ਪੰਜਾਬ ਨੂੰ 150 ਮਿਲੀਅਨ ਅਮਰੀਕੀ ਡਾਲਰ ਕਰਜ਼ ਦੇਣ ਦੀ ਮਨਜ਼ੂਰੀ

ਵਾਸ਼ਿੰਗਟਨ:- ਵਰਲਡ ਬੈਂਕ ਦੇ ਕਾਰਜਕਾਰੀ ਪ੍ਰਬੰਧਕੀ ਮੰਡਲ ਨੇ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿਚ ਸੁਧਾਰ ਕਰਨ ਵਿਚ ਮਦਦ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰੀ ਵਿੱਤੀ ਸੰਸਥਾ ਨੇ ਇਹ ਜਾਣਕਾਰੀ ਬਿਆਨ ਜਾਰੀ ਕਰਦਿਆਂ ਦਿੱਤੀ। ਵਿਸ਼ਵ ਬੈਂਕ ਦੀ ਡਾਇਰੈਕਟਰ ਅਗਸਟੇ ਤਾਨੋ ਨੇ ਕਿਹਾ ਕਿ ਵਿਸ਼ਵ ਬੈਂਕ ਵਲੋਂ ਸਮੇਂ ਸਮੇਂ ’ਤੇ ਅਜਿਹੀ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਂਦੀ ਹੈ। ਇਹ ਯੋਜਨਾ ਦੋ ਪੜਾਆਂ ਵਿਚ ਲਾਗੂ ਕੀਤੀ ਜਾਵੇਗੀ। ਪਹਿਲੇ ਪੜਾਅ ਹੇਠ ਸੇਵਾ ਮੁਹੱਈਆ ਕਰਵਾਉਣ ਵਿਚ ਸੁਧਾਰ ਕਰਨ ਲਈ ਨਗਰ ਨਿਗਮਾਂ ਵਿਚ ਇਹ ਯੋਜਨਾ ਲਾਗੂ ਕੀਤੀ ਜਾਵੇਗੀ। ਇਹ ਤਹਿਤ ਅੰਮਿ੍ਰਤਸਰ ਅਤੇ ਲੁਧਿਆਣਾ ਵਿਚ ਵੱਡੀ ਗਿਣਤੀ ਲੋਕਾਂ ਨੂੰ 24¿;7 ਪਾਣੀ ਦੀ ਸਪਲਾਈ ਜਾਰੀ ਰੱਖਣ ’ਤੇ ਕੰਮ ਕੀਤਾ ਜਾਵੇਗਾ। ਵਿਸ਼ਵ ਬੈਂਕ ਅਨੁਸਾਰ ਇਹ ਕਰਜ਼ 15 ਸਾਲਾਂ ਲਈ ਦਿੱਤਾ ਗਿਆ ਹੈ, ਜਿਸ ਵਿਚ 6 ਮਹੀਨਿਆਂ ਦੀ ਛੋਟ ਵੀ ਦਿੱਤੀ ਗਈ ਹੈ।

Leave a Reply

Your email address will not be published.