ਪੁਲਿਸ ਵੱਲੋਂ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਸਣੇ ਹੋਰਾਂ ਦੇ ਭਗੌੜੇ ਵਜੋਂ ਪੋਸਟਰ ਜਾਰੀ

ਪੁਲਿਸ ਵੱਲੋਂ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਸਣੇ ਹੋਰਾਂ ਦੇ ਭਗੌੜੇ ਵਜੋਂ ਪੋਸਟਰ ਜਾਰੀ

ਲੁਧਿਆਣਾ : ਪੁਲਿਸ ਨੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਣੇ ਕੁਝ ਹੋਰਾਂ ਦੇ ਭਗੌੜੇ ਵਜੋਂ ਪੋਸਟਰ ਜਾਰੀ ਕੀਤੇ ਹਨ। ਲੁਧਿਆਣਾ ਪੁਲਿਸ ਥਾਣੇ ਤੇ ਬੈਂਸ ਦੇ ਘਰ ਅੱਗੇ ਇਹ ਪੋਸਟਰ ਲਾਏ ਗਏ ਹਨ।

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਬਲਾਤਕਾਰ ਮਾਮਲੇ ਨੂੰ ਲੈ ਕੇ ਕਈ ਵਾਰ ਅਦਾਲਤ ਵਿੱਚ ਨਹੀਂ ਪਹੁੰਚੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਸਿਮਰਜੀਤ ਸਿੰਘ ਬੈਂਸ ਸਣੇ ਹੋਰਾਂ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਇਨ੍ਹਾਂ ਬਾਰੇ ਜਾਣਕਾਰੀ ਦੇਣ ਲਈ ਪੁਲਿਸ ਅਧਿਕਾਰੀਆਂ ਦੇ ਨੰਬਰ ਵੀ ਜਾਰੀ ਕੀਤੇ ਹਨ।ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਦਰਜ ਹੋਏ ਬਲਾਤਕਾਰ ਦੇ ਕੇਸ ਦੀ ਸੁਣਵਾਈ ਅਦਾਲਤ ਵਿੱਚ ਚੱਲ ਰਹੀ ਹੈ। ਵਿਧਾਇਕ ਬੈਂਸ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। ਦਸੰਬਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਕਮਿਸ਼ਨਰ ਨੂੰ ਇਸ ਉਤੇ ਠੋਸ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਹੁਣ ਪੁਲਿਸ ਨੇ ਬੈਂਸ ਸਣੇ ਹੋਰਾਂ ਮੁਲਜ਼ਮਾਂ ਦੇ ਭਗੌੜੇ ਵਜੋਂ ਪੋਸਟਰ ਜਾਰੀ ਕੀਤੇ ਹਨ।

Leave a Reply

Your email address will not be published.