ਪ੍ਰਸਿੱਧ ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦਾ ਦੇਹਾਂਤ

ਪ੍ਰਸਿੱਧ ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦਾ ਦੇਹਾਂਤ

ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਸਰਦਾਰ-ਏ-ਕੌਮ’ ਐਵਾਰਡ ਨਾਲ ਸਨਮਾਨਿਤ ਵੱਖ-ਵੱਖ ਭਾਸ਼ਾਵਾਂ ’ਚ 110 ਦੇ ਕਰੀਬ ਧਾਰਮਿਕ ਪੁਸਤਕਾਂ ਦੇ ਲੇਖਕ ਤੇ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦਾ ਦੇਹਾਂਤ ਹੋ ਗਿਆ ਹੈ। ਉਹ 86 ਵਰਿ੍ਆਂ ਦੇ ਸਨ। ਉਹ ਡੇਢ ਮਹੀਨੇ ਤੋਂ ਸੀਐੱਮਸੀ ਹਸਪਤਾਲ ’ਚ ਇਲਾਜ ਅਧੀਨ ਸਨ ਜਿੱਥੇ ਬੀਤੀ ਸ਼ਾਮ ਉਨ੍ਹਾਂ ਆਖ਼ਰੀ ਸਾਹ ਲਿਆ।

ਡਾ. ਸਰੂਪ ਸਿੰਘ ਅਲੱਗ ਪੰਜਾਬ ਰਾਜ ਬਿਜਲੀ ਬੋਰਡ ’ਚ ਡਾਇਰੈਕਟਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ। ਉਨ੍ਹਾਂ ਨੇ ਅਲੱਗ ਸ਼ਬਦ ਯੱਗ ਟਰੱਸਟ ਦੀ ਸਥਾਪਨਾ ਕਰਕੇ ਕਰੋੜਾਂ ਰੁਪਏ ਮੁੱਲ ਦੀਆਂ ਪੁਸਤਕਾਂ ਲੰਗਰ ਦੇ ਰੂਪ ’ਚ ਲੋਕਾਂ ਨੂੰ ਵੰਡੀਆਂ। ਉਨ੍ਹਾਂ ਦੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਬਾਰੇ ਲਿਖੀ ਪੁਸਤਕ ‘ਹਰਿਮੰਦਰ ਦਰਸ਼ਨ’ ਦੇ 218 ਐਡੀਸ਼ਨ ਪ੍ਰਕਾਸ਼ਿਤ ਹੋਏ ਸਨ। ਇਹ ਪੁਸਤਕ ਪੰਜਾਬੀ ਦੇ ਨਾਲ-ਨਾਲ ਅੰਗਰੇਜ਼ੀ ਤੇ ਹਿੰਦੀ ’ਚ ਵੀ ਪ੍ਰਕਾਸ਼ਿਤ ਹੈ। ਇਸ ਪੁਸਤਕ ਨੇ ਵਿਸ਼ਵ ਪੱਧਰੀ ਮੁਕਾਬਲੇ ’ਚ ਇਨਾਮ ਵੀ ਜਿੱਤਿਆ ਹੈ। ਡਾ. ਅਲੱਗ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਿ੍ਰੰਸੀਪਲ ਗੰਗਾ ਸਿੰਘ ਯਾਦਗਾਰੀ ਐਵਾਰਡ ਤੇ ਪੰਜਾਬ ਸਰਕਾਰ ਦੇ ਸ਼੍ਰੋਮਣੀ ਸਾਹਿਤਕਾਰ ਐਵਾਰਡ ਦੇ ਨਾਲ-ਨਾਲ ਦੇਸ਼-ਵਿਦੇਸ਼ ਦੇ ਕਈ ਪੁਰਸਕਾਰਾਂ ਨਾਲ ਸਨਮਾਨਿਤ ਸਨ।

Leave a Reply

Your email address will not be published.