ ਲਖਨਊ ਤੋਂ ਗ੍ਰਿਫ਼ਤਾਰ ਕਰਨ ਉਪਰੰਤ ਨਵੀਂ ਦਿੱਲੀ ਸਥਿਤ ਪਟਿਆਲਾ ਹਾਊਸ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਪੁਲਿਸ ਅਨੁਸਾਰ ਉਕਤ ਅੱਤਵਾਦੀ ਪਾਕਿਸਤਾਨ ਦੀ ਬਦਨਾਮ ਖੁਫੀਆ ਏਜੰਸੀ ਆਈ.ਐਸ.ਆਈ. ਤੋਂ ਸਿਖਲਾਈ ਪ੍ਰਾਪਤ ਹਨ ਤੇ ਏਜੰਸੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਤੇ ਇਨ੍ਹਾਂ ਨੂੰ ਦਿੱਲੀ ਤੇ ਯੂ.ਪੀ. ਦੇ ਵੱਖ-ਵੱਖ ਇਲਾਕਿਆਂ ‘ਚ ਆਈ.ਡੀ. ਧਮਾਕਿਆਂ ਲਈ ਰੇਕੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

Leave a Reply

Your email address will not be published.