ਪੁਲਿਸ ਵਲੋਂ ਦੀਪ ਸਿੱਧੂ ਸਣੇ 16 ਖਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖਲ

Home » Blog » ਪੁਲਿਸ ਵਲੋਂ ਦੀਪ ਸਿੱਧੂ ਸਣੇ 16 ਖਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖਲ
ਪੁਲਿਸ ਵਲੋਂ ਦੀਪ ਸਿੱਧੂ ਸਣੇ 16 ਖਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖਲ

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਮਾਮਲੇ ਵਿੱਚ ਦੀਪ ਸਿੱਧੂ ਅਤੇ ਹੋਰਾਂ ਖਿਲਾਫ਼ ਪੂਰਕ ਚਾਰਜਸ਼ੀਟ ਦਾਇਰ ਕੀਤੀ ਹੈ।

ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਗਜੇਂਦਰ ਸਿੰਘ ਨਗਰ 19 ਜੂਨ ਨੂੰ ਨਵੀਂ ਚਾਰਜਸ਼ੀਟ ਦਾ ਨੋਟਿਸ ਲੈਣ ਦੇ ਮਾਮਲੇ ਦੇ ਸਬੰਧ ਵਿੱਚ ਹੁਕਮ ਜਾਰੀ ਕਰਨਗੇ। ਅਦਾਲਤ ਨੇ ਕਿਹਾ, “ਇਸ ਕੇਸ ਦੇ ਜਾਂਚ ਅਧਿਕਾਰੀ ਨੇ ਉਨ੍ਹਾਂ ਚਸ਼ਮਦੀਦਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਹੈ ਜੋ ਹਿੰਸਾ ਵਿਚ ਬੁਰੀ ਤਰ੍ਹਾਂ ਜ਼ਖਮੀ ਹੋਏ ਸਨ ਜਾਂ ਜਿਨ੍ਹਾਂ ਕੋਲੋਂ ਹਥਿਆਰ ਖੋਹ ਲਏ ਗਏ ਸਨ।” ਇਸ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਕਰ ਰਹੀ ਹੈ। ਉਨ੍ਹਾਂ ਨੇ 17 ਮਈ ਨੂੰ 3,224 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਅਤੇ ਸਿੱਧੂ ਸਣੇ 16 ਮੁਲਜ਼ਮਾਂ ਖਿਲਾਫ਼ ਮੁਕੱਦਮਾ ਚਲਾਉਣ ਦੀ ਬੇਨਤੀ ਕੀਤੀ ਸੀ। ਹਿੰਸਾ ਦੇ ਮਾਮਲੇ ਵਿਚ ਸਿੱਧੂ ਨੂੰ 9 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪੁਲਿਸ ਨੇ ਉਸ ਨੂੰ ਲਾਲ ਕਿਲ੍ਹੇ ’ਤੇ ਹਿੰਸਾ ਭੜਕਾਉਣ ਦਾ ਕਸੂਰਵਾਰ ਵੀ ਠਿਹਰਾਇਆ। ਤੀਸ ਹਜ਼ਾਰੀ ਅਦਾਲਤ ਵਿੱਚ ਦਾਇਰ ਕੀਤੀ ਗਈ ਇਸ ਚਾਰਜਸ਼ੀਟ ਵਿਚ ਦੀਪ ਸਿੱਧੂ ਸਣੇ ਤਕਰੀਬਨ 16 ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਪੁਲਿਸ ਨੇ ਲਾਲ ਕਿਲ੍ਹੇ ਕੰਪਲੈਕਸ ਵਿੱਚ ਹੋਈ ਭੰਨਤੋੜ ਦੀ ਘਟਨਾ ਨੂੰ ‘ਦੇਸ਼ ਵਿਰੋਧੀ ਗਤੀਵਿਧੀ’ਕਰਾਰ ਦਿੱਤਾ ਸੀ। ਫੋਰੈਂਸਿਕ ਮਾਹਰਾਂ ਦੀ ਇਕ ਟੀਮ ਨੇ ਇਸ ਘਟਨਾ ਤੋਂ ਬਾਅਦ ਲਾਲ ਕਿਲ੍ਹੇ ਦਾ ਦੌਰਾ ਕੀਤਾ ਸੀ ਅਤੇ ਸਬੂਤ ਇਕੱਠੇ ਕੀਤੇ ਸਨ। ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ 26 ਜਨਵਰੀ ਨੂੰ ਕਿਸਾਨ ਯੂਨੀਅਨਾਂ ਵੱਲੋਂ ਟਰੈਕਟਰ ਪਰੇਡ ਕੱਢੀ ਗਈ ਸੀ। ਜਿਸ ਦੌਰਾਨ ਹਜ਼ਾਰਾਂ ਮੁਜ਼ਾਹਰਾਕਾਰੀਆਂ ਦੀ ਪੁਲਿਸ ਨਾਲ ਝੜਪ ਹੋਈ ਸੀ

Leave a Reply

Your email address will not be published.