ਪੰਜਾਬ ‘ਚ ਹਾਰ ਦਾ ਜਿੰਮੇਵਾਰ ਠਹਿਰਾਉਣ ਲਈ ਕਾਂਗਰਸ ਤੇ ਭੜਕੇ ਅਮਰਿੰਦਰ ਸਿੰਘ

ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਬਹੁਤ ਵਡੀ ਜਿੱਤ ਹਾਸਿਲ ਕੀਤੀ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਰ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਆਲੋਚਨਾ ਕੀਤੀ ਹੈ। ਕੈਪਟਨ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਪਤਾ ਨਹੀਂ ਕਦੋ ਸਬਕ ਸਿੱਖੇਗੀ।

ਉੱਤਰ ਪ੍ਰਦੇਸ਼, ਮਨੀਪੁਰ, ਗੋਆ ਅਤੇ ਉੱਤਰਾਖੰਡ ਵਿੱਚ ਕਾਂਗਰਸ ਦੀ ਸ਼ਰਮਨਾਕ ਹਾਰ ਲਈ ਕੌਣ ਜ਼ਿੰਮੇਵਾਰ ਹੈ। ਕੈਪਟਨ ਦਾ ਇਹ ਜਵਾਬੀ ਹਮਲਾ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੇ ਬਿਆਨ ‘ਤੇ ਆਇਆ ਹੈ। ਜਿਸ ਵਿੱਚ ਸੁਰਜੇਵਾਲਾ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਤੋਂ ਕੈਪਟਨ ਸਰਕਾਰ ਦੀ ਸੱਤਾ ਵਿਰੋਧੀ ਸੋਚ ਕਾਰਨ ਅਸੀਂ ਹਾਰ ਗਏ ਹਾਂ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਮੇਤ ਪੰਜਾਂ ਸੂਬਿਆਂ ਵਿੱਚ ਕਾਂਗਰਸ ਦੀ ਹਾਰ ਦਾ ਕਾਰਨ ਕੰਧ ‘ਤੇ ਮੋਟੇ ਅੱਖਰਾਂ ਵਿੱਚ ਲਿਖਿਆ ਹੋਇਆ ਹੈ। ਹਾਲਾਂਕਿ ਹਰ ਵਾਰ ਦੀ ਤਰ੍ਹਾਂ ਕਾਂਗਰਸ ਇਸ ਨੂੰ ਪੜ੍ਹਨ ਤੋਂ ਬਚ ਰਹੀ ਹੈ। ਰਣਦੀਪ ਸੁਰਜੇਵਾਲਾ ਨੇ ਕਿਹਾ ਸੀ ਕਿ ਪੰਜਾਬ ਵਿੱਚ ਕਾਂਗਰਸ ਨੇ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਨਵੀਂ ਲੀਡਰਸ਼ਿਪ ਦਿੱਤੀ ਹੈ।

ਇਸ ਦੇ ਬਾਵਜੂਦ ਕਾਂਗਰਸ ਸਾਢੇ ਚਾਰ ਸਾਲਾਂ ਦੇ ਸੱਤਾ ਵਿਰੋਧੀ ਦੌਰ ਵਿੱਚੋਂ ਬਾਹਰ ਨਹੀਂ ਆ ਸਕੀ। ਇਹ ਐਂਟੀ ਇਨਕੰਬੈਂਸੀ ਉਦੋਂ ਹੋਈ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ। ਉਨ੍ਹਾਂ ਕਿਹਾ ਕਿ ਇਸੇ ਲਈ ਲੋਕਾਂ ਨੇ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ।

ਇਸ ਵਾਰ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਵੀ ਚੋਣ ਮੈਦਾਨ ਵਿੱਚ ਸਨ। ਕਾਂਗਰਸ ਛੱਡਣ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜੀ ਸੀ। ਇਸ ਦੇ ਬਾਵਜੂਦ ਉਹ ਸੀਟ ਨਹੀਂ ਬਚਾ ਸਕੇ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਅਜੀਤਪਾਲ ਕੋਹਲੀ ਨੇ ਹਰਾਇਆ।

Leave a Reply

Your email address will not be published. Required fields are marked *