ਫ਼ਤਿਹਗੜ੍ਹ ਸਾਹਿਬ ਦੀ ਅਦੁੱਤੀ ਸ਼ਹਾਦਤ ਨੂੰ ਹਰ ਵਿਅਕਤੀ ਸਿਰਜਾ ਕਰੇ: ਰਾਜੂ ਖੰਨਾ

Home » Blog » ਫ਼ਤਿਹਗੜ੍ਹ ਸਾਹਿਬ ਦੀ ਅਦੁੱਤੀ ਸ਼ਹਾਦਤ ਨੂੰ ਹਰ ਵਿਅਕਤੀ ਸਿਰਜਾ ਕਰੇ: ਰਾਜੂ ਖੰਨਾ
ਫ਼ਤਿਹਗੜ੍ਹ ਸਾਹਿਬ ਦੀ ਅਦੁੱਤੀ ਸ਼ਹਾਦਤ ਨੂੰ ਹਰ ਵਿਅਕਤੀ ਸਿਰਜਾ ਕਰੇ: ਰਾਜੂ ਖੰਨਾ

ਅਮਲੋਹ,19 ਦਸੰਬਰਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਖੁੰਮਣਾ ਦੀਆਂ ਸਮੁੱਚੀਆਂ ਸੰਗਤਾਂ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਨਗਰ ਕੀਰਤਨ ਦੀ ਆਰੰਭਤਾ ਸੰਤ ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵੱਲੋਂ ਅਰਦਾਸ ਕਰਨ ਉਪਰੰਤ ਹੋਈ। ਇਸ ਮਹਾਨ ਨਗਰ ਕੀਰਤਨ ਵਿੱਚ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੰਗਤਾਂ ਨਾਲ ਸ਼ਾਮਲ ਹੋ ਕੇ ਗੁਰੂ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਦੀ ਧਰਤੀ ਉਹ ਧਰਤੀ ਹੈ ਜਿਸ ਤੇ ਜ਼ੁਲਮਾਂ ਦੇ ਖਿਲਾਫ ਲੜਾਈ ਲੜਦੇ ਹੋਏ ਲਾਸਾਨੀ ਸ਼ਹਾਦਤਾਂ ਹੋਇਆ। ਇਹਨਾਂ ਸ਼ਹਾਦਤਾਂ ਲਈ ਧੰਨ ਧੰਨ ਮਾਤਾ ਗੁਜਰ ਕੌਰ, ਧੰਨ ਧੰਨ ਬਾਬਾ ਜੋਰਾਵਰ ਸਿੰਘ ਤੇ ਧੰਨ ਧੰਨ ਫਤਿਹ ਸਿੰਘ ਅੱਗੇ ਰਹਿੰਦੀ ਦੁਨੀਆਂ ਤੱਕ ਸਿਰ ਝੁਕਦਾ ਰਹੇਗਾ। ਰਾਜੂ ਖੰਨਾ ਨੇ ਸਮੁੱਚੀ ਲੋਕਾਈ ਨੂੰ ਅਪੀਲ ਕੀਤੀ ਕਿ ਸ਼ਹੀਦੀ ਜੋੜ ਮੇਲ ਦੌਰਾਨ ਹਰ ਵਿਅਕਤੀ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜ ਕਿ ਮਹਾਨ ਸ਼ਹੀਦਾਂ ਨੂੰ ਸਿਜਦਾ ਕਰਨਾ ਚਾਹੀਦਾ ਹੈ।ਤੇ ਅਪਣੇ ਬੱਚਿਆਂ ਨੂੰ ਇਸ ਅਦੁੱਤੀ ਸ਼ਹਾਦਤ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ।

ਗੁਰੂਦੁਆਰਾ ਪ੍ਰਬੰਧਕ ਕਮੇਟੀ ਪਿੰਡ ਖੁੰਮਣਾ ਵੱਲੋਂ ਪਿੰਡ ਵਾਸੀਆਂ ਨੇ ਸਹਿਯੋਗ

ਉਹਨਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਖੁੰਮਣਾ ਦੀਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਜਿਹਨਾਂ ਵੱਲੋਂ ਮਹਾਂਨ ਸ਼ਹੀਦਾਂ ਨੂੰ ਯਾਦ ਕਰਦਿਆਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਇਸ ਮੌਕੇ ਤੇ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀਆਂ ਵੱਲੋਂ ਸੰਤ ਬਾਬਾ ਅਮਰੀਕ ਸਿੰਘ ਪੰਜ ਭੈਣੀਆਂ,ਬਾਬਾ ਮਹਿੰਦਰ ਸਿੰਘ ਦਰਗਾਪੁਰ,ਤੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਰਾਗੀ,ਢਾਡੀ ਤੇ ਕੀਰਤਨੀ ਜਥਿਆਂ ਵੱਲੋਂ ਇਲਾਹੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਉਥੇ ਗੱਤਕਾ,ਬੈਡ ਪਾਰਟੀਆਂ ਵੀ ਸੰਗਤਾਂ ਦੇ ਖਿੱਚ ਦਾ ਕੇਂਦਰ ਰਹੀਆਂ।ਇਸ ਮੌਕੇ ਤੇ ਸਾਬਕਾ ਸਰਪੰਚ ਪਾਲ ਸਿੰਘ ਖੁੰਮਣਾ, ਪ੍ਰਧਾਨ ਹਰਦੇਵ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ, ਬਲਦੇਵ ਸਿੰਘ, ਸਾਬਕਾ ਸਰਪੰਚ ਹਰਬੰਸ ਕੌਰ,ਮਨੀ ਖੁੰਮਣਾ, ਹਰਕੀਰਤ ਸਿੰਘ, ਜਸਵੀਰ ਸਿੰਘ ਸ਼ੂਗਰ ਮਿੱਲ,ਰਣਜੀਤ ਕੌਰ ਸਰਪੰਚ, ਨਿਰਭੈ ਸਿੰਘ,ਗੁਰਕੀਰਤ ਸਿੰਘ,ਜੰਗ ਸਿੰਘ, ਸਤਨਾਮ ਸਿੰਘ ਰੂਪਾ, ਮਨਪ੍ਰੀਤ ਕੌਰ ਪੰਚ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Leave a Reply

Your email address will not be published.