ਪੰਜਾਬ ‘ਚ 68 ਥਾਵਾਂ ‘ਤੇ ਕਿਸਾਨਾਂ ਨੇ ਮਨਾਇਆ ਸ਼ਹੀਦੀ ਦਿਵਸ

Home » Blog » ਪੰਜਾਬ ‘ਚ 68 ਥਾਵਾਂ ‘ਤੇ ਕਿਸਾਨਾਂ ਨੇ ਮਨਾਇਆ ਸ਼ਹੀਦੀ ਦਿਵਸ
ਪੰਜਾਬ ‘ਚ 68 ਥਾਵਾਂ ‘ਤੇ ਕਿਸਾਨਾਂ ਨੇ ਮਨਾਇਆ ਸ਼ਹੀਦੀ ਦਿਵਸ

ਚੰਡੀਗੜ੍ਹ / ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਅੱਜ ਪੰਜਾਬ ਭਰ ‘ਚ 68 ਥਾਵਾਂ ‘ਤੇ ਜਾਰੀ ਪੱਕੇ-ਧਰਨਿਆਂ ‘ਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਕੀਤੇ ਗਏ ।

ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਰ ਕਿਸਾਨ ਮੋਰਚੇ ‘ਤੇ ਨੌਜਵਾਨਾਂ ਵਲੋਂ ਵੱਡੀ ਸ਼ਮੂਲੀਅਤ ਵੇਖਣ ਨੂੰ ਮਿਲੀ । ਬਸੰਤੀ ਪੱਗਾਂ, ਚੁੰਨੀਆਂ ਅਤੇ ਪੱਟੀਆਂ ਬੰਨ੍ਹ ਨੌਜਵਾਨ ਮੁੰਡੇ ਕੁੜੀਆਂ ਨੇ ਵੀ ਵੱਡੀ ਗਿਣਤੀ ‘ਚ ਕਿਸਾਨ ਮੋਰਚਿਆਂ ‘ਚ ਸ਼ਮੂਲੀਅਤ ਕੀਤੀ ਅਤੇ ਨਾਟਕ, ਸੰਗੀਤ-ਮੰਡਲੀਆਂ ਵਲੋਂ ਇਤਿਹਾਸਕ ਵਿਰਸੇ ‘ਤੇ ਚਾਨਣਾ ਪਾਇਆ ਗਿਆ । ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੇੜੇ ਬੰਗਾ ‘ਚ ਵੀ ਸ਼ਹੀਦਾਂ ਦੀ ਯਾਦ ‘ਚ ਮਹਾਂਰੈਲੀ ਕੀਤੀ ਗਈ, ਜਿਸ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਨੌਜਵਾਨ ਅਤੇ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ । ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਜਿੱਥੇ ਪੰਜਾਬ ‘ਚ ਜਾਰੀ ਧਰਨਿਆਂ ‘ਚ ਸਾਡੇ ਮਹਾਨ ਸ਼ਹੀਦਾਂ ਸ਼ਰਧਾਂਜਲੀ ਦਿੱਤੀਆਂ ਗਈਆਂ, ਉੱਥੇ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ‘ਚ ਆਪਣੇ ਨਾਇਕਾਂ ਨੂੰ ਸਿੱਜਦਾ ਕਰਨ ਸਿੰਘੂ ਅਤੇ ਟਿਕਰੀ ਬਾਰਡਰ ਦਿੱਲੀ ‘ਚ ਵੱਡੇ ਕਾਫ਼ਲਿਆਂ ਨਾਲ ਪਹੁੰਚੇ । ਪੰਜਾਬ ਦੇ ਨੌਜਵਾਨਾਂ ਨੇ ਇਤਿਹਾਸਿਕ ਥਾਵਾਂ ਹੁਸੈਨੀਵਾਲਾ, ਜਲਿ੍ਹਆਂਵਾਲਾ ਬਾਗ਼, ਖਟਕੜ ਕਲਾਂ, ਸਰਾਭਾ, ਸ਼ਹੀਦ ਊਧਮ ਸਿੰਘ ਵਾਲਾ ਸੁਨਾਮ, ਫ਼ਤਿਹਗੜ੍ਹ ਸਾਹਿਬ ਅਤੇ ਅਨੰਦਪੁਰ ਸਾਹਿਬ ਦੀ ਧਰਤੀ ਦੀ ਮਿੱਟੀ ਲੈ ਕੇ ਵਿਸ਼ੇਸ਼ ਸ਼ਿਰਕਤ ਕੀਤੀ ਅਤੇ ਮੋਰਚੇ ਦੀ ਜਿੱਤ ਤੱਕ ਡਟਣ ਦਾ ਪ੍ਰਣ ਕੀਤਾ । ਵੱਖ-ਵੱਖ ਥਾਈਾ ਨੌਜਵਾਨ ਅਤੇ ਕਿਸਾਨ ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਲਈ ਮਾਰਗ ਦਰਸ਼ਕ ਹਨ ਅਤੇ ਕਿਸਾਨ ਅੰਦੋਲਨ ‘ਚ ਵੱਡੀ ਗਿਣਤੀ ‘ਚ ਜੁੜੇ ਨੌਜਵਾਨ ਇਤਿਹਾਸਕ ਗੌਰਵਮਈ ਵਿਰਸੇ ਨਾਲ ਵੀ ਜੁੜਨਗੇ ।

Leave a Reply

Your email address will not be published.