ਪੰਜਾਬ ਚ ਚੱਲੀ ਝਾੜੂ ਦੀ ਹਨੇਰੀ, 92 ਸੀਟਾਂ ਤੇ ਕੀਤਾ ਕਬਜਾ

ਪੰਜਾਬ ਚ ਚੱਲੀ ਝਾੜੂ ਦੀ ਹਨੇਰੀ, 92 ਸੀਟਾਂ ਤੇ ਕੀਤਾ ਕਬਜਾ

ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ‘ਚ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਆਮ ਆਦਮੀ ਪਾਰਟੀ ਨੇ 92 ਸੀਟਾਂ ਤੇ ਜਿੱਤ ਹਾਸਿਲ ਕੀਤੀ ਹੈ। ਇਨ੍ਹਾਂ ਚੋਣਾਂ ਚ ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਚੰਨੀ, ਨਵਜੋਤ ਸਿੰਘ ਸਿੱਧੂ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਸਣੇ ਕਈ ਦਿੱਗਜ ਨੇਤਾ ਹਾਰ ਗਏ ਹਨ।  ਦਿੱਲੀ ਦੀ ਸਰਹੱਦ ਤੋ ਬਾਹਰ ਆਮ ਆਦਮੀ ਪਾਰਟੀ ਨਾ ਸਿਰਫ਼ ਵੱਡੀ ਪਾਰਟੀ ਬਣ ਕੇ ਉਭਰੀ ਹੈ, ਬਲਕਿ ਬਹੁਮਤ ਦੇ ਅੰਕੜੇ ਤੋਂ ਵੀ ਬਹੁਤ ਅੱਗੇ ਚਲੀ ਗਈ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨੇ ਹਲਕਾ ਧੂਰੀ ਤੋਂ ਰਿਕਾਰਡ ਜਿੱਤ ਹਾਸਿਲ ਕੀਤੀ ਹੈ।  

ਰਿਕਾਰਡ ਜਿੱਤ ਹਾਸਿਲ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਪੰਜਾਬ ਦੀ ਜਨਤਾ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਸ਼ੁੱਕਰਵਾਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਦੱਸਿਆ ਕਿ ਇਹ ਸਹੁੰ ਚੁੱਕ ਸਮਾਗਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਰਾਜਭਵਨ ਵਿੱਚ ਹੁੰਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਸਹੁੰ ਚੁੱਕਣ ਤੋਂ ਬਾਅਦ ਉਹ ਸ਼ਹੀਦੀ ਸਮਾਰਕ ‘ਤੇ ਮੱਥਾ ਵੀ ਟੇਕਣ ਜਾਣਗੇ। 

ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 13 ਹਜ਼ਾਰਤੇ ਸੁਖਬੀਰ ਬਾਦਲ 12 ਹਜ਼ਾਰ ਵੋਟਾਂ ਨਾਲ ਚੋਣਾਂ ਹਾਰ ਗਏ ਹਨ। ਇਸਦੇ ਨਾਲ ਹੀ ਮੌਜੂਦਾ ਸੀ.ਐਮ ਚਰਨਜੀਤ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਹਾਰ ਦਾ ਮੂੰਹ ਦੇਖਣਾ ਪਿਆ ਹੈ।

Leave a Reply

Your email address will not be published.