ਪੰਜਾਬ ਪੁਲਿਸ ਦਾ ਐਕਸ਼ਨ,  122 ਸਾਬਕਾ ਮੰਤਰੀਆਂ ਤੇ ਵਿਧਾਇਕ‍ਾਂ ਦੀ ਸੁਰੱਖਿਆ ਲਈ ਵਾਪਸ

ਚੰਡੀਗੜ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਜਿਸ ਤੋਂ ਬਾਅਦ ਏਡੀਜੀਪੀ ਨੇ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਸਬੰਧੀ ਹੁਕਮ ਜਾਰੀ ਕੀਤੇ ਹਨ। ਨਵੀਂ ਸਰਕਾਰ ‘ਚ ਪ੍ਰਸ਼ਾਸਨਿਕ ਫੇਰਬਦਲ ਹੋਣੇ ਸ਼ੁਰੂ ਹੋ ਗਏ ਹਨ।

ਇਸ ਤੋਂ ਪਹਿਲਾਂ ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ ‘ਚ 1991 ਬੇੈਚ ਦੇ ਆਈ.ਏ.ਐੱਸ ਏ.ਵੇਣੂ ਪ੍ਰਸਾਦ ਨੂੰ ਪ੍ਰਿੰਸੀਪਲ ਸੈਕਟਰੀ ਲਗਾਇਆ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਵਾਰੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਤੋਂ ਇਲਾਵਾ ਸੂਬੇ ’ਚ ਕਿਸੇ ਅਜਿਹੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ, ਜਿਸ ਦੀ ਸਿਰਫ਼ ਅੱਠ ਸਾਲ ਪਹਿਲਾਂ ਇੱਥੋਂ ਦੀ ਸਿਆਸਤ ’ਚ ਐਂਟਰੀ ਹੋਈ ਸੀ। ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕਡ਼ ਕਲਾਂ (ਨਵਾਂਸ਼ਹਿਰ) ’ਚ 12.30 ਵਜੇ ਪੰਜਾਬ ਦੇ 26ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਵੈਸੇ ਭਗਵੰਤ ਮਾਨ 1966 ’ਚ ਪੰਜਾਬ ਦੇ ਪੁਨਰਗਠਨ ਦੇ ਬਾਅਦ ਸੂਬੇ ਦੇ 19ਵੇਂ ਮੁੱਖ ਮੰਤਰੀ ਹੋਣਗੇ।

Leave a Reply

Your email address will not be published. Required fields are marked *