ਪ੍ਰਕਾਸ਼ ਪੁਰਬ ਮੌਕੇ ਖੁੱਲ੍ਹ ਸਕਦਾ ਹੈ ਕਰਤਾਰਪੁਰ ਲਾਂਘਾ

Home » Blog » ਪ੍ਰਕਾਸ਼ ਪੁਰਬ ਮੌਕੇ ਖੁੱਲ੍ਹ ਸਕਦਾ ਹੈ ਕਰਤਾਰਪੁਰ ਲਾਂਘਾ
ਪ੍ਰਕਾਸ਼ ਪੁਰਬ ਮੌਕੇ ਖੁੱਲ੍ਹ ਸਕਦਾ ਹੈ ਕਰਤਾਰਪੁਰ ਲਾਂਘਾ

ਨਵੀਂ ਦਿੱਲੀ / ਭਾਰਤ ਸਰਕਾਰ ਦੀ ਕਰਤਾਰਪੁਰ ਲਾਂਘਾ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੋਲ੍ਹਣ ਦੀ ਤਜਵੀਜ਼ ਹੈ ।

ਇਹ ਵੀ ਪਤਾ ਲੱਗਾ ਹੈ ਕਿ ਇਸ ਬਾਰੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰ ਕੇ ਕੱਲ੍ਹ 16 ਨਵੰਬਰ ਨੂੰ ਅੰਤਿਮ ਫ਼ੈਸਲਾ ਲਿਆ ਜਾਵੇਗਾ । ਭਰੋਸੇਯੋਗ ਸੂਤਰਾਂ ਅਨੁਸਾਰ 16 ਨਵੰਬਰ ਤੋਂ 19 ਨਵੰਬਰ ਦੀ ਕਰਤਾਰਪੁਰ ਸਾਹਿਬ ਯਾਤਰਾ ਲਈ ਅਰਜ਼ੀਆਂ ਲੈਣੀਆਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ । ਇਹ ਫ਼ੈਸਲਾ ਅੱਜ ਪੰਜਾਬ ਭਾਜਪਾ ਨੇਤਾਵਾਂ ਵਲੋਂ ਵੱਖ-ਵੱਖ ਕੇਂਦਰੀ ਨੇਤਾਵਾਂ ਨਾਲ ਕੀਤੀਆਂ ਮੀਟਿੰਗਾਂ ਤੋਂ ਬਾਅਦ ਲਿਆ ਗਿਆ । ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁਲਾਕਾਤ ਦੌਰਾਨ ਸਾਨੂੰ ਪੂਰਾ ਭਰੋਸਾ ਦਿੱਤਾ ਸੀ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਲਾਂਘੇ ਨੂੰ ਜਲਦ ਖੋਲ੍ਹ ਦਿੱਤਾ ਜਾਵੇਗਾ । ਪਰ ਸਰਕਾਰੀ ਤੌਰ ‘ਤੇ ਅਜੇ ਤੱਕ ਨਾ ਹੀ ਇਸਦੀ ਪੁਸ਼ਟੀ ਹੋਈ ਹੈ ਅਤੇ ਨਾ ਹੀ ਕੋਈ ਐਲਾਨ ਕੀਤਾ ਗਿਆ ਹੈ ਕਿਉਂਕਿ ਇਹ ਸਵਾਲ ਖੜ੍ਹਾ ਹੈ ਕਿ ਏਨੀ ਜਲਦੀ ਸੁਰੱਖਿਆ ਅਤੇ ਹੋਰ ਬਾਕੀ ਇੰਤਜ਼ਾਮ ਸੰਭਵ ਹੋ ਸਕਣਗੇ । ਚੇਤੇ ਰਹੇ ਕਿ ਪਾਕਿਸਤਾਨ ਵਾਲੇ ਪਾਸਿEਾ ਤਾਂ ਕਾਫੀ ਦੇਰ ਦੀ ਮੰਗ ਕੀਤੀ ਜਾ ਰਾਹੀ ਸੀ ਕਿ ਗੁਰਪੁਰਬ ‘ਤੇ ਇਹ ਲਾਂਘਾ ਖੋਲ੍ਹਿਆ ਜਾਵੇ ।

Leave a Reply

Your email address will not be published.