ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਹੈ ਰੂਸ ਅਤੇ ਯੂਕ੍ਰੇਨ ਵਿਚਕਾਰ ਸਥਿਤੀ ‘ਤੇ ‘ਕੈਨੇਡਾ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਅਤੇ ਰੂਸ ਦੇ ਚੀਫ਼ ਆਫ਼ ਸਟਾਫ਼ ਸਮੇਤ ਹੋਰ ਸੀਨੀਅਰ ਅਧਿਕਾਰੀਆਂ ‘ਤੇ ਪਾਬੰਦੀਆਂ ਲਗਾਵੇਗਾ।’
ਉਥੇ ਹੀ ਯੂਰਪੀਅਨ ਯੂਨੀਅਨ ਨੇ ਵੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਦੀਆਂ ਜਾਇਦਾਦਾਂ ਨੂੰ ਫ੍ਰੀਜ਼ ਕਰਨ ਅਤੇ ਹੋਰ ਪਾਬੰਦੀਆਂ ਲਗਾਉਣ ‘ਤੇ ਸਹਿਮਤੀ ਜਤਾਈ ਹੈ। ਲਾਤਵੀਆ ਦੇ ਵਿਦੇਸ਼ ਮੰਤਰੀ ਨੇ ਇਹ ਜਾਣਕਾਰੀ ਦਿੱਤੀ। ਪੁਤਿਨ ਅਤੇ ਲਾਵਰੋਵ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਫ਼ੈਸਲੇ ਦਾ ਮਤਲਬ ਹੈ ਕਿ ਪੱਛਮੀ ਦੇਸ਼ ਯੂਕ੍ਰੇਨ ‘ਤੇ ਰੂਸ ਦੇ ਹਮਲੇ ਅਤੇ ਯੂਰਪ ਵਿਚ ਇਕ ਵੱਡੀ ਜੰਗ ਨੂੰ ਰੋਕਣ ਲਈ ਬੇਮਿਸਾਲ ਕਦਮਾਂ ਵੱਲ ਵਧ ਰਹੇ ਹਨ।