Connect with us

ਪੰਜਾਬ

ਪ੍ਰਧਾਨ ਮੰਤਰੀ ਦੇ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮਨੋਰਥ ਪੰਜਾਬ ਵਿਚ ਜਮਹੂਰੀ ਢੰਗ ਨਾਲ ਚੁਣੀ ਸਰਕਾਰ ਦਾ ਤਖ਼ਤਾ ਪਲਟਾਉਣਾ: ਚੰਨੀ

Published

on

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮੰਤਵ ਸੂਬੇ ਵਿਚ ਜਮਹੂਰੀ ਢੰਗ ਨਾਲ ਚੁਣੀ ਹੋਈ ਸਰਕਾਰ ਦਾ ਤਖ਼ਤਾ ਪਲਟਾਉਣਾ ਹੈ। 

ਅੱਜ ਇੱਥੇ ਨਵੀਂ ਦਾਣਾ ਮੰਡੀ ਵਿਖੇ 18 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਤੋਂ ਬਾਅਦ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਸੀ, ਉਨ੍ਹਾਂ ਨੇ ਬੁੱਧਵਾਰ ਨੂੰ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ ਕਿਉਂਕਿ ਭਾਜਪਾ ਦੀ ਰੈਲੀ ਵਿਚ ਲੋਕਾਂ ਦੀ ਗਿਣਤੀ ਮਾਮੂਲੀ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਖਾਲੀ ਕੁਰਸੀਆਂ ਉਨ੍ਹਾਂ ਨੂੰ ਮੂੰਹ ਚੜਾਉਂਦੀਆਂ ਰਹੀਆਂ ਜਿਸ ਕਰਕੇ ਸੁਰੱਖਿਆ ਦੇ ਖ਼ਤਰੇ ਦਾ ਹੋਛਾ ਕਾਰਨ ਦੇ ਕੇ ਵਾਪਸ ਕੌਮੀ ਰਾਜਧਾਨੀ ਚਲੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਝੂਠ ਦੀ ਆੜ ਵਿਚ ਪ੍ਰਧਾਨ ਮੰਤਰੀ ਦੇ ਦੌਰਾ ਰੱਦ ਕਰਨਾ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ ਤਾਂ ਕਿ ਜੰਮੂ ਕਸ਼ਮੀਰ ਵਾਂਗ ਪੰਜਾਬ ਨੂੰ ਬਦਨਾਮ ਕਰਨ ਦੇ ਨਾਲ-ਨਾਲ ਸੂਬੇ ਵਿਚ ਜਮਹੂਰੀਅਤ ਦਾ ਕਤਲ ਕੀਤਾ ਜਾ ਸਕੇ। 

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਤੋਂ ਕਿਲੋਮੀਟਰ ਦੀ ਦੂਰੀ ਉਤੇ ਹੋਣ ਤਾਂ ਉਸ ਵੇਲੇ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਨੂੰ ਖ਼ਤਰਾ ਕਿਵੇਂ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਦਾ ਕਾਫ਼ਲਾ ਖੜ੍ਹਾ ਸੀ, ਉਥੇ ਤਾਂ ਇਕ ਵੀ ਨਾਅਰਾ ਨਹੀਂ ਲੱਗਿਆ ਤਾਂ ਫੇਰ ਉਨ੍ਹਾਂ ਦੀ ਜ਼ਿੰਦਗੀ ਖ਼ਤਰੇ ਵਿਚ ਕਿਵੇਂ ਪੈ ਗਈ। ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਚੇਤੇ ਕਰਵਾਉਂਦਿਆਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਅਤੇ ਸੁਰੱਖਿਆ ਲਈ ਖ਼ਤਰਾ ਨਹੀਂ ਬਣ ਸਕਦੇ। 

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਇੱਕ ਸਤਿਕਾਰਤ ਆਗੂ ਹਨ ਪਰ ਅਜਿਹੀਆਂ ਘਟੀਆ ਚਾਲਾਂ ਵਿੱਚ ਸ਼ਾਮਲ ਹੋਣਾ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਲੋਕਾਂ ਦੀ ਘੱਟ ਗਿਣਤੀ ਨੇ ਸੂਬੇ ਵਿੱਚ ਭਾਜਪਾ ਦੀ ਮਾੜੀ ਸਥਿਤੀ ਦਾ ਪਰਦਾਫਾਸ਼ ਕਰ ਦਿੱਤਾ ਹੈ ਜੋ ਇਸ ਦੀ ਸਮੁੱਚੀ ਲੀਡਰਸ਼ਿਪ ਨੂੰ ਹਜ਼ਮ ਨਹੀਂ ਹੋ ਰਿਹਾ। ਇੱਕ ਤੁਲਨਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੌਸਮ ਕੱਲ੍ਹ ਵੀ ਖਰਾਬ ਸੀ ਅਤੇ ਅੱਜ ਵੀ ਖਰਾਬ ਹੈ ਪਰ ਬੁੱਧਵਾਰ ਨੂੰ ਭਾਜਪਾ ਦੀ ਰੈਲੀ ਲਈ ਬਹੁਤ ਘੱਟ ਲੋਕ ਆਏ ਸਨ ਜਦੋਂ ਕਿ ਕਾਂਗਰਸ ਦੀ ਅੱਜ ਦੀ ਰੈਲੀ ਵਿੱਚ ਲੋਕਾਂ ਦੀ ਭਾਰੀ ਇਕੱਠ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਸਮੂਹ ਵੱਲੋਂ ਕੱਲ੍ਹ ਦੀ ਡਰਾਮੇਬਾਜ਼ੀ ਦਾ ਉਦੇਸ਼ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨਾ ਹੈ। ਹਾਲਾਂਕਿ, ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਇਆ ਕਿ ਪੰਜਾਬ ਨੂੰ ਪਿਆਰ ਨਾਲ ਜਿੱਤਿਆ ਜਾ ਸਕਦਾ ਹੈ, ਦਬਾਅ ਨਾਲ ਨਹੀਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਲੋਕਤੰਤਰ ਨੂੰ ਢਾਹ ਲਾਉਣ ਵਾਲੀ ਅਜਿਹੀ ਕਿਸੇ ਵੀ ਹਰਕਤ ਦਾ ਪੰਜਾਬ ਵਾਸੀ ਡੱਟ ਕੇ ਵਿਰੋਧ ਕਰਨਗੇ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਨਿੱਜੀ ਹਿੱਤਾਂ ਲਈ ਸੂਬੇ ਅਤੇ ਇਸ ਦੇ ਲੋਕਾਂ ਨੂੰ ਬਦਨਾਮ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਇਆ ਕਿ ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੋਂ ਇਲਾਵਾ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਜਪਾ ਵੱਲੋਂ ਚਲਾਈ  ਨਿੰਦਣਯੋਗ ਮੁਹਿੰਮ ਸਮੂਹ ਪੰਜਾਬੀਆਂ ਦਾ ਅਪਮਾਨ ਹੈ ਜੋ ਕਿ ਗੈਰ-ਵਾਜਬ ਅਤੇ ਅਣਇੱਛਤ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤੰਜ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਿਆਸੀ ਤੌਰ ‘ਤੇ ਨਾਕਾਮ ਹੋ ਚੁੱਕੇ ਹਨ ਜੋ ਪਟਿਆਲਾ ਦੇ ਸ਼ਾਹੀ ਵੰਸ਼ਜ ਵੱਲੋਂ ਬੁੱਧਵਾਰ ਨੂੰ ਹੋਈ ਭਾਜਪਾ ਦੀ ਰੈਲੀ ਵਿੱਚ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਨ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੈਪਟਨ ਨੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਜਿਸ ਕਾਰਨ ਕੋਈ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਨਾ ਚਾਹੁੰਦਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਮਹਾਰਾਜਾ ਦੇ ਸਾਰੇ ਉਮੀਦਵਾਰ ਚੋਣਾਂ ਵਿੱਚ ਆਪਣੀ ਜ਼ਮਾਨਤ ਗੁਆ ਦੇਣਗੇ।

ਅਕਾਲੀਆਂ ‘ਤੇ ਨਿਸ਼ਾਨਾਂ ਵਿੰਨ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਨੇ ਆਪਣੇ ਦਹਾਕੇ ਲੰਬੇ ਕਾਰਜਕਾਲ ਦੌਰਾਨ ਸੂਬੇ ਨੂੰ ਖੂਬ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਲੋਕ ਅਕਾਲੀਆਂ ਨੂੰ ਪੰਜਾਬ ਵਿੱਚੋਂ ਹਰਾ ਕੇ ਸਬਕ ਸਿਖਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਨੂੰ ਉਹਨਾਂ ਵੱਲੋਂ ਸੂਬੇ ਵਿਰੁੱਧ ਕੀਤੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ‘ਆਦਤਨ ਤੌਰ ਉਤੇ ਝੂਠਾ’ ਵਿਅਕਤੀ ਦੱਸਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਆਪਣੇ ਝੂਠੇ ਵਾਅਦਿਆਂ ਨਾਲ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਾਸੀ ‘ਆਪ’ ਦੇ ਗੁੰਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਹੀਂ ਹੋਣਗੇ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਗਿਆਨੀ ਕਰਤਾਰ ਸਿੰਘ ਦੀ ਯਾਦ ਵਿੱਚ ਪਾਰਕ ਅਤੇ 8.21 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਇਲਾਵਾ ਗੜ੍ਹਦੀਵਾਲ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਨੂੰ ਕਮਿਊਨਿਟੀ ਹੈਲਥ ਸੈਂਟਰ ਤੱਕ ਅੱਪਗ੍ਰੇਡ ਕਰਨ, ਟਾਂਡਾ ਉੜਮੁੜ ਵਿਖੇ ਤਹਿਸੀਲ ਕੰਪਲੈਕਸ, ਪਿੰਡ ਸੰਸਾਰਪੁਰ ਵਿਖੇ 66 ਕੇ.ਵੀ ਸਬ ਸਟੇਸ਼ਨ, ਟਾਂਡਾ ਵਿਖੇ ਸਿੰਥੈਟਿਕ ਐਥਲੈਟਿਕ ਟਰੈਕ ਸਮੇਤ ਹੋਰਨਾਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ।

ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਮੁੱਖ ਮੰਤਰੀ ਚੰਨੀ ਦਾ ਆਪਣੇ ਹਲਕੇ ਵਿੱਚ ਗਰਾਂਟਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਸ੍ਰੀ ਗਿਲਜੀਆਂ ਨੇ ਲੋਕਾਂ ਦੀ ਸੇਵਾ ਹੋਰ ਵੀ ਜੋਸ਼ ਨਾਲ ਕਰਨ ਦਾ ਪ੍ਰਣ ਲਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਪਵਨ ਕੁਮਾਰ ਆਦੀਆ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਸ੍ਰੀਮਤੀ ਇੰਦੂ ਬਾਲਾ, ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ. ਸ੍ਰੀ ਕੇ.ਐਸ. ਹੀਰ ਹਾਜ਼ਰ ਸਨ।

ਟੈਕਨੋਲੋਜੀ19 mins ago

ਵਟਸਐਪ ਨੇ ਲਾਂਚ ਕੀਤਾ ਨਵਾਂ ਫ਼ੀਚਰ

ਪੰਜਾਬ20 mins ago

ਮਜੀਠੀਆ ਨ, ਸਾਬਕਾ DGP ‘ਤੇ ਲਾਏ ਵੱਡੇ ਇਲਜ਼ਾਮ

ਟੈਕਨੋਲੋਜੀ22 mins ago

ਗੋ ਏਅਰ ਲਾਇਨ ਦਾ ਟਵਿੱਟਰ ਹੈਂਡਲ ਹੈਕ

ਭਾਰਤ24 mins ago

ਗਯਾ ‘ਚ ਟਰੇਨ ਦੀਆਂ ਤਿੰਨ ਬੋਗੀਆਂ ਨੂੰ ਲਗਾਈ ਅੱਗ, ਕੰਮਕਾਜ ਪ੍ਰਭਾਵਿਤ

ਦੁਨੀਆ37 mins ago

ਬਰਫ਼ਬਾਰੀ ਦਾ ਕਹਿਰ, ਇਸਤਾਂਬੁਲ ਹਵਾਈ ਅੱਡਾ ਬੰਦ, ਸ਼ਾਪਿੰਗ ਮਾਲ ਤੇ ਫੂਡ ਡਲਿਵਰੀ ਸਮੇਤ ਹੋਰ ਸੇਵਾਵਾਂ ਵੀ ਪ੍ਰਭਾਵਿਤ

ਸਿਹਤ39 mins ago

ਚਿਤਾਵਨੀ, ਆਖਰੀ ਵੇਰੀਐਂਟ ਨਹੀਂ ਹੈ ਓਮੀਕ੍ਰੋਨ ਨਾਜ਼ੁਕ ਮੋਡ ‘ਤੇ ਹੈ ਦੁਨੀਆ

ਕੈਨੇਡਾ40 mins ago

ਨੋਰਥ-ਵੇਸ੍ਟ ‘ਚ ਸੈਰ-ਸਪਾਟਾ ਉਦਯੋਗ ਨੂੰ ਤਰਜ਼ੀਹ ਦੇ ਰਹੀ ਸਰਕਾਰ, ਵਜ੍ਹਾ ਹੈ ਖਾਸ

ਕੈਨੇਡਾ42 mins ago

ਨੋਰਥ ਉਨਟਾਰੀਓ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਟ੍ਰਾਂਸਪੋਟੇਸ਼ਨ ਦੇ ਨਵੇਂ ਵਿਕਲਪ ਤਿਆਰ ਕਰ ਰਹੀ ਸਰਕਾਰ

ਕੈਨੇਡਾ5 hours ago

ਸਾਈਬਰ ਕ੍ਰਾਈਮ ਤੇ ਨੱਥ ਪਾਉਣ ਲਈ ਉਨਟਾਰੀਓ ਸਰਕਾਰ ਦੀ ਨਵੀਂ ਪਹਿਲ

ਆਟੋ5 hours ago

ਕੰਪਨੀ ਦਾ ਦਾਅਵਾ, ਤਾਰੀਫ਼ ਦੇ ਕਾਬਲ ਹੈ 2022 ਇਨਫ਼ੀਨਿਟੀ Q60 ਕੂਪ ਲਗਜ਼ਰੀ ਕਾਰ

ਆਟੋ5 hours ago

ਕਾਰ ਤੋਂ ਕਾਰ ਦੀ ਬੈਟਰੀ ਕਿਵੇਂ ਕਰੀਏ ਚਾਰਜ, ਜਾਣੋ ਡੈੱਡ ਬੈਟਰੀ ਨੂੰ ਭਰਨ ਦਾ ਤਰੀਕਾ

ਪੰਜਾਬ1 day ago

ਪਿਆਰ ‘ਚ ਧੋਖਾ…ਪੰਜਾਬੀ ਔਰਤ ਨੇ ਵਿਦੇਸ਼ ਬੁਲਾਉਣ ਬਹਾਨੇ ਪਤੀ ਤੋਂ ਠੱਗੇ 45 ਲੱਖ, ਨਿਊਜ਼ੀਲੈਂਡ ਪਹੁੰਚ ਕੇ ਕੀਤਾ ਪ੍ਰੇਮੀ ਨਾਲ ਵਿਆਹ

ਪੰਜਾਬ1 day ago

ਭੁੱਲਰ ਦੀ ਰਿਹਾਈ ਲਈ ਅਕਾਲੀ ਦਲ ਨੇ ਰਾਸ਼ਟਰਪਤੀ ਦਾ ਦਖ਼ਲ ਮੰਗਿਆ

ਮਨੋਰੰਜਨ1 day ago

ਫਿਲਮ ਇੰਸਟੀਚਿਊਟ ਆਫ ਇੰਡੀਆ ਨੇ ਤਾਪਸੀ ਪੰਨੂ ਨੂੰ ਸਾਲ 2021 ਦੀ ਸਰਵੋਤਮ ਅਦਾਕਾਰਾ ਦੀ ਸੂਚੀ ‘ਚ ਕੀਤਾ ਸ਼ਾਮਲ

ਭਾਰਤ1 day ago

ਮੁਕੇਸ਼ ਅੰਬਾਨੀ ਨੇ 10 ਅਰਬ ਦਾ ਖਰੀਦਿਆ ਸੋਡੀਅਮ, ਦੁਨੀਆ ਵੀ ਹੋਈ ਹੈਰਾਨ

ਭਾਰਤ1 day ago

8 ਸਹਿਕਾਰੀ ਬੈਂਕਾਂ ਬਣੀਆਂ RBI ਦੀਆਂ ਸ਼ਿਕਾਰ, ਠੋਕਿਆ ਲੱਖਾਂ ਰੁਪਏ ਦਾ ਜ਼ੁਰਮਾਨਾ

ਪੰਜਾਬ1 day ago

ਬਿਕਰਮ ਮਜੀਠੀਆ ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ

ਕੈਨੇਡਾ5 months ago

ਭਾਰਤ ਤੋਂ ਸਿੱਧੀਆਂ ਉਡਾਣਾਂ ਬੰਦ, 2 ਲੱਖ ਰੁਪਏ ਖ਼ਰਚ ਕੇ ਕੈਨੇਡਾ ਜਾ ਰਹੇ ਨੇ ਵਿਦਿਆਰਥੀ

ਮਨੋਰੰਜਨ10 months ago

Saina: Official Trailer | Parineeti Chopra | Bhushan Kumar | Releasing 26 March 2021

ਮਨੋਰੰਜਨ10 months ago

ਕਿਸਮਤ ਤੇਰੀ (ਪੂਰਾ ਵੀਡੀਓ ਗਾਣਾ): ਇੰਦਰ ਚਾਹਲ | ਸ਼ਿਵਾਂਗੀ ਜੋਸ਼ੀ | ਬੱਬੂ | ਨਵੀਨਤਮ ਪੰਜਾਬੀ ਗਾਣੇ 2021

ਮਨੋਰੰਜਨ10 months ago

ਤਾਪਸੀ ਪੰਨੂ, ਅਨੁਰਾਗ ਕਸ਼ਅਪ ਤੇ ਵਿਕਾਸ ਬਹਿਲ ‘ਤੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ

Featured10 months ago

ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ

ਕੈਨੇਡਾ10 months ago

ਕੈਨੇਡਾ ਇੰਮੀਗ੍ਰੇਸ਼ਨ ਨੇ ਦਿੱਤਾ ਤਕਨੀਕੀ ਮਾਹਿਰਾਂ ਨੂੰ ਵਰਕ ਪਰਮਿਟ ਤੋਂ ਬਿਨਾਂ ਪੱਕੇ ਹੋਣ ਦਾ ਮੌਕਾ

ਮਨੋਰੰਜਨ10 months ago

Hello Charlie – Official Trailer | Aadar Jain, Jackie Shroff, Shlokka Pandit, Elnaaz Norouzi

ਮਨੋਰੰਜਨ10 months ago

ਪਲੇਬੁਆਏ (ਪੂਰਾ ਗਾਣਾ) ਅਬਰਾਮ ਫੀਟ ਆਰ ਨੈਤ | ਅਫਸਾਨਾ ਖਾਨ | ਲਾਡੀ ਗਿੱਲ | ਨਵਾਂ ਪੰਜਾਬੀ ਗਾਣਾ 2021

ਸਿਹਤ10 months ago

ਕੈਨੇਡਾ ਲਈ ਮੁੜ ਆਫ਼ਤ ਬਣਿਆ ਕੋਰੋਨਾ, ਤੇਜ਼ੀ ਨਾਲ ਵਧਣ ਲੱਗੇ ਨਵੇਂ ਵੈਰੀਐਂਟ ਦੇ ਮਾਮਲੇ

ਮਨੋਰੰਜਨ9 months ago

ਡੀਡੀ 1 | ਵੀਤ ਬਲਜੀਤ | ਸ਼ਿਪਰਾ ਗੋਇਲ | ਆਫੀਸ਼ੀਅਲ ਵੀਡੀਓ | ਤਾਜਾ ਪੰਜਾਬੀ ਗਾਣਾ 2021 | ਸਟੇਟ ਸਟੂਡੀਓ

ਸਿਹਤ10 months ago

ਕਰੋਨਾ ਦਾ ਕਹਿਰ: ਨਿੱਘਰਦੀ ਸਿਆਸਤ

ਭਾਰਤ10 months ago

ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ

ਸਿਹਤ9 months ago

ਦੇਸ਼ ’ਚ ਵਧਿਆ ‘ਕੋਰੋਨਾ’ ਦਾ ਖ਼ੌਫ, 24 ਘੰਟਿਆਂ ’ਚ 2 ਲੱਖ ਨਵੇਂ ਕੇਸ

ਮਨੋਰੰਜਨ10 months ago

ਰੋਨਾ ਹੀ ਸੀ | ਰਣਜੀਤ ਬਾਵਾ | ਪੇਂਡੂ ਬਯਜ| ਡੀ ਹਾਰਪ | ਤਾਜਾ ਪੰਜਾਬੀ ਗਾਣੇ 2021 | ਨਵੇਂ ਗਾਣੇ 2021

ਮਨੋਰੰਜਨ10 months ago

ਸੁਰ ਤੇ ਅਦਾ ਦੀ ਸੰਗੀਤਕ ਚਿੱਤਰਕਲਾ ਸੀ ‘ਨੂਰੀ’

ਭਾਰਤ9 months ago

ਲੋਕਾਂ ‘ਚ ਫਿਰ ਤਾਲਾਬੰਦੀ ਦਾ ਖੌਫ਼

ਕੈਨੇਡਾ10 months ago

ਕੋਰੋਨਾ ਟੀਕਾ ਲੱਗਣ ਮਗਰੋਂ ਸਿੰਘ ਨੇ ‘ਭੰਗੜਾ’ ਪਾ ਕੇ ਜ਼ਾਹਰ ਕੀਤੀ ਖੁਸ਼ੀ

ਮਨੋਰੰਜਨ3 days ago

ਨਵੇਂ ਪੰਜਾਬੀ ਗੀਤ 2022 | ਪਾਣੀ ਵਾਂਗੂ | ਜਗਵੀਰ ਗਿੱਲ ਫੀਟ ਗੁਰਲੇਜ਼ ਅਖਤਰ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ1 week ago

ਨਵੇਂ ਪੰਜਾਬੀ ਗੀਤ 2022 | ਕਰੀਬ (ਆਫੀਸ਼ੀਅਲ ਵੀਡੀਓ) ਸ਼ਿਵਜੋਤ ਫੀਟ ਸੁਦੇਸ਼ ਕੁਮਾਰੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ1 week ago

ਤੇਰੀ ਜੱਟੀ | ਆਫੀਸ਼ੀਅਲ ਵੀਡੀਓ | ਐਮੀ ਵਿਰਕ ਫੀਟ ਤਾਨੀਆ | ਮਨੀ ਲੌਂਗੀਆ | SYNC | B2gether ਪ੍ਰੋਸ

ਮਨੋਰੰਜਨ2 weeks ago

ਬਲੈਕ ਈਫੈਕਟ(ਆਫੀਸ਼ੀਅਲ ਵੀਡੀਓ)- ਜੌਰਡਨ ਸੰਧੂ ਫੀਟ ਮੇਹਰਵਾਨੀ | ਤਾਜ਼ਾ ਪੰਜਾਬੀ ਗੀਤ 2021 | ਨਵਾਂ ਗੀਤ 2022

ਮਨੋਰੰਜਨ2 weeks ago

ਕੁਲਵਿੰਦਰ ਬਿੱਲਾ – ਉਚੇ ਉਚੇ ਪਾਂਚੇ (ਪੂਰੀ ਵੀਡੀਓ)- ਤਾਜ਼ਾ ਪੰਜਾਬੀ ਗੀਤ 2021 – ਨਵੇਂ ਪੰਜਾਬੀ ਗੀਤ 2021

ਮਨੋਰੰਜਨ2 weeks ago

ਡਾਇਮੰਡ ਕੋਕਾ (ਆਫੀਸ਼ੀਅ ਵੀਡੀਓ) ਗੁਰਨਾਮ ਭੁੱਲਰ | ਗੁਰ ਸਿੱਧੂ | ਜੱਸੀ ਲੋਹਕਾ | ਦਿਲਜੋਤ |ਨਵਾਂ ਪੰਜਾਬੀ ਗੀਤ

ਮਨੋਰੰਜਨ2 weeks ago

ਵੀਕਐਂਡ : ਨਿਰਵੈਰ ਪੰਨੂ (ਅਧਿਕਾਰਤ ਵੀਡੀਓ) ਦੀਪ ਰੌਇਸ | ਤਾਜ਼ਾ ਪੰਜਾਬੀ ਗੀਤ 2022 | ਜੂਕ ਡੌਕ

ਮਨੋਰੰਜਨ3 weeks ago

ਨਵੇਂ ਪੰਜਾਬੀ ਗੀਤ 2021 | ਕਥਾ ਵਾਲੀ ਕਿਤਾਬ | ਹੁਨਰ ਸਿੱਧੂ Ft. ਜੈ ਡੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ3 weeks ago

ਸ਼ਹਿਰ ਦੀ ਹਵਾ (ਪੂਰੀ ਵੀਡੀਓ) ਸੱਜਣ ਅਦੀਬ ਫੀਟ ਗੁਰਲੇਜ਼ ਅਖਤਰ | ਨਵੇਂ ਪੰਜਾਬੀ ਗੀਤ | ਨਵੀਨਤਮ ਪੰਜਾਬੀ ਗੀਤ

ਮਨੋਰੰਜਨ3 weeks ago

ਯੇ ਕਾਲੀ ਕਾਲੀ ਅੱਖਾਂ | ਅਧਿਕਾਰਤ ਟ੍ਰੇਲਰ | ਤਾਹਿਰ ਰਾਜ ਭਸੀਨ, ਸ਼ਵੇਤਾ ਤ੍ਰਿਪਾਠੀ, ਆਂਚਲ ਸਿੰਘ

ਮਨੋਰੰਜਨ3 weeks ago

ਕੁਲ ਮਿਲਾ ਕੇ ਜੱਟ – ਗੁਰਨਾਮ ਭੁੱਲਰ ਫੀਟ ਗੁਰਲੇਜ਼ ਅਖਤਰ | ਦੇਸੀ ਕਰੂ | ਨਵੀਨਤਮ ਪੰਜਾਬੀ ਗੀਤ 2022 |ਪੰਜਾਬੀ

ਮਨੋਰੰਜਨ3 weeks ago

ਬਾਪੂ (ਪੂਰੀ ਵੀਡੀਓ) | ਪ੍ਰੀਤ ਹਰਪਾਲ | ਨਵੇਂ ਪੰਜਾਬੀ ਗੀਤ 2022 | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ4 weeks ago

ਸ਼ੂਟਰ : ਜੈ ਰੰਧਾਵਾ (ਟੀਜ਼ਰ) ਨਵੀਨਤਮ ਪੰਜਾਬੀ ਫਿਲਮ | ਫਿਲਮ ਰਿਲੀਜ਼ 14 ਜਨਵਰੀ 2022 | ਗੀਤ MP3

ਮਨੋਰੰਜਨ4 weeks ago

ਨੌ ਗਰੰਟੀ (ਪੂਰੀ ਵੀਡੀਓ) | ਰਣਜੀਤ ਬਾਵਾ | ਨਿੱਕ ਧੰਮੂ | ਲਵਲੀ ਨੂਰ | ਨਵੀਨਤਮ ਪੰਜਾਬੀ ਗੀਤ 2021

ਮਨੋਰੰਜਨ4 weeks ago

RRR ਆਫੀਸ਼ੀਅਲ ਟ੍ਰੇਲਰ (ਹਿੰਦੀ) ਐਕਸ਼ਨ ਡਰਾਮਾ | NTR, ਰਾਮਚਰਨ, ਅਜੈ ਡੀ, ਆਲੀਆਬੀ | ਐਸਐਸ ਰਾਜਾਮੌਲੀ

ਮਨੋਰੰਜਨ4 weeks ago

ਅਨਫੋਰਗੇਟੇਬਲ (ਆਫੀਸ਼ੀਅਲ ਵੀਡੀਓ) | ਦਿਲਜੀਤ ਦੋਸਾਂਝ | ਈਨਟੈਨਸ | ਚੰਨੀ ਨਤਨ

ਮਨੋਰੰਜਨ1 month ago

#ਪੁਸ਼ਪਾ – ਦ ਰਾਈਜ਼ (ਹਿੰਦੀ) ਦਾ ਅਧਿਕਾਰਤ ਟ੍ਰੇਲਰ | ਅੱਲੂ ਅਰਜੁਨ, ਰਸ਼ਮੀਕਾ, ਸੁਨੀਲ, ਫਹਾਦ | ਡੀਐਸਪੀ | ਸੁਕੁਮਾਰ

Recent Posts

Trending