ਪੱਲਵੀ ਜੋਸ਼ੀ ਫਿਲਮ ਦੀ ਸ਼ੂਟਿੰਗ ਦੌਰਾਨ ਹੋਈ ਹਾਦਸੇ ਦਾ ਸ਼ਿਕਾਰ

 ਮੁੰਬਈ : ਹਿੰਦੀ ਅਤੇ ਮਰਾਠੀ ਫਿਲਮਾਂ ਦੀ ਅਦਾਕਾਰਾ ਪੱਲਵੀ ਜੋਸ਼ੀ ਦਾ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ‘ਦਿ ਕਸ਼ਮੀਰ ਫਾਈਲਜ਼’ ‘ਚ ਨਜ਼ਰ ਆ ਚੁੱਕੀ ਅਦਾਕਾਰਾ ਆਪਣੀ ਆਉਣ ਵਾਲੀ ਫਿਲਮ ‘ਦਿ ਵੈਕਸੀਨ ਵਾਰ’ ਦੀ ਸ਼ੂਟਿੰਗ ਦੌਰਾਨ ਇਸ ਘਟਨਾ ਦਾ ਸ਼ਿਕਾਰ ਹੋਈ। ਇਸ ਫਿਲਮ ਦੀ ਸ਼ੂਟਿੰਗ ਹੈਦਰਾਬਾਦ ‘ਚ ਚੱਲ ਰਹੀ ਹੈ ਅਤੇ ਵਿਵੇਕ ਅਗਨੀਹੋਤਰੀ ਦੇ ਨਿਰਦੇਸ਼ਨ ‘ਚ ਬਣ ਰਹੀ ਇਸ ਫਿਲਮ ਦੀ ਸ਼ੂਟਿੰਗ ਦੌਰਾਨ ਉਹ ਹਾਦਸੇ ਦਾ ਸ਼ਿਕਾਰ ਹੋ ਗਈ। ਖਬਰਾਂ ਦੀ ਮੰਨੀਏ ਤਾਂ ਇਹ ਹਾਦਸਾ ਸ਼ੂਟਿੰਗ ਸੈੱਟ ‘ਤੇ ਇਕ ਵਾਹਨ ਦੇ ਬੇਕਾਬੂ ਹੋਣ ਕਾਰਨ ਵਾਪਰਿਆ। ਕਿਸੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਈ। ਹਾਦਸੇ ਦੌਰਾਨ ਪੱਲਵੀ ਜੋਸ਼ੀ ਨੂੰ ਜ਼ਿਆਦਾ ਸੱਟ ਨਹੀਂ ਲੱਗੀ, ਜਿਸ ਕਾਰਨ ਅਦਾਕਾਰਾ ਨੇ ਆਪਣੀ ਸ਼ੂਟਿੰਗ ਪੂਰੀ ਕੀਤੀ ਅਤੇ ਇਸ ਤੋਂ ਬਾਅਦ ਉਹ ਉੱਥੇ ਦੇ ਇਕ ਹਸਪਤਾਲ ‘ਚ ਇਲਾਜ ਲਈ ਭਰਤੀ ਹੋ ਗਈ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਅਦਾਕਾਰਾ ਹੁਣ ਬਿਹਤਰ ਹੈ ਅਤੇ ਉਹ ਜਲਦ ਹੀ ਹੈਦਰਾਬਾਦ ‘ਚ ਇਕ ਵਾਰ ਫਿਰ ਫਿਲਮ ਦੀ ਸ਼ੂਟਿੰਗ ਸ਼ੁਰੂ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਪੱਲਵੀ ਜੋਸ਼ੀ ਮਸ਼ਹੂਰ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਦੀ ਪਤਨੀ ਹੋਣ ਦੇ ਨਾਲ-ਨਾਲ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ ਅਤੇ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 1973 ਵਿੱਚ ਕੀਤੀ ਸੀ। ਉਨ੍ਹਾਂ ਨੇ ਉਦਯੋਗ ਵਿੱਚ ਨਾ ਸਿਰਫ ਇੱਕ ਨੌਜਵਾਨ ਅਦਾਕਾਰਾ ਦੇ ਰੂਪ ਵਿੱਚ, ਸਗੋਂ ਇੱਕ ਬਾਲ ਕਲਾਕਾਰ ਦੇ ਰੂਪ ਵਿੱਚ ਵੀ ਕੰਮ ਕੀਤਾ। ਪੱਲਵੀ ਜੋਸ਼ੀ ਨੇ ਕੁਝ ਦਿਨ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ‘ਦ ਵੈਕਸੀਨ ਵਾਰ’ ਫਿਲਮ ਦਾ ਐਲਾਨ ਕੀਤਾ ਸੀ। ਇਹ ਫਿਲਮ 15 ਅਗਸਤ 2023 ਨੂੰ ਰਿਲੀਜ਼ ਹੋਵੇਗੀ।

Leave a Reply

Your email address will not be published. Required fields are marked *