Connect with us

ਪੰਜਾਬ

ਪੰਜਾਬ ਸਰਕਾਰ ਨੇ 45 ਤੋਂ ਵੱਧ ਉਮਰ ਦੀ ਆਬਾਦੀ ਨੂੰ ਟੀਕਾਕਰਨ ਹੇਠ ਲਿਆਉਣ ਲਈ ਰੋਜ਼ਾਨਾ 2 ਲੱਖ ਦਾ ਟੀਚਾ ਮਿੱਥਿਆ

Published

on

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕੋਵਿਡ ਕੇਸਾਂ ਦੀ ਸਥਿਤੀ ਕੁਝ ਸੰਭਲ ਜਾਣ ਉਤੇ ਤਸੱਲੀ ਜ਼ਾਹਰ ਕਰਦੇ ਹੋਏ ਕਰੋਨਾ ਵਾਇਰਸ ਫੈਲਾਉਣ ਵਾਲੇ ਕਿਸੇ ਵੀ ਸਮਾਗਮ ਨੂੰ ਰੋਕਣ ਲਈ ਕੋਵਿਡ ਇਹਤਿਆਤ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟੀਕਾਕਰਨ ਦੀ ਰੋਜ਼ਾਨਾ ਦੀ ਗਿਣਤੀ ਵਧਾ ਕੇ ਦੋ ਲੱਖ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਘਰੇਲੂ ਇਕਾਂਤਵਾਸ ਦੇ ਮਾਮਲਿਆਂ ਵਿੱਚ ਵਿਅਕਤੀਗਤ ਤੌਰ ‘ਤੇ ਨਿਗਰਾਨੀ ਨੂੰ ਹੋਰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਇਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ। ਮੌਤਾਂ ਅਤੇ ਪਾਜੇਟਿਵਿਟੀ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਲਾਗੂ ਕੀਤੀਆਾਂ ਬੰਦਿਸ਼ਾਂ ਦੇ ਨਤੀਜੇ ਦਿਸ ਰਹੇ ਹਨ ਅਤੇ ਇਨ੍ਹਾਂ ਬੰਦਿਸ਼ਾਂ ਨੂੰ ਸੂਬੇ ਵਿੱਚ ਖਾਸ ਕਰਕੇ ਮੋਹਾਲੀ ਅਤੇ ਫੈਲਣ ਦੀ ਵੱਧਦੀ ਦਰ (ਟਰਾਂਸਮਿਸ਼ਨ) ਅਤੇ ਪਾਜ਼ੇਟਿਵਿਟੀ ਦੀ ਉਚੀ ਦਰ ਦਿਖਾ ਰਹੇ ਸ਼ਹਿਰਾਂ ਵਿੱਚ ਹੋਰ ਵੀ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੀ ਪਾਜ਼ੇਟਿਵਿਟੀ ਦਰ 8.1 ਫੀਸਦੀ ਹੈ, ਹਾਲਾਂਕਿ, 40 ਸਾਲ ਤੋਂ ਘੱਟ ਉਮਰ ਵਰਗ ਵਿੱਚ ਪਾਜ਼ੇਟਿਵਿਟੀ ਦੀ ਦਰ 54 ਫੀਸਦੀ (ਸਤੰਬਰ 2020) ਤੋਂ ਘਟ ਕੇ 50 ਫੀਸਦੀ (ਮਾਰਚ 2021) ਤੱਕ ਆ ਗਈ ਹੈ। ਸਾਰੇ ਸਬੰਧਤ ਲੋਕਾਂ ਦੇ ਸਖ਼ਤ ਯਤਨਾਂ ਨਾਲ ਇਨ੍ਹਾਂ ਰੋਕਾਂ ਸਦਕਾ 60 ਸਾਲ ਤੋਂ ਘੱਟ ਉਮਰ ਵਰਗ ਵਿੱਚ ਮੌਤ ਦਰ 50 ਫੀਸਦੀ (ਸਤੰਬਰ 2020) ਤੋਂ ਘਟਾ ਕੇ 40 ਫੀਸਦੀ (ਮਾਰਚ 2021) ਕਰਨ ਵਿੱਚ ਮਦਦ ਮਿਲੀ ਹੈ ਅਤੇ ਇਸ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਹਾਲਾਂਕਿ, ਮੁੱਖ ਮੰਤਰੀ ਨੇ ਆਪਣੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੱਧ ਕੇਸਾਂ ਵਾਲੇ ਇਲਾਕਿਆਂ ਵਿੱਚ 45 ਸਾਲ ਤੋਂ ਘੱਟ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਦੀ ਵੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਵਾਇਰਸ ਦੇ ਯੂ.ਕੇ. ਦੀ ਕਿਸਮ ਨਾਲ ਨੌਜਵਾਨ ਵੱਧ ਸ਼ਿਕਾਰ ਹੋਏ ਹਨ। ਉਨ੍ਹਾਂ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਇਸ ਮਾਮਲੇ ਦੀ ਕੇਂਦਰ ਸਰਕਾਰ ਕੋਲ ਪੈਰਵੀ ਕਰਨ ਦੇ ਆਦੇਸ਼ ਦਿੱਤੇ ਜਦਕਿ ਡਾ. ਕੇ.ਕੇ. ਤਲਵਾੜ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਗੁਰਦੇ ਅਤੇ ਜਿਗਰ ਦੀ ਬੀਮਾਰੀ ਤੋਂ ਪੀੜਤ ਮਰੀਜ਼, ਜੋ 45 ਸਾਲ ਤੋਂ ਘੱਟ ਉਮਰ ਦੇ ਹਨ, ਨੂੰ ਤਾਂ ਘੱਟੋਘੱਟ ਕਰੋਨਾ ਤੋਂ ਬਚਾਅ ਦੀ ਵੈਕਸੀਨ ਦੇਣੀ ਚਾਹੀਦੀ ਹੈ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਵਰਚੂਅਲ ਮੀਟਿੰਗ ਦੌਰਾਨ ਸੂਬੇ ਵਿੱਚ ਕੋਵਿਡ ਅਤੇ ਵੈਕਸੀਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਸਿਹਤ ਮੰਤਰੀ ਬਲਬੀਰ ਸਿੱਧੂ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਮੈਡੀਕਲ ਸਿੱਖਿਆ ਮੰਤਰੀ E.ਪੀ. ਸੋਨੀ ਸਮੇਤ ਕਈ ਮੰਤਰੀ ਅਤੇ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਸਿਹਤ ਮਾਹਿਰ ਵੀ ਸ਼ਾਮਲ ਹੋਏ। ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਇਸ ਸਬੰਧ ਵਿੱਚ ਢਿੱਲ ਵਰਤਣ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮਰਪਿਤ ਟੀਮ ਵਾਲੇ ਵਿਸ਼ੇਸ਼ ਕੰਟਰੋਲ ਰੂਮ ਲਈ ਏ.ਐਨ.ਐਮਜ਼., ਆਸ਼ਾ ਵਰਕਰ ਮੈਡੀਕਲ ਕਾਲਜਾਂ ਦੇ ਸਿਖਿਆਰਥੀ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ ਤਾਂ ਜੋ ਟੈਲੀਫੋਨ ਕਰਨ ਤੋਂ ਅੱਗੇ ਜਾ ਕੇ ਵਿਅਕਤੀਗਤ ਤੌਰ ‘ਤੇ ਨਿਗਰਾਨੀ ਕੀਤੀ ਜਾ ਸਕੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸਰਕਾਰੀ ਮੈਡੀਕਲ ਕਾਲਜਾਂ ਵੱਲੋਂ ਜ਼ਿਲ੍ਹਾ ਪੱਧਰ ‘ਤੇ ਆਰ.ਆਰ.ਟੀਜ਼. ਲਈ ਵਿਦਿਆਰਥੀ ਤੁਰੰਤ ਮੁਹੱਈਆ ਕਰਵਾਏ ਜਾਣੇ ਚਾਹੀਦੇ ਹਨ। ਟੀਕਾਕਰਨ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮਹੀਨੇ ਦੇ ਅੰਦਰ-ਅੰਦਰ ਸਮੁੱਚੀ ਯੋਗ ਆਬਾਦੀ ਦੇ ਟੀਕਾਕਰਨ ਲਈ ਯਤਨ ਹੋਰ ਤੇਜ਼ ਕੀਤੇ ਜਾਣ ਅਤੇ ਟੀਕਾਕਰਨ ਤੋਂ ਬਾਅਦ ਜੇਕਰ ਕੋਈ ਮੌਤ ਹੋਈ ਹੈ ਤਾਂ ਉਸ ਦਾ ਵੀ ਲੇਖਾ-ਜੋਖਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਟੀਕਾਕਰਨ ਦੀ ਗਿਣਤੀ ਵਧਾ ਕੇ ਰੋਜ਼ਾਨਾ 90,000 ਕੀਤੀ ਗਈ ਹੈ ਪਰ ਸਾਨੂੰ ਇਹ ਗਿਣਤੀ ਦੋ ਲੱਖ ਪ੍ਰਤੀ ਦਿਨ ਤੱਕ ਵਧਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕੋਲ ਇਸ ਵੇਲੇ ਸਟਾਕ ਵਿੱਚ 3 ਲੱਖ ਕੋਵੀਸ਼ੀਲਡ ਅਤੇ ਇਕ ਲੱਖ ਕੋਵੈਕਸੀਨ ਮੌਜੂਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੁਰਾਕਾਂ ਦੀ ਬਹੁਤਾਤ ਹਰ ਸਮੇਂ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਅਤੇ ਇਹ ਵੀ ਨਿਸ਼ਚਿਤ ਕੀਤਾ ਜਾਵੇ ਕਿ ‘ਕੋਵਿਨ’ ਪੋਰਟਲ ਅਪਡੇਟ ਹੁੰਦਾ ਰਹੇ ਤਾਂ ਕਿ ਅਸਲ ਸਥਿਤੀ ਦਾ ਪਤਾ ਲੱਗਦਾ ਰਹੇ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਨੂੰ ਇਕੋ ਵੇਲੇ ਕਈ ਕਾਰਜਾਂ ਨੂੰ ਆਪਣੇ ਹੱਥ ਵਿੱਚ ਨਾ ਲੈਣ ਅਤੇ ਟੀਕਾਕਰਨ ਦੀਆਂ ਰਣਨੀਤੀਆਂ ਰਾਹੀਂ ਇਹ ਯਕੀਨੀ ਬਣਾਇਆ ਜਾਵੇ ਟੀਕਾਕਰਨ ਸਭ ਲਈ ਉਪਲਬਧ ਰਹੇ ਅਤੇ ਕਿਸੇ ਤਰ੍ਹਾਂ ਦੀ ਬਰਬਾਦੀ ਨਾ ਹੋਵੇ। ਉਨ੍ਹਾਂ ਨੇ ਟੀਕੇ ਲਾਉਣ ਵਾਲਿਆਂ ਲਈ Eਵਰਟਾਈਮ ਭੱਤੇ ਅਤੇ ਹਫਤਾਵਰੀ ਛੁੱਟੀ ਤੁਰੰਤ ਦੇਣ ਦੇ ਹੁਕਮ ਜਾਰੀ ਕੀਤੇ ਤਾਂ ਕਿ ਉਨ੍ਹਾਂ ਉਪਰ ਬੋਝ ਘਟਾਇਆ ਜਾ ਸਕੇ।ਉਨ੍ਹਾਂ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਵੀ ਵਿਆਪਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਅਤੇ ਇਸ ਉਦੇਸ਼ ਲਈ ਫਿਲਮ ਅਦਾਕਾਰ ਸੋਨੂ ਸੂਦ ਦੀਆਂ ਸੇਵਾਵਾਂ ਵੀ ਚੰਗੇ ਤਰੀਕੇ ਨਾਲ ਹਾਸਲ ਕੀਤੀਆਂ ਜਾਣ ਜਿਸ ਨੂੰ ਸੂਬਾ ਸਰਕਾਰ ਨੇ ਮੁਹਿੰਮ ਲਈ ਬਰਾਂਡ ਅੰਬੈਂਸਡਰ ਨਿਯੁਕਤ ਕੀਤਾ ਹੈ। 75 ਸਾਲ ਤੋਂ ਵੱਧ ਉਮਰ ਵਰਗ ਦੀ 75 ਲੱਖ ਆਬਾਦੀ ਵਿੱਚੋਂ ਹਾਲੇ ਤੱਕ ਸਿਰਫ 15.56 ਫੀਸਦੀ ਲੋਕਾਂ ਨੇ ਟੀਕਾ ਲਵਾਇਆ ਹੈ। ਉਨ੍ਹਾਂ ਨੇ ਵੈਕਸੀਨ ਸਬੰਧੀ ਪਾਈ ਜਾ ਰਹੀ ਹਿਚਕਿਚਾਹਟ ਨੂੰ ਦੂਰ ਕਰਨ ਲਈ ਜਾਗਰੂਕਤਾ ਫੈਲਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਪੰਜਾਬ ਪੁਲਿਸ ਦੇ ਕੇਸ ਅਧਿਐਨ, ਜਿਸ ਨੂੰ ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਾਂਝਾ ਕੀਤਾ, ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਵਿੱਚ ਟੀਕਾਕਰਨ ਵਧਣ ਨਾਲ ਪੁਲਿਸ ਫੋਰਸ ਵਿੱਚ ਸਰਗਰਮ ਪਾਜ਼ੇਟਿਵ ਕੇਸਾਂ ਵਿੱਚ ਕਮੀ ਆਉਣ ਦੇ ਸਪੱਸ਼ਟ ਰੁਝਾਨ ਸਾਹਮਣੇ ਆਏ ਹਨ। ਡੀ.ਜੀ.ਪੀ. ਨੇ ਕੇਸ ਅਧਿਐਨ ਦੇ ਹਵਾਲੇ ਨਾਲ ਮੁੱਖ ਮੰਤਰੀ ਨੂੰ ਦੱਸਿਆ ਕਿ ਇਹ ਅੰਕੜੇ ਪੁਲਿਸ ਮੁਲਾਜ਼ਮਾਂ ਵਿੱਚ ਵੈਕਸੀਨੇਸ਼ਨ ਦੇ ਸਕਾਰਾਤਮਕ ਪ੍ਰਭਾਵ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦੇ ਹਨ ਕਿ ਇਸ ਨਾਲ ਨਾ ਸਿਰਫ ਪੁਲਿਸ ਮੁਲਾਜ਼ਮਾਂ ਵਿੱਚ ਸਰਗਰਮ ਕੇਸਾਂ ਦੀ ਗਿਣਤੀ ਘਟੀ ਹੈ, ਸਗੋਂ ਗੰਭੀਰ ਮੈਡੀਕਲ ਸੰਭਾਲ ਦੀ ਲੋੜ ਵਾਲੇ ਪੁਲੀਸ ਕਰਮੀ ਵੀ ਨਾਂ-ਮਾਤਰ ਰਹਿ ਗਏ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਬੀਤੇ ਸਾਲ ਰੋਜ਼ਾਨਾ 1700 ਕੇਸਾਂ ਦੇ ਸਿਖਰ ਦੇ ਵਿਰੁੱਧ ਹੁਣ ਇਸ ਪੀਕ ਦੌਰਾਨ ਕਿਸੇ ਨਾ ਕਿਸੇ ਦਿਨ ਇਹ ਗਿਣਤੀ ਸਿਰਫ 400 ਮੁਲਾਜ਼ਮਾਂ ਤੱਕ ਜਾਂਦੀ ਹੈ। ਉਨ੍ਹਾਂ ਨੇ ਮੀਟਿੰਗ ਦੌਰਾਨ ਇਹ ਵੀ ਦੱਸਿਆ ਕਿ ਦੂਜੀ ਖੁਰਾਕ ਲੈਣ ਨਾਲ ਵਿਭਾਗ ਵਿੱਚ ਕੋਵਿਡ ਨਾਲ ਕੋਈ ਵੀ ਮੌਤ ਨਹੀਂ ਹੋਈ। ਮੁੱਖ ਮੰਤਰੀ ਨੇ ਪੁਲਿਸ ਵਿਭਾਗ ਨੂੰ ਹੁਕਮ ਦਿੱਤੇ ਕਿ ਮੈਰਿਜ ਪੈਲਸਾਂ ਸਮੇਤ ਜਨਤਕ ਥਾਵਾਂ ‘ਤੇ ਕੋਵਿਡ ਸਬੰਧੀ ਇਹਤਿਆਤ ਨਾ ਵਰਤਣ ਵਾਲੇ ਲੋਕਾਂ ਨੂੰ ਟੈਸਟਿੰਗ ਲਈ ਲਿਜਾਇਆ ਜਾਵੇ ਅਤੇ ਜੇਕਰ ਉਹ ਲੋਕ ਸਹਿਮਤ ਅਤੇ ਯੋਗ ਹੋਣ ਤਾਂ ਉਨ੍ਹਾਂ ‘ਤੇ ਬਿਨਾਂ ਕਿਸੇ ਤਰ੍ਹਾਂ ਦੇ ਦਬਾਅ ਦੀ ਵਰਤੋਂ ਕੀਤੇ ਟੀਕਾਕਰਨ ਲਈ ਲਿਜਾਇਆ ਜਾਵੇ। ਇਹ ਜ਼ਿਕਰ ਕਰਦਿਆਂ ਕਿ ਹਾਲਾਂਕਿ ਮ੍ਰਿਤਕ, ਦੀ ਦਰ (ਸੀ.ਐੱਫ.ਆਰ.) ਵਿਚ ਗਿਰਾਵਟ ਆਈ ਹੈ ਅਤੇ ਲਗਪਗ 30 ਫੀਸਦੀ ਮੌਤਾਂ ਵੀ ਹਸਪਤਾਲ ਵਿਚ ਦਾਖ਼ਲ ਹੋਣ ਤੋਂ ਦੋ ਦਿਨਾਂ ਦੇ ਅੰਦਰ ਹੀ ਹੋ ਰਹੀਆਂ ਹਨ, ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 84 ਫੀਸਦੀ ਮਰੀਜ਼ਾਂ ਨੇ ਗੰਭੀਰ ਲੱਛਣਾਂ ਨਾਲ ਪਹਿਲੀ ਵਾਰ ਹਸਪਤਾਲ ਵਿੱਚ ਰਿਪੋਰਟ ਕੀਤਾ ਹੈ ਜੋ ਦੇਰ ਨਾਲ ਰਿਪੋਰਟ ਕੀਤੇ ਜਾਣ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕੁੱਲ ਮੌਤਾਂ ਵਿੱਚੋਂ 90 ਫੀਸਦੀ ਮੌਤਾਂ ਸਹਿ-ਰੋਗਾਂ ਵਾਲੇ ਵਿਅਕਤੀਆਂ ਦੀਆਂ ਹੋਈਆਂ ਹਨ। ਉਨ੍ਹਾਂ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕੋਵਿਡ ਦੇ ਲੱਛਣ ਵਾਲੇ ਵਿਅਕਤੀ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਵਿਖੇ ਰਿਪੋਰਟ ਕਰਨ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸ਼ੂਗਰ, ਹਾਈਪਰਟੈਂਸ਼ਨ, ਕਿਡਨੀ/ਫੇਫੜਿਆਂ ਆਦਿ ਦੀ ਬਿਮਾਰੀ ਵਾਲੇ ਮਰੀਜ਼ਾਂ ਦੀ ਜਾਂਚ ਕਰਵਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਪਾਏ ਜਾਣ ਦੀ ਸੂਰਤ ਵਿਚ ਹਸਪਤਾਲ ਨੂੰ ਰਿਪੋਰਟ ਕਰਨ ਦੀ ਸਲਾਹ ਦਿੱਤੀ ਜਾਵੇ ਅਤੇ ਯੋਗ ਵਿਅਕਤੀ ਨੂੰ ਟੀਕਾਕਰਨ ਲਈ ਵੀ ਪਹਿਲ ਦਿੱਤੀ ਜਾਵੇ।

Advertisement
ਮਨੋਰੰਜਨ47 mins ago

ਟਰਾਲਾ: ਸਾਬੀ ਭਿੰਡਰ (ਪੂਰਾ ਗਾਣਾ) ਤਾਜਾ ਪੰਜਾਬੀ ਗਾਣੇ 2021 | ਨਵੇਂ ਪੰਜਾਬੀ ਗਾਣੇ | ਜੱਟ ਲਾਈਫ ਸਟੂਡੀਓ

ਕੈਨੇਡਾ3 hours ago

ਕੈਨੇਡਾ ‘ਚ ਪੰਜਾਬੀ ਮੂਲ ਦੇ ਪੁਲਸ ਅਫਸਰ ਬਿਕਰਮਦੀਪ ਦੀ ਗੋਲੀ ਮਾਰ ਕੇ ਹੱਤਿਆ

ਮਨੋਰੰਜਨ5 hours ago

ਡੀਡੀ 1 | ਵੀਤ ਬਲਜੀਤ | ਸ਼ਿਪਰਾ ਗੋਇਲ | ਆਫੀਸ਼ੀਅਲ ਵੀਡੀਓ | ਤਾਜਾ ਪੰਜਾਬੀ ਗਾਣਾ 2021 | ਸਟੇਟ ਸਟੂਡੀਓ

ਭਾਰਤ7 hours ago

ਕੋਵਿਡ 19: ਦੇਸ਼ ’ਚ ਰੀਕਾਰਡ 3,980 ਮਰੀਜ਼ਾਂ ਦੀ ਮੌਤ, 4.12 ਲੱਖ ਤੋਂ ਵੱਧ ਨਵੇਂ ਮਾਮਲੇ ਆਏ

ਮਨੋਰੰਜਨ23 hours ago

ਸਰੈਂਡਰ | ਦੇਵ ਖਰੌੜ | ਜਪਜੀ ਖਹਿਰਾ | ਅਫਸਾਨਾ ਖਾਨ | ਬੰਟੀ ਬੈਂਸ | ਟਰੂ ਮੇਕਰਜ਼ | ਬ੍ਰਾਂਡ ਬੀ

ਦੁਨੀਆ1 day ago

ਬਿੱਲ ਗੇਟਸ ਤੇ ਮੇਲਿੰਡਾ ਨੇ 27 ਸਾਲ ਬਾਅਦ ਲਿਆ ਤਲਾਕ

ਮਨੋਰੰਜਨ1 day ago

ਫੋਟੋ-ਪ੍ਰੇਮ – ਆਫੀਸ਼ੀਅਲ ਟ੍ਰੇਲਰ | ਨੀਨਾ ਕੁਲਕਰਨੀ, ਅਮਿਤਾ ਖੋਪਕਰ, ਵਿਕਾਸ ਹੰਡੇ | ਐਮਾਜ਼ਾਨ ਪ੍ਰਾਈਮ ਵੀਡੀਓ

ਮਨੋਰੰਜਨ1 day ago

ਹੈਪੀ ਬਰਡੈ ਯਾਰਾ | ਹਿੰਮਤ ਸੰਧੂ | ਵਾਈਜੇਕੇਡੀ ਟੀਮ | ਨਵੇਂ ਪੰਜਾਬੀ ਗਾਣੇ 2021 | ਨਵੀਨਤਮ ਪੰਜਾਬੀ ਗਾਣੇ

ਸਿਹਤ2 days ago

ਜਰਮਨੀ ਦਾ ਜਹਾਜ਼ ਆਕਸੀਜਨ ਯੂਨਿਟ ਲੈ ਕੇ ਭਾਰਤ ਰਵਾਨਾ

ਮਨੋਰੰਜਨ2 days ago

ਸਕਿਉਰ (ਆਫੀਸ਼ੀਅਲ ਵੀਡੀਓ) | ਸਤਪ੍ਰੀਤ | ਦਲਜੀਤ ਚੱਟੀ | ਸੁਖ ਸੰਘੇੜਾ | ਤਾਜਾ ਪੰਜਾਬੀ ਗਾਣੇ 2021 |

ਮਨੋਰੰਜਨ2 days ago

ਪਰਮੀਸ਼ ਵਰਮਾ | ਮੇਰੀ ਮਰਜੀ | ਯੇ ਪ੍ਰਯੂਫ | ਹੋਮਬੌਏ | ਆਫੀਸ਼ੀਅਲ ਵੀਡੀਓ | ਪੰਜਾਬੀ ਗਾਣਾ 2021

ਸਿਹਤ2 days ago

ਭਾਰਤ ਵਿਚ ਕਰੋਨਾ ਵਾਇਰਸ ਦਾ ਕਹਿਰ ਅਤੇ ਚੋਣਾਂ

ਭਾਰਤ2 days ago

ਲਗਾਤਾਰ ਤੀਸਰੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣੀ ਮਮਤਾ

ਟੈਕਨੋਲੋਜੀ3 days ago

Google Chrome adopts Windows 10 security feature

ਮਨੋਰੰਜਨ3 days ago

ਤੂ ਭੀ ਸਤਾਯਾ ਜਾਇਗਾ (ਆਫੀਸ਼ੀਅਲ ਵੀਡੀਓ) ਵਿਸ਼ਾਲ ਮਿਸ਼ਰਾ | ਅਲੀ ਗੋਨੀ, ਜੈਸਮੀਨ ਭਸੀਨ | VYRL ਓਰੀਜਨਲ

ਮਨੋਰੰਜਨ3 days ago

ਰਾਧੇ ਟਾਈਟਲ ਟਰੈਕ | ਰਾਧੇ – ਯੂਅਰ ਮੋਸਟ ਵਨਟੇਡ ਭਾਈ | ਸਲਮਾਨ ਖਾਨ ਅਤੇ ਦਿਸ਼ਾ ਪਟਾਨੀ | ਸਾਜਿਦ ਵਾਜਿਦ

ਮਨੋਰੰਜਨ4 days ago

ਸਰਦਾਰ ਕਾ ਗ੍ਰੈਨਡਸਨ | ਆਫੀਸ਼ੀਅਲ ਟ੍ਰੇਲਰ | ਅਰਜੁਨ ਕਪੂਰ, ਨੀਨਾ ਗੁਪਤਾ, ਰਕੂਲ ਪ੍ਰੀਤ ਸਿੰਘ

ਮਨੋਰੰਜਨ2 months ago

Hello Charlie – Official Trailer | Aadar Jain, Jackie Shroff, Shlokka Pandit, Elnaaz Norouzi

ਕੈਨੇਡਾ2 months ago

ਕੋਰੋਨਾ ਟੀਕਾ ਲੱਗਣ ਮਗਰੋਂ ਸਿੰਘ ਨੇ ‘ਭੰਗੜਾ’ ਪਾ ਕੇ ਜ਼ਾਹਰ ਕੀਤੀ ਖੁਸ਼ੀ

ਮਨੋਰੰਜਨ2 months ago

ਤਾਪਸੀ ਪੰਨੂ, ਅਨੁਰਾਗ ਕਸ਼ਅਪ ਤੇ ਵਿਕਾਸ ਬਹਿਲ ‘ਤੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ

ਆਟੋ1 month ago

The Mini Convertible Has Fresh Design Accents And A Zesty Body Colour

ਕੈਨੇਡਾ2 months ago

ਕੈਨੇਡਾ ਇੰਮੀਗ੍ਰੇਸ਼ਨ ਨੇ ਦਿੱਤਾ ਤਕਨੀਕੀ ਮਾਹਿਰਾਂ ਨੂੰ ਵਰਕ ਪਰਮਿਟ ਤੋਂ ਬਿਨਾਂ ਪੱਕੇ ਹੋਣ ਦਾ ਮੌਕਾ

ਮਨੋਰੰਜਨ2 months ago

ਸੁਰ ਤੇ ਅਦਾ ਦੀ ਸੰਗੀਤਕ ਚਿੱਤਰਕਲਾ ਸੀ ‘ਨੂਰੀ’

ਸਿਹਤ1 month ago

ਕੈਨੇਡਾ ਲਈ ਮੁੜ ਆਫ਼ਤ ਬਣਿਆ ਕੋਰੋਨਾ, ਤੇਜ਼ੀ ਨਾਲ ਵਧਣ ਲੱਗੇ ਨਵੇਂ ਵੈਰੀਐਂਟ ਦੇ ਮਾਮਲੇ

ਭਾਰਤ1 month ago

ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ

ਸਿਹਤ1 month ago

ਐਸਟ੍ਰਾਜ਼ੇਨੇਕਾ ਦਾ ਦਾਅਵਾ, ਕੋਵਿਡ-19 ਟੀਕਾ 76 ਫੀਸਦੀ ਤੱਕ ਪ੍ਰਭਾਵੀ

ਮਨੋਰੰਜਨ1 month ago

ਕਿਸਮਤ ਤੇਰੀ (ਪੂਰਾ ਵੀਡੀਓ ਗਾਣਾ): ਇੰਦਰ ਚਾਹਲ | ਸ਼ਿਵਾਂਗੀ ਜੋਸ਼ੀ | ਬੱਬੂ | ਨਵੀਨਤਮ ਪੰਜਾਬੀ ਗਾਣੇ 2021

ਦੁਨੀਆ1 month ago

ਪਾਕਿ ਦੀ ਸਿਆਸਤ ‘ਚ ਗੂੰਜ ਰਿਹੈ ‘ਵਾਜਪਾਈ ਤੇ ਮੋਦੀ’ ਦਾ ਨਾਮ

ਮਨੋਰੰਜਨ1 month ago

New Punjabi Songs 2021| Nirvair Pannu | Don’t Know Why | Byg Byrd | Latest Punjabi Song 2021

ਮਨੋਰੰਜਨ1 month ago

ਸ਼ਰਾਬ ਵਰਗੀ (ਟੀਜ਼ਰ) | ਦਿਲਪ੍ਰੀਤ ਡੀਲੋਂ ਫੀਟ ਗੁਰਲੇਜ ਅਖਤਰ | ਦੇਸੀ ਕਰੂ | ਨਵੇਂ ਪੰਜਾਬੀ ਗਾਣੇ 2021

ਭਾਰਤ2 months ago

ਹਰਿਆਣਾ ‘ਚ ਬਣੀ ਰਹੇਗੀ ਖੱਟਰ ਸਰਕਾਰ ਵਿਧਾਨ ਸਭਾ ‘ਚ ਬੇਭਰੋਸਗੀ ਮਤਾ ਡਿਗਿਆ

ਮਨੋਰੰਜਨ1 month ago

ਬੂਹਾ: ਸ਼੍ਰੀ ਬਰਾੜ | ਈਸ਼ਾ ਗੁਪਤਾ | ਮਨਕੀਰਤ ਔਲਖ | ਜਤਿੰਦਰ ਸ਼ਾਹ | ਤਾਜਾ ਪੰਜਾਬੀ ਗਾਣਾ 2021 | ਪੀ ਬੀ ਐਸ ਸਟੂਡੀਓ

Featured2 months ago

ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ

ਭਾਰਤ2 months ago

ਅੰਦੋਲਨ ਕਰ ਰਹੇ ਕਿਸਾਨ ਨਹੀਂ ਜਾਣਦੇ ਕਿ ਉਹ ਚਾਹੁੰਦੇ ਕੀ ਹਨ-ਹੇਮਾ ਮਾਲਿਨੀ

ਮਨੋਰੰਜਨ47 mins ago

ਟਰਾਲਾ: ਸਾਬੀ ਭਿੰਡਰ (ਪੂਰਾ ਗਾਣਾ) ਤਾਜਾ ਪੰਜਾਬੀ ਗਾਣੇ 2021 | ਨਵੇਂ ਪੰਜਾਬੀ ਗਾਣੇ | ਜੱਟ ਲਾਈਫ ਸਟੂਡੀਓ

ਮਨੋਰੰਜਨ5 hours ago

ਡੀਡੀ 1 | ਵੀਤ ਬਲਜੀਤ | ਸ਼ਿਪਰਾ ਗੋਇਲ | ਆਫੀਸ਼ੀਅਲ ਵੀਡੀਓ | ਤਾਜਾ ਪੰਜਾਬੀ ਗਾਣਾ 2021 | ਸਟੇਟ ਸਟੂਡੀਓ

ਮਨੋਰੰਜਨ23 hours ago

ਸਰੈਂਡਰ | ਦੇਵ ਖਰੌੜ | ਜਪਜੀ ਖਹਿਰਾ | ਅਫਸਾਨਾ ਖਾਨ | ਬੰਟੀ ਬੈਂਸ | ਟਰੂ ਮੇਕਰਜ਼ | ਬ੍ਰਾਂਡ ਬੀ

ਮਨੋਰੰਜਨ1 day ago

ਫੋਟੋ-ਪ੍ਰੇਮ – ਆਫੀਸ਼ੀਅਲ ਟ੍ਰੇਲਰ | ਨੀਨਾ ਕੁਲਕਰਨੀ, ਅਮਿਤਾ ਖੋਪਕਰ, ਵਿਕਾਸ ਹੰਡੇ | ਐਮਾਜ਼ਾਨ ਪ੍ਰਾਈਮ ਵੀਡੀਓ

ਮਨੋਰੰਜਨ1 day ago

ਹੈਪੀ ਬਰਡੈ ਯਾਰਾ | ਹਿੰਮਤ ਸੰਧੂ | ਵਾਈਜੇਕੇਡੀ ਟੀਮ | ਨਵੇਂ ਪੰਜਾਬੀ ਗਾਣੇ 2021 | ਨਵੀਨਤਮ ਪੰਜਾਬੀ ਗਾਣੇ

ਮਨੋਰੰਜਨ2 days ago

ਸਕਿਉਰ (ਆਫੀਸ਼ੀਅਲ ਵੀਡੀਓ) | ਸਤਪ੍ਰੀਤ | ਦਲਜੀਤ ਚੱਟੀ | ਸੁਖ ਸੰਘੇੜਾ | ਤਾਜਾ ਪੰਜਾਬੀ ਗਾਣੇ 2021 |

ਮਨੋਰੰਜਨ2 days ago

ਪਰਮੀਸ਼ ਵਰਮਾ | ਮੇਰੀ ਮਰਜੀ | ਯੇ ਪ੍ਰਯੂਫ | ਹੋਮਬੌਏ | ਆਫੀਸ਼ੀਅਲ ਵੀਡੀਓ | ਪੰਜਾਬੀ ਗਾਣਾ 2021

ਮਨੋਰੰਜਨ3 days ago

ਤੂ ਭੀ ਸਤਾਯਾ ਜਾਇਗਾ (ਆਫੀਸ਼ੀਅਲ ਵੀਡੀਓ) ਵਿਸ਼ਾਲ ਮਿਸ਼ਰਾ | ਅਲੀ ਗੋਨੀ, ਜੈਸਮੀਨ ਭਸੀਨ | VYRL ਓਰੀਜਨਲ

ਮਨੋਰੰਜਨ3 days ago

ਰਾਧੇ ਟਾਈਟਲ ਟਰੈਕ | ਰਾਧੇ – ਯੂਅਰ ਮੋਸਟ ਵਨਟੇਡ ਭਾਈ | ਸਲਮਾਨ ਖਾਨ ਅਤੇ ਦਿਸ਼ਾ ਪਟਾਨੀ | ਸਾਜਿਦ ਵਾਜਿਦ

ਮਨੋਰੰਜਨ4 days ago

ਸਰਦਾਰ ਕਾ ਗ੍ਰੈਨਡਸਨ | ਆਫੀਸ਼ੀਅਲ ਟ੍ਰੇਲਰ | ਅਰਜੁਨ ਕਪੂਰ, ਨੀਨਾ ਗੁਪਤਾ, ਰਕੂਲ ਪ੍ਰੀਤ ਸਿੰਘ

ਮਨੋਰੰਜਨ4 days ago

ਹਮ ਭੀ ਅਕੇਲੇ, ਤੁਮ ਭੀ ਅਕੇਲੇ: ਆਫੀਸ਼ੀਅਲ ਟ੍ਰੇਲਰ | ਅੰਸ਼ੁਮਨ ਝਾ, ਜ਼ਰੀਨ ਖਾਨ | ਹਰੀਸ਼ ਵਿਆਸ | 9 ਮਈ

ਮਨੋਰੰਜਨ4 days ago

ਕਾਕਾ | ਬਾਈਕ | ਨਵੇਂ ਪੰਜਾਬੀ ਗਾਣੇ 2021 | ਪੂਰੀ ਵੀਡੀਓ | ਫੀਟ : ਕਰਨ | ਨਵੇਂ ਤਾਜਾ ਪੰਜਾਬੀ ਗਾਣੇ 2021

ਮਨੋਰੰਜਨ5 days ago

ਮੋਮਬਤੀਆਨ (ਆਫੀਸ਼ੀਅਲl ਵੀਡੀਓ) ਮਨਿੰਦਰ ਬੁੱਟਰ | ਸਮਰੀਨ ਕੌਰ | ਮਿਕਸਿੰਘ | ਜੁਗਨੀ | ਪੰਜਾਬੀ ਗਾਣਾ 2021

ਮਨੋਰੰਜਨ6 days ago

ਟ੍ਰਾਈ ਕਰ ਕੇ (ਪੂਰਾ ਗਾਣਾ) ਆਰ ਨੈਤ ਫੀਟ ਨੇਹਾ ਮਲਿਕ | ਸੰਗੀਤ ਸਾਮਰਾਜ | ਨਵਾਂ ਪੰਜਾਬੀ ਗਾਣਾ 2021

ਮਨੋਰੰਜਨ1 week ago

ਡੂਬ ਗਏ (ਆਫੀਸ਼ੀਅਲ ਵੀਡੀਓ) ਗੁਰੂ ਰੰਧਾਵਾ | ਉਰਵਸ਼ੀ ਰਾਉਟੇਲਾ | ਜਾਨੀ, ਬੀ ਪ੍ਰਾਕ | ਰੇਮੋ ਡੀ | ਭੂਸ਼ਣ ਕੇ

ਮਨੋਰੰਜਨ1 week ago

ਤੇਰੇ ਕਰਕੇ – ਗੁਰਜਾਜ਼ ਫੁੱਟ ਗੁਰਲੇਜ ਅਖਤਰ | ਸ੍ਰੁਸ਼ਟੀ ਮਾਨ | ਨਵੇਂ ਪੰਜਾਬੀ ਗਾਣੇ 2021!

ਮਨੋਰੰਜਨ1 week ago

ਕਾਕਾ | ਧੂੜ ਪੈਂਦੀ | ਨਵੇਂ ਪੰਜਾਬੀ ਗਾਣੇ 2021 | ਪੂਰੀ ਵੀਡੀਓ | ਫੀਟ: ਕਰਨ | ਪੰਜਾਬੀ ਗਾਣੇ 2021

Recent Posts

Trending