ਬਠਿੰਡਾ ‘ਚ ਸਾਰੀਆਂ ਸੀਟਾਂ ‘ਤੇ ਫਿਰਿਆ ਝਾੜੂ, ਮਨਪ੍ਰੀਤ ਬਾਦਲ ਦੀ ਕਰਾਰੀ ਹਾਰ

ਬਠਿੰਡਾ : ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 92 ਸੀਟਾਂ ਲੈ ਕੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ।

ਉਥੇ ਹੀ ਬਠਿੰਡਾ ਵਿਧਾਨ ਸਭਾ ਦੀਆਂ ਛੇ ਦੀਆਂ ਛੇ ਸੀਟਾਂ ‘ਆਪ’ ਦੇ ਨਾਂ ਰਹੀਆਂ। ਬਠਿੰਡਾ ਦੀਆਂ ਛੇ ਸੀਟਾਂ ਵਿੱਚੋਂ ਭੁੱਚੋ ਤੇ ਰਾਮਪੁਰਾ, ਬਠਿੰਡਾ ਦਿਹਾਤੀ, ਤਲਵੰਡੀ ਸਾਬੋ ਵਿੱਚ ‘ਆਪ’ ਉਮੀਦਵਾਰਾਂ ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਰਿਹਾ, ਜਦਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ‘ਆਪ’ ਦੇ ਉਮੀਦਵਾਰ ਜਗਰੂਪ ਗਿੱਲ ਤੋਂ ਸਭ ਤੋਂ ਵੱਧ ਵੋਟਾਂ ਤੋਂ ਹਾਰ ਗਏ। ਬਠਿੰਡਾ ਸ਼ਹਿਰੀ ਸੀਟ ‘ਤੇ ‘ਆਪ’ ਉਮੀਦਵਾਰ ਜਗਰੂਪ ਗਿੱਲ ਨੂੰ 91509 ਤਾਂ ਮਨਪ੍ਰੀਤ ਬਾਦਲ ਨੂੰ 29190 ਵੋਟਾਂ ਪਈਆਂ। ਮੌੜ ਮੰਡੀ ਸੀਟ ‘ਤੇ ‘ਆਪ’ ਉਮੀਦਵਾਰ ਸੁਖਬੀਰ ਦਾ ਮੁਕਾਬਲਾ ਆਜ਼ਾਦ ਉਮੀਦਵਾਰ ਲੱਖਾ ਨਾਲ ਰਿਹਾ, ਜਦਕਿ ਕਾਂਗਰਸੀ ਉਮੀਦਵਾਰ ਚੋਣਾਂ ਵਿੱਚ ਕਿਸੇ ਵੀ ਸੀਟ ‘ਤੇ ਵਿਰੋਧੀ ਉਮੀਦਵਾਰ ਨੂੰ ਸਖਤ ਟੱਕਰ ਨਹੀਂ ਦੇ ਸਕੇ।

ਰਾਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ 55715 ਵੋਟਾਂ ਲੈ ਕੇ ਜੇਤੂ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਿੰਕਦਰ ਸਿੰਘ ਮਲੂਕਾ ਨੂੰ 45386 ਵੋਟਾਂ ਤੇ ਕਾਂਗਰਸ ਉਮੀਦਵਾਰ ਗੁਰਪ੍ਰੀਤ ਸਿੰਘ ਕਾਂਗੜ ਨੂੰ 28077 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਬਲਜਿੰਦਰ ਸਿੰਘ ਨੂੰ 2529 ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ 1023 ਵੋਟਾਂ ਮਿਲੀਆਂ। ਇਸੇ ਤਰ੍ਹਾਂ ਭੁੱਚੋਂ ਮੰਡੀ ਤੋਂ ਆਮ ਆਦਮੀ ਪਾਰਟੀ ਦੇ ਜਗਸੀਰ ਸਿੰਘ 85778 ਲੈ ਕੇ ਜੇਤੂ ਰਹੇ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਸ਼ਨ ਸਿੰਘ ਕੋਟਫ਼ੱਤਾ ਨੂੰ 35566 , ਕਾਂਗਰਸ ਦੇ ਪ੍ਰੀਤਮ ਸਿੰਘ ਕੋਟਭਾਈ ਨੂੰ 20681 ਵੋਟਾਂ ਮਿਲੀਆਂ। ਆਜ਼ਾਦ ਉਮੀਦਵਾਰ ਬਲਦੇਵ ਸਿੰਘ ਅਕਲੀਆਂ ਨੇ 2546 ਤੇ ਭਾਜਪਾ ਉਮੀਦਵਾਰ ਰੁਪਿੰਦਰ ਸਿੰਘ ਨੇ 2330 ਵੋਟਾਂ ਪ੍ਰਾਪਤ ਕੀਤੀਆਂ।

ਬਠਿੰਡਾ (ਦਿਹਾਤੀ) ਤੋਂ ‘ਆਪ’ ਦੇ ਅਮਿਤ ਰਤਨ 66096 ਵੋਟਾਂ ਲੈ ਕੇ ਜੇਤੂ ਰਹੇ। ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਪ੍ਰਕਾਸ਼ ਭੱਟੀ ਨੂੰ 30617 ਵੋਟਾਂ, ਕਾਂਗਰਸ ਦੇ ਹਰਵਿੰਦਰ ਸਿੰਘ ਨੂੰ 22716 ਅਤੇ ਆਜ਼ਾਦ ਉਮੀਦਵਾਰ ਚਮਕੌਰ ਸਿੰਘ ਨੂੰ 1130 ਵੋਟਾਂ ਮਿਲੀਆਂ।

Leave a Reply

Your email address will not be published. Required fields are marked *