ਬਰਗਾੜੀ ਬੇਅਦਬੀ ਲਈ ਡੇਰਾ ਪ੍ਰੇਮੀ ਜ਼ਿੰਮੇਵਾਰ, ਜਾਂਚ ਕਮਿਸ਼ਨ ਦੇ ਮੁਖੀ ਨੇ ਕਿਤਾਬ ‘ਚ ਕੀਤੇ ਅਹਿਮ ਖੁਲਾਸੇ

ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਕਮਿਸ਼ਨ ਦੇ ਮੁਖੀ ਜਸਟਿਸ ਰਣਜੀਤ ਸਿੰਘ ਨੇ ਬੁੱਧਵਾਰ ਨੂੰ ਆਪਣੀ ਕਿਤਾਬ ਰਿਲੀਜ਼ ਕੀਤੀ।

ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਡੇਰਾ ਪ੍ਰੇਮੀ ਜ਼ਿੰਮੇਵਾਰ ਹਨ, ਜਦਕਿ ਕੋਟਕਪੂਰਾ ਗੋਲੀਕਾਂਡ ਲਈ ਤਤਕਾਲੀ ਡੀਜੀਪੀ ਤੇ ਮੁੱਖ ਮੰਤਰੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਾਂਚ ਦੌਰਾਨ ਕਈ ਅਜਿਹੇ ਤੱਥ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੀ ਕਿਤਾਬ ਵਿੱਚ ਵੀ ਸ਼ਾਮਲ ਕੀਤਾ ਹੈ।

ਜਸਟਿਸ ਰਣਜੀਤ ਸਿੰਘ ਨੇ ਇਹ ਵੀ ਕਿਹਾ ਕਿ ਚੋਣਾਂ ਤੋਂ ਠੀਕ ਪਹਿਲਾਂ ਕਿਤਾਬ ਨੂੰ ਰਿਲੀਜ਼ ਕਰਨ ਦਾ ਉਨ੍ਹਾਂ ਦਾ ਮਕਸਦ ਕਿਸੇ ਸਿਆਸੀ ਪਾਰਟੀ ਨੂੰ ਫਾਇਦਾ ਜਾਂ ਨੁਕਸਾਨ ਪਹੁੰਚਾਉਣਾ ਨਹੀਂ, ਸਗੋਂ ਤਕਨੀਕੀ ਕਾਰਨਾਂ ਕਰਕੇ ਇਸ ਵਿਚ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਿਪੋਰਟ ‘ਚ ਕਈ ਤੱਥ ਸਾਹਮਣੇ ਆਏ ਸਨ, ਪਰ ਵਿਧਾਨ ਸਭਾ ‘ਚ ਇਸ ’ਤੇ ਸਹੀ ਢੰਗ ਨਾਲ ਬਹਿਸ ਨਹੀਂ ਹੋ ਸਕੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਇਨ੍ਹਾਂ ਤੱਥਾਂ ਨੂੰ ਲੋਕਾਂ ਸਾਹਮਣੇ ਲਿਆਉਣਾ ਚਾਹੁੰਦੇ ਹਨ, ਇਸੇ ਲਈ ਉਨ੍ਹਾਂ ਨੇ ਇਸ ਨੂੰ ਪੁਸਤਕ ਦਾ ਰੂਪ ਦਿੱਤਾ ਹੈ।

Leave a Reply

Your email address will not be published. Required fields are marked *