ਪੰਜਾਬ ਸਰਕਾਰ ਨੂੰ ਝਟਕਾ, Drug Case ਚ ਮਜੀਠੀਆ ਨੂੰ BAIL

Home » Blog » ਪੰਜਾਬ ਸਰਕਾਰ ਨੂੰ ਝਟਕਾ, Drug Case ਚ ਮਜੀਠੀਆ ਨੂੰ BAIL
ਪੰਜਾਬ ਸਰਕਾਰ ਨੂੰ ਝਟਕਾ, Drug Case ਚ ਮਜੀਠੀਆ ਨੂੰ BAIL

Drug Case ਮਾਮਲੇ ਵਿੱਚ ਫਸੇ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ।

ਹਾਈਕੋਰਟ ਨੇ ਮਜੀਠੀਆ ਦੀ ਅਰਜ਼ੀ ‘ਤੇ ਜ਼ਮਾਨਤ ਦੇ ਦਿੱਤੀ ਹੈ। ਇਸ ਨਾਲ ਹੀ ਅਦਾਲਤ ਨੇ ਮਜੀਠੀਆ ਨੂੰ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਹੁਕਮਾਂ ਨਾਲ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ।ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੁਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਉਪਰੰਤ ਮਜੀਠੀਆ ਨੇ ਹੁਣ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜਿਸ ‘ਤੇ ਹਾਈਕੋਰਟ ਨੇ ਉਸ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। 

Leave a Reply

Your email address will not be published.