ਨਵੀਂ ਦਿੱਲੀ / ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦੀ ਮੰਗ ਨੂੰ ਲੈ ਕੇ ਪੰਜਾਬ ਭਾਜਪਾ ਦੇ ਵਫ਼ਦ ਵਲੋਂ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਲਾਂਘਾ ਖੋਲ੍ਹਣ ਦੀ ਮੰਗ ਨੂੰ ਦੁਹਰਾਇਆ ਗਿਆ ।
ਇਸ ਤੋਂ ਇਲਾਵਾ ਵਫ਼ਦ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਜੇ[ਪੀ[ ਨੱਢਾ ਤੇ ਹੋਰਨਾਂ ਨਾਲ ਮੁਲਾਕਾਤ ਕੀਤੀ ਗਈ । ਰਾਸ਼ਟਰਪਤੀ ਭਵਨ ‘ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ, ਸਿੱਖ ਭਾਈਚਾਰੇ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਨੂੰ ਖੋਲ੍ਹਿਆ ਜਾਣਾ ਬਹੁਤ ਜ਼ਰੂਰੀ ਹੈ । ਉਨ੍ਹਾਂ ਦੱਸਿਆ ਕਿ ਕੌਮਾਂਤਰੀ ਪੱਧਰ ‘ਤੇ ਕੋਰੋਨਾ ਦੀ ਲਾਗ ਦਰ ‘ਚ ਕਾਫੀ ਗਿਰਾਵਟ ਆ ਚੁੱਕੀ ਹੈ । ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਰ ਰੋਜ਼ ਨਾਨਕ ਨਾਮ ਲੇਵਾ ਸੰਗਤਾਂ ਸਮੇਤ ਅਸੀਂ ਸਾਰੇ ਵਿਛੜੇ ਗੁਰੂਧਾਮਾਂ ਦੇ ਦਰਸ਼ਨਾਂ ਲਈ ਖੁੱਲ੍ਹੇ ਦਰਸ਼ਨ-ਦੀਦਾਰੇ ਲਈ ਅਰਦਾਸ ਕਰਦੇ ਹਾਂ । ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਵਾਲਿਆਂ ‘ਚ ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਇਲਾਵਾ ਪੰਜਾਬ ਇੰਚਾਰਜ ਦੁਸ਼ਿਅੰਤ ਗੌਤਮ, ਹਰਜੀਤ ਸਿੰਘ ਗਰੇਵਾਲ, ਸੌਦਾਨ ਸਿੰਘ, ਡਾ[ ਨਰਿੰਦਰ ਸਿੰਘ ਰੈਨਾ, ਰਾਜੇਸ਼ ਬਾਘਾ, ਦਿਆਲ ਸਿੰਘ ਸੋਢੀ, ਸੰਤੋਖ ਸਿੰਘ ਗੁਮਟਾਲਾ, ਵਿਕਰਮਜੀਤ ਸਿੰਘ ਚੀਮਾ ਤੇ ਹੋਰ ਆਗੂ ਸ਼ਾਮਿਲ ਸਨ । ਨੱਢਾ ਨਾਲ ਮੁਲਾਕਾਤ ਜਾਣਕਾਰੀ ਮੁਤਾਬਿਕ ਸ੍ਰੀ ਨੱਢਾ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਰਾਜਨੀਤਕ ਹਾਲਾਤ, ਕਿਸਾਨ ਅੰਦੋਲਨ ਅਤੇ ਬੀ[ਐਸ[ਐਫ[ ਦੇ ਮੁੱਦੇ ਬਾਰੇ ਚਰਚਾ ਕੀਤੀ ਗਈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਸਥਾਰ ‘ਚ ਵਿਚਾਰ-ਵਟਾਂਦਰਾ ਕੀਤਾ ।