Connect with us

ਪੰਜਾਬ

ਬਾਦਲਾਂ ਅਤੇ ਮਜੀਠੀਆ ਨੂੰ ਆਪਣੇ ਪਾਪਾਂ ਦਾ ਹਿਸਾਬ ਦੇਣਾ ਪਵੇਗਾ: ਚੰਨੀ

Published

on

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ `ਆਪ` ਸੁਪਰੀਮੋ ਅਰਵਿੰਦ ਕੇਜਰੀਵਾਲ `ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕੇਜਰੀਵਾਲ ਪਹਿਲਾਂ ਇਹ ਦੱਸੇ ਕਿ ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਵੱਡੇ ਤੇ ਮਹਿੰਗੇ ਹੋਟਲਾਂ `ਚ ਰਹਿੰਦਾ ਹੈ।

ਅੱਜ ਇੱਥੇ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਖੁਦ-ਬ-ਖੁਦ ਹੀ ਆਪਣੇ ਆਪ ਨੂੰ ਆਮ ਆਦਮੀ ਕਹਿੰਦਾ ਰਹਿੰਦਾ ਹੈ ਬਲਕਿ ਅਸਲ ਵਿੱਚ ਉਸ ਨੂੰ ਆਮ ਆਦਮੀ ਦੇ ਹਿੱਤਾਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜਾ ਸ਼ਖਸ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰ ਰਿਹਾ ਹੈ, ਉਸ ਨੂੰ ਆਮ ਆਦਮੀ ਦੀਆਂ ਤਕਲੀਫਾਂ ਬਾਰੇ ਕਿਵੇਂ ਪਤਾ ਲੱਗ ਸਕਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਉਹੀ ਸਮਝ ਸਕਦਾ ਹੈ, ਜਿਸ ਨੇ ਖੁਦ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ ਹੋਣ ਦੇ ਨਾਤੇ ਉਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਵੱਧ ਤੋਂ ਵੱਧ ਸ਼ਕਤੀ ਪ੍ਰਦਾਨ ਕਰਨਾ ਹੈ ਕਿਉਂਕਿ ਇਹ ਆਮ ਆਦਮੀ ਦੀ ਸਰਕਾਰ ਹੈ।

ਉਨ੍ਹਾਂ ਕਿਹਾ ਕਿ `ਆਪ` ਗਾਰੰਟੀ ਕਾਰਡ ਭਰ ਰਹੀ ਹੈ ਪਰ ਉਨ੍ਹਾਂ ਦੀ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ `ਆਪ` ਕੋਲ ਕੋਈ ਮੁੱਦਾ ਨਹੀਂ ਬਚਿਆ ਹੈ। ਕੇਜਰੀਵਾਲ ਅਤੇ ਉਸ ਦੇ ਸਹਿਯੋਗੀਆਂ ਨੂੰ ਈਸਟ ਇੰਡੀਆ ਕੰਪਨੀ ਕਰਾਰ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਦੀ ਸਾਰੀ ਲੀਡਰਸ਼ਿਪ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਆਪਣੇ ਆਪ ਨੂੰ ਪੰਜਾਬ ਦੇ ਨੇਤਾ ਵਜੋਂ ਪੋਸਟਰਾਂ `ਤੇ ਪੇਸ਼ ਕਰ ਰਿਹਾ ਹੈ, ਜਿਸ ਨੂੰ ਪੰਜਾਬ ਵਾਸੀ ਬਰਦਾਸ਼ਤ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕੇਜਰੀਵਾਲ ਵੱਲੋਂ ਆਟੋ ਰਿਕਸ਼ਾ `ਚ ਬੈਠਣ ਅਤੇ ਕਿਸੇ ਦੇ ਘਰ ਜਾਣ ਦੀ ਵਿਖਾਈ ਜਾ ਰਹੀ ਡਰਾਮੇਬਾਜ਼ੀ ਲਈ ਆਪ ਸੁਪਰੀਮੋ ਨੂੰ ਕਰੜੇ ਹੱਥੀ ਲਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਿੱਲੀ ਵਿੱਚ ਵੱਡੇ ਬੰਗਲੇ `ਚ ਰਹਿੰਦਾ ਹੈ ਅਤੇ ਪੰਜਾਬ ਦੇ ਦੌਰਿਆਂ ਦੌਰਾਨ  ਮਹਿੰਗੇ ਤੋਂ ਮਹਿੰਗੇ ਹੋਟਲਾਂ ਵਿਚ ਠਹਿਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਦੇ ਜ਼ਿਆਦਾਤਰ ਵਿਧਾਇਕ ਪਾਰਟੀ ਛੱਡ ਚੁੱਕੇ ਹਨ ਕਿਉਂਕਿ ਉਨ੍ਹਾਂ ਵੱਲੋਂ ਆਪਣੇ ਆਪ ਨੂੰ ਆਮ ਆਦਮੀ ਵਜੋਂ ਪੇਸ਼ ਕਰਨ ਦਾ ਝੂਠਾ ਪ੍ਰਚਾਰ ਬੇਨਕਾਬ ਹੋ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਬਾਦਲਾਂ ਅਤੇ ਮਜੀਠੀਆ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਇਨ੍ਹਾਂ ਨੇ ਆਪਣੇ ਨਿੱਜੀ ਮੁਫ਼ਾਦਾਂ ਲਈ ਪੰਜਾਬ ਨੂੰ ਲੁੱਟਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਾ ਮਜੀਠੀਆ ਗ੍ਰਿਫਤਾਰੀ ਦੇ ਡਰੋਂ ਐਫਆਈਆਰ ਦਰਜ ਹੋਣ ਤੋਂ ਬਾਅਦ ਲੁਕ ਗਿਆ ਹੈ। ਉਨ੍ਹਾਂ ਸੂਬੇ ਵਿੱਚ ਟਰਾਂਸਪੋਰਟ ਮਾਫੀਆ ਚਲਾਉਣ ਲਈ ਬਾਦਲਾਂ `ਤੇ ਵਰ੍ਹਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਸਿਰਫ ਤਿੰਨ ਮਹੀਨਿਆਂ ਵਿੱਚ ਹੀ ਇਸ ਮਾਫੀਆ ਨੂੰ ਖਤਮ ਕਰ ਦਿੱਤਾ ਹੈ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਅਸੀਂ ਸੂਬੇ ਵਿੱਚ ਹਰ ਤਰ੍ਹਾਂ ਦੇ ਮਾਫੀਆ ਨੂੰ ਨੱਥ ਪਾਉਣ ਲਈ ਸਖ਼ਤ ਫੈਸਲੇ ਲੈਣ ਵਾਸਤੇ ਮਜ਼ਬੂਤ ਅਤੇ ਸਮਰੱਥ ਹਾਂ ਜਦਕਿ `ਆਪ` ਕਨਵੀਨਰ ਨੇ ਮਜੀਠੀਆ ਤੋਂ ਲਿਖਤੀ ਮੁਆਫੀ ਮੰਗ ਲਈ ਹੈ।

ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਅੱਗੇ ਆ ਕੇ ਮਜੀਠੀਆ ਦੇ ਗਲਤ ਕੰਮਾਂ ਦਾ ਸਮਰਥਨ ਕਰਨ ਵਾਸਤੇ ਕੇਜਰੀਵਾਲ ਨੂੰ ਸਵਾਲ ਕਰਨ ਲਈ ਵੰਗਾਰਿਆ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ `ਆਪ` ਦੇ ਸਾਰੇ ਨੇਤਾ ਕੇਜਰੀਵਾਲ ਦੀ ਖਾਸ ਪਾਰਟੀ ਛੱਡ ਚੁੱਕੇ ਹਨ ਅਤੇ ਸਿਰਫ ਭਗਵੰਤ ਮਾਨ ਹੀ ਕੇਜਰੀਵਾਲ ਦਾ ਸਾਥ ਦੇ ਰਹੇ ਹਨ ਅਤੇ ਮੁੱਖ ਮੰਤਰੀ ਬਣਨ ਦੀ ਲਾਲਸਾ ਕਾਰਨ ਕੇਜਰੀਵਾਲ ਦੇ ਗਲਤ ਕੰਮਾਂ ਖਿਲਾਫ ਕੁਝ ਨਹੀਂ ਬੋਲ ਰਹੇ। ਉਨ੍ਹਾਂ ਇੱਕ ਵਾਰ ਫਿਰ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਸਾਰੇ ਮਾਫ਼ੀਆ ਨਾਲ ਸਖ਼ਤੀ ਨਾਲ ਨਜਿੱਠਣ ਅਤੇ ਨਸ਼ਾ ਤਸਕਰੀ ਦੇ ਧੰਦੇ ਵਿਚਲੀਆਂ ਸਾਰੀਆਂ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਣ ਦੀ ਕਾਰਵਾਈ ਤੋਂ ਪਿੱਛੇ ਨਹੀਂ ਹਟੇਗੀ।

ਮੁੱਖ ਮੰਤਰੀ ਚੰਨੀ ਨੇ ਮਾਲਵਾ ਪੱਟੀ ਵਿੱਚ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਬਾਰੇ ਬੋਲਦਿਆਂ ਕਿਹਾ ਕਿ ਕਿਸਾਨਾਂ ਨੂੰ 12 ਹਜ਼ਾਰ ਰੁਪਏ ਦਾ ਮੁਆਵਜ਼ਾ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਅਤੇ 5 ਹਜ਼ਾਰ ਰੁਪਏ ਹੋਰ ਦਿੱਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੱਲੇਦਾਰ ਯੂਨੀਅਨਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਵੀ ਠੇਕੇਦਾਰੀ ਸਿਸਟਮ (ਠੇਕੇਦਾਰ ਪ੍ਰਣਾਲੀ) ਅਧੀਨ ਲਿਆ ਕੇ ਹੱਲ ਕੀਤਾ ਜਾ ਰਿਹਾ ਹੈ ਅਤੇ ਸਾਰੀਆਂ ਅਦਾਇਗੀਆਂ ਸਿੱਧੀਆਂ ਕੀਤੀਆਂ ਜਾਣਗੀਆਂ।

ਸਰਦੂਲਗੜ੍ਹ ਹਲਕੇ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਬਹਿਣੀਵਾਲ ਨੂੰ ਸਬ ਤਹਿਸੀਲ ਦਾ ਦਰਜਾ ਦੇਣ, ਸਰਦੂਲਗੜ੍ਹ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਮਿਡਲ ਸਕੂਲ ਝੁਨੀਰ ਨੂੰ ਸੀਨੀਅਰ ਸੈਕੰਡਰੀ ਪੱਧਰ ਤੱਕ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ।ਸਰਦੂਲਗੜ੍ਹ ਹਲਕੇ ਦੇ ਵਿਕਾਸ ਲਈ 2 ਕਰੋੜ ਰੁਪਏ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਪਹਿਲਾਂ ਭੇਜੇ ਗਏ ਸਨ ਜੋ ਕਿ ਖਰਚੇ ਜਾ ਚੁੱਕੇ ਹਨ।

ਟਰਾਂਸਪੋਰਟ ਮੰਤਰੀ, ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਸਿਰਫ ਐਲਾਨ ਹੀ ਨਹੀਂ ਕਰਦੇ ਸਗੋਂ ਹਰ ਫੈਸਲੇ ਨੂੰ ਜ਼ਮੀਨੀ ਪੱਧਰ `ਤੇ ਲਾਗੂ ਕਰਕੇ ਪੂਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਆਮ ਲੋਕਾਂ ਦਾ ਰਾਜ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਲਿਆਉਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਰੀਆਂ ਮੁਸ਼ਕਲਾਂ ਅਤੇ ਧਮਕੀਆਂ ਦੇ ਬਾਵਜੂਦ ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ਦੇ ਸਹਿਯੋਗ ਨਾਲ ਸੂਬੇ ਵਿੱਚ ਟਰਾਂਸਪੋਰਟ ਮਾਫੀਆ ਨੂੰ ਖਤਮ ਕੀਤਾ ਹੈ।  

ਸਾਬਕਾ ਵਿਧਾਇਕ ਅਜੀਤ ਇੰਦਰ ਮੋਫਰ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਵੱਲੋਂ ਆਪਣੇ ਸ਼ਾਸਨ ਦੌਰਾਨ ਸਾਡੇ ਹਲਕੇ ਨੂੰ ਜਾਣ ਬੁੱਝ ਕੇ ਅਣਗੌਲਿਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਲੋਕਾਂ ਦੇ ਮੁੱਖ ਮੰਤਰੀ ਹਨ ਕਿਉਂਕਿ ਉਹ ਸਾਰਿਆਂ ਨੂੰ ਮਿਲਦੇ ਹਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਦੇ ਕੇ ਕਿਸਾਨਾਂ ਨੂੰ ਆਸਰਾ ਦਿੱਤਾ ਹੈ।

ਉਨ੍ਹਾਂ ਸਰਦੂਲਗੜ੍ਹ ਵਿਖੇ ਘੱਗਰ ਦਰਿਆ ’ਤੇ ਪੁਲ ਬਣਾਉਣ ਦੀ ਇਲਾਕੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਸਿਰਫ਼ 3 ਮਹੀਨਿਆਂ ਵਿੱਚ ਉਹ ਕਰ ਵਿਖਾਇਆ ਜੋ ਕੈਪਟਨ ਸਾਢੇ ਚਾਰ ਸਾਲਾਂ ਵਿੱਚ ਨਹੀਂ ਕਰ ਸਕੇ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਪੰਜਾਬ ਵਿੱਚ 2022 `ਚ ਕਾਂਗਰਸ ਨੂੰ ਸਰਕਾਰ ਬਣਾਉਣ ਤੋਂ ਰੋਕਣ ਲਈ ਪੰਜਾਬ ਵਿੱਚ ਡਰੋਨ, ਬੰਬ ਧਮਾਕਿਆਂ ਅਤੇ ਬੇਅਦਬੀ ਦੇ ਨਾਮ `ਤੇ ਦਹਿਸ਼ਤ ਫੈਲਾਈ ਜਾ ਰਿਹਾ ਹੈ। ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਦੇ ਭਤੀਜੇ ਭਗਵੰਤ ਸਿੰਘ ਅੱਜ ਕਾਂਗਰਸ ਵਿੱਚ ਸ਼ਾਮਲ ਹੋਏ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਭੂੰਦੜ ਨੇ ਆਪਣੇ ਸੁਆਰਥੀ ਆਰਥਿਕ ਹਿੱਤਾਂ ਕਾਰਨ ਆਪਣੇ ਪਰਿਵਾਰ ਦੇ ਨਜ਼ਦੀਕੀਆਂ ਨੂੰ ਵੀ ਅੱਖੋਂ ਪਰੋਖੇ ਕੀਤਾ ਹੈ।

ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਬਿਕਰਮ ਮੋਫਰ ਨੇ ਇਸ ਕਾਰਜਕਾਲ ਦੌਰਾਨ ਹਲਕੇ ਵਿੱਚ 400 ਕਰੋੜ ਰੁਪਏ ਦੀ ਲਾਗਤ ਨਾਲ ਚਲਾਏ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਮੁੱਖ ਮੰਤਰੀ ਨੂੰ ਹਲਕੇ ਲਈ ਹੋਰ ਵਿਕਾਸ ਪ੍ਰੋਜੈਕਟ ਜਾਰੀ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ,  ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਿਕਰਮ ਮੋਫਰ, ਜ਼ਿਲ੍ਹਾ ਪ੍ਰਧਾਨ ਮਾਨਸਾ ਮੰਗਤ ਰਾਏ ਬਾਂਸਲ, ਬੁਢਲਾਡਾ ਤੋਂ ਸੀਨੀਅਰ ਕਾਂਗਰਸੀ ਆਗੂ ਬੀਬੀ ਰਣਜੀਤ ਕੌਰ ਭੱਟੀ ਅਤੇ ਸਰਦੂਲਗੜ੍ਹ ਤੋਂ ਹੋਰ ਸਥਾਨਕ ਕਾਂਗਰਸੀ ਆਗੂ ਮੌਜੂਦ ਸਨ।     

Continue Reading
Advertisement
Click to comment

Leave a Reply

Your email address will not be published.

ਟੈਕਨੋਲੋਜੀ47 mins ago

ਵਟਸਐਪ ਨੇ ਲਾਂਚ ਕੀਤਾ ਨਵਾਂ ਫ਼ੀਚਰ

ਪੰਜਾਬ48 mins ago

ਮਜੀਠੀਆ ਨ, ਸਾਬਕਾ DGP ‘ਤੇ ਲਾਏ ਵੱਡੇ ਇਲਜ਼ਾਮ

ਟੈਕਨੋਲੋਜੀ50 mins ago

ਗੋ ਏਅਰ ਲਾਇਨ ਦਾ ਟਵਿੱਟਰ ਹੈਂਡਲ ਹੈਕ

ਭਾਰਤ53 mins ago

ਗਯਾ ‘ਚ ਟਰੇਨ ਦੀਆਂ ਤਿੰਨ ਬੋਗੀਆਂ ਨੂੰ ਲਗਾਈ ਅੱਗ, ਕੰਮਕਾਜ ਪ੍ਰਭਾਵਿਤ

ਦੁਨੀਆ1 hour ago

ਬਰਫ਼ਬਾਰੀ ਦਾ ਕਹਿਰ, ਇਸਤਾਂਬੁਲ ਹਵਾਈ ਅੱਡਾ ਬੰਦ, ਸ਼ਾਪਿੰਗ ਮਾਲ ਤੇ ਫੂਡ ਡਲਿਵਰੀ ਸਮੇਤ ਹੋਰ ਸੇਵਾਵਾਂ ਵੀ ਪ੍ਰਭਾਵਿਤ

ਸਿਹਤ1 hour ago

ਚਿਤਾਵਨੀ, ਆਖਰੀ ਵੇਰੀਐਂਟ ਨਹੀਂ ਹੈ ਓਮੀਕ੍ਰੋਨ ਨਾਜ਼ੁਕ ਮੋਡ ‘ਤੇ ਹੈ ਦੁਨੀਆ

ਕੈਨੇਡਾ1 hour ago

ਨੋਰਥ-ਵੇਸ੍ਟ ‘ਚ ਸੈਰ-ਸਪਾਟਾ ਉਦਯੋਗ ਨੂੰ ਤਰਜ਼ੀਹ ਦੇ ਰਹੀ ਸਰਕਾਰ, ਵਜ੍ਹਾ ਹੈ ਖਾਸ

ਕੈਨੇਡਾ1 hour ago

ਨੋਰਥ ਉਨਟਾਰੀਓ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਟ੍ਰਾਂਸਪੋਟੇਸ਼ਨ ਦੇ ਨਵੇਂ ਵਿਕਲਪ ਤਿਆਰ ਕਰ ਰਹੀ ਸਰਕਾਰ

ਕੈਨੇਡਾ5 hours ago

ਸਾਈਬਰ ਕ੍ਰਾਈਮ ਤੇ ਨੱਥ ਪਾਉਣ ਲਈ ਉਨਟਾਰੀਓ ਸਰਕਾਰ ਦੀ ਨਵੀਂ ਪਹਿਲ

ਆਟੋ6 hours ago

ਕੰਪਨੀ ਦਾ ਦਾਅਵਾ, ਤਾਰੀਫ਼ ਦੇ ਕਾਬਲ ਹੈ 2022 ਇਨਫ਼ੀਨਿਟੀ Q60 ਕੂਪ ਲਗਜ਼ਰੀ ਕਾਰ

ਆਟੋ6 hours ago

ਕਾਰ ਤੋਂ ਕਾਰ ਦੀ ਬੈਟਰੀ ਕਿਵੇਂ ਕਰੀਏ ਚਾਰਜ, ਜਾਣੋ ਡੈੱਡ ਬੈਟਰੀ ਨੂੰ ਭਰਨ ਦਾ ਤਰੀਕਾ

ਪੰਜਾਬ1 day ago

ਪਿਆਰ ‘ਚ ਧੋਖਾ…ਪੰਜਾਬੀ ਔਰਤ ਨੇ ਵਿਦੇਸ਼ ਬੁਲਾਉਣ ਬਹਾਨੇ ਪਤੀ ਤੋਂ ਠੱਗੇ 45 ਲੱਖ, ਨਿਊਜ਼ੀਲੈਂਡ ਪਹੁੰਚ ਕੇ ਕੀਤਾ ਪ੍ਰੇਮੀ ਨਾਲ ਵਿਆਹ

ਪੰਜਾਬ1 day ago

ਭੁੱਲਰ ਦੀ ਰਿਹਾਈ ਲਈ ਅਕਾਲੀ ਦਲ ਨੇ ਰਾਸ਼ਟਰਪਤੀ ਦਾ ਦਖ਼ਲ ਮੰਗਿਆ

ਮਨੋਰੰਜਨ1 day ago

ਫਿਲਮ ਇੰਸਟੀਚਿਊਟ ਆਫ ਇੰਡੀਆ ਨੇ ਤਾਪਸੀ ਪੰਨੂ ਨੂੰ ਸਾਲ 2021 ਦੀ ਸਰਵੋਤਮ ਅਦਾਕਾਰਾ ਦੀ ਸੂਚੀ ‘ਚ ਕੀਤਾ ਸ਼ਾਮਲ

ਭਾਰਤ1 day ago

ਮੁਕੇਸ਼ ਅੰਬਾਨੀ ਨੇ 10 ਅਰਬ ਦਾ ਖਰੀਦਿਆ ਸੋਡੀਅਮ, ਦੁਨੀਆ ਵੀ ਹੋਈ ਹੈਰਾਨ

ਭਾਰਤ1 day ago

8 ਸਹਿਕਾਰੀ ਬੈਂਕਾਂ ਬਣੀਆਂ RBI ਦੀਆਂ ਸ਼ਿਕਾਰ, ਠੋਕਿਆ ਲੱਖਾਂ ਰੁਪਏ ਦਾ ਜ਼ੁਰਮਾਨਾ

ਪੰਜਾਬ1 day ago

ਬਿਕਰਮ ਮਜੀਠੀਆ ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ

ਕੈਨੇਡਾ5 months ago

ਭਾਰਤ ਤੋਂ ਸਿੱਧੀਆਂ ਉਡਾਣਾਂ ਬੰਦ, 2 ਲੱਖ ਰੁਪਏ ਖ਼ਰਚ ਕੇ ਕੈਨੇਡਾ ਜਾ ਰਹੇ ਨੇ ਵਿਦਿਆਰਥੀ

ਮਨੋਰੰਜਨ10 months ago

Saina: Official Trailer | Parineeti Chopra | Bhushan Kumar | Releasing 26 March 2021

ਮਨੋਰੰਜਨ10 months ago

ਕਿਸਮਤ ਤੇਰੀ (ਪੂਰਾ ਵੀਡੀਓ ਗਾਣਾ): ਇੰਦਰ ਚਾਹਲ | ਸ਼ਿਵਾਂਗੀ ਜੋਸ਼ੀ | ਬੱਬੂ | ਨਵੀਨਤਮ ਪੰਜਾਬੀ ਗਾਣੇ 2021

ਮਨੋਰੰਜਨ10 months ago

ਤਾਪਸੀ ਪੰਨੂ, ਅਨੁਰਾਗ ਕਸ਼ਅਪ ਤੇ ਵਿਕਾਸ ਬਹਿਲ ‘ਤੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ

Featured10 months ago

ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ

ਕੈਨੇਡਾ10 months ago

ਕੈਨੇਡਾ ਇੰਮੀਗ੍ਰੇਸ਼ਨ ਨੇ ਦਿੱਤਾ ਤਕਨੀਕੀ ਮਾਹਿਰਾਂ ਨੂੰ ਵਰਕ ਪਰਮਿਟ ਤੋਂ ਬਿਨਾਂ ਪੱਕੇ ਹੋਣ ਦਾ ਮੌਕਾ

ਮਨੋਰੰਜਨ10 months ago

Hello Charlie – Official Trailer | Aadar Jain, Jackie Shroff, Shlokka Pandit, Elnaaz Norouzi

ਮਨੋਰੰਜਨ10 months ago

ਪਲੇਬੁਆਏ (ਪੂਰਾ ਗਾਣਾ) ਅਬਰਾਮ ਫੀਟ ਆਰ ਨੈਤ | ਅਫਸਾਨਾ ਖਾਨ | ਲਾਡੀ ਗਿੱਲ | ਨਵਾਂ ਪੰਜਾਬੀ ਗਾਣਾ 2021

ਸਿਹਤ10 months ago

ਕੈਨੇਡਾ ਲਈ ਮੁੜ ਆਫ਼ਤ ਬਣਿਆ ਕੋਰੋਨਾ, ਤੇਜ਼ੀ ਨਾਲ ਵਧਣ ਲੱਗੇ ਨਵੇਂ ਵੈਰੀਐਂਟ ਦੇ ਮਾਮਲੇ

ਮਨੋਰੰਜਨ9 months ago

ਡੀਡੀ 1 | ਵੀਤ ਬਲਜੀਤ | ਸ਼ਿਪਰਾ ਗੋਇਲ | ਆਫੀਸ਼ੀਅਲ ਵੀਡੀਓ | ਤਾਜਾ ਪੰਜਾਬੀ ਗਾਣਾ 2021 | ਸਟੇਟ ਸਟੂਡੀਓ

ਸਿਹਤ10 months ago

ਕਰੋਨਾ ਦਾ ਕਹਿਰ: ਨਿੱਘਰਦੀ ਸਿਆਸਤ

ਭਾਰਤ10 months ago

ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ

ਸਿਹਤ9 months ago

ਦੇਸ਼ ’ਚ ਵਧਿਆ ‘ਕੋਰੋਨਾ’ ਦਾ ਖ਼ੌਫ, 24 ਘੰਟਿਆਂ ’ਚ 2 ਲੱਖ ਨਵੇਂ ਕੇਸ

ਮਨੋਰੰਜਨ10 months ago

ਰੋਨਾ ਹੀ ਸੀ | ਰਣਜੀਤ ਬਾਵਾ | ਪੇਂਡੂ ਬਯਜ| ਡੀ ਹਾਰਪ | ਤਾਜਾ ਪੰਜਾਬੀ ਗਾਣੇ 2021 | ਨਵੇਂ ਗਾਣੇ 2021

ਮਨੋਰੰਜਨ10 months ago

ਸੁਰ ਤੇ ਅਦਾ ਦੀ ਸੰਗੀਤਕ ਚਿੱਤਰਕਲਾ ਸੀ ‘ਨੂਰੀ’

ਭਾਰਤ9 months ago

ਲੋਕਾਂ ‘ਚ ਫਿਰ ਤਾਲਾਬੰਦੀ ਦਾ ਖੌਫ਼

ਕੈਨੇਡਾ10 months ago

ਕੋਰੋਨਾ ਟੀਕਾ ਲੱਗਣ ਮਗਰੋਂ ਸਿੰਘ ਨੇ ‘ਭੰਗੜਾ’ ਪਾ ਕੇ ਜ਼ਾਹਰ ਕੀਤੀ ਖੁਸ਼ੀ

ਮਨੋਰੰਜਨ3 days ago

ਨਵੇਂ ਪੰਜਾਬੀ ਗੀਤ 2022 | ਪਾਣੀ ਵਾਂਗੂ | ਜਗਵੀਰ ਗਿੱਲ ਫੀਟ ਗੁਰਲੇਜ਼ ਅਖਤਰ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ1 week ago

ਨਵੇਂ ਪੰਜਾਬੀ ਗੀਤ 2022 | ਕਰੀਬ (ਆਫੀਸ਼ੀਅਲ ਵੀਡੀਓ) ਸ਼ਿਵਜੋਤ ਫੀਟ ਸੁਦੇਸ਼ ਕੁਮਾਰੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ1 week ago

ਤੇਰੀ ਜੱਟੀ | ਆਫੀਸ਼ੀਅਲ ਵੀਡੀਓ | ਐਮੀ ਵਿਰਕ ਫੀਟ ਤਾਨੀਆ | ਮਨੀ ਲੌਂਗੀਆ | SYNC | B2gether ਪ੍ਰੋਸ

ਮਨੋਰੰਜਨ2 weeks ago

ਬਲੈਕ ਈਫੈਕਟ(ਆਫੀਸ਼ੀਅਲ ਵੀਡੀਓ)- ਜੌਰਡਨ ਸੰਧੂ ਫੀਟ ਮੇਹਰਵਾਨੀ | ਤਾਜ਼ਾ ਪੰਜਾਬੀ ਗੀਤ 2021 | ਨਵਾਂ ਗੀਤ 2022

ਮਨੋਰੰਜਨ2 weeks ago

ਕੁਲਵਿੰਦਰ ਬਿੱਲਾ – ਉਚੇ ਉਚੇ ਪਾਂਚੇ (ਪੂਰੀ ਵੀਡੀਓ)- ਤਾਜ਼ਾ ਪੰਜਾਬੀ ਗੀਤ 2021 – ਨਵੇਂ ਪੰਜਾਬੀ ਗੀਤ 2021

ਮਨੋਰੰਜਨ2 weeks ago

ਡਾਇਮੰਡ ਕੋਕਾ (ਆਫੀਸ਼ੀਅ ਵੀਡੀਓ) ਗੁਰਨਾਮ ਭੁੱਲਰ | ਗੁਰ ਸਿੱਧੂ | ਜੱਸੀ ਲੋਹਕਾ | ਦਿਲਜੋਤ |ਨਵਾਂ ਪੰਜਾਬੀ ਗੀਤ

ਮਨੋਰੰਜਨ2 weeks ago

ਵੀਕਐਂਡ : ਨਿਰਵੈਰ ਪੰਨੂ (ਅਧਿਕਾਰਤ ਵੀਡੀਓ) ਦੀਪ ਰੌਇਸ | ਤਾਜ਼ਾ ਪੰਜਾਬੀ ਗੀਤ 2022 | ਜੂਕ ਡੌਕ

ਮਨੋਰੰਜਨ3 weeks ago

ਨਵੇਂ ਪੰਜਾਬੀ ਗੀਤ 2021 | ਕਥਾ ਵਾਲੀ ਕਿਤਾਬ | ਹੁਨਰ ਸਿੱਧੂ Ft. ਜੈ ਡੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ3 weeks ago

ਸ਼ਹਿਰ ਦੀ ਹਵਾ (ਪੂਰੀ ਵੀਡੀਓ) ਸੱਜਣ ਅਦੀਬ ਫੀਟ ਗੁਰਲੇਜ਼ ਅਖਤਰ | ਨਵੇਂ ਪੰਜਾਬੀ ਗੀਤ | ਨਵੀਨਤਮ ਪੰਜਾਬੀ ਗੀਤ

ਮਨੋਰੰਜਨ3 weeks ago

ਯੇ ਕਾਲੀ ਕਾਲੀ ਅੱਖਾਂ | ਅਧਿਕਾਰਤ ਟ੍ਰੇਲਰ | ਤਾਹਿਰ ਰਾਜ ਭਸੀਨ, ਸ਼ਵੇਤਾ ਤ੍ਰਿਪਾਠੀ, ਆਂਚਲ ਸਿੰਘ

ਮਨੋਰੰਜਨ3 weeks ago

ਕੁਲ ਮਿਲਾ ਕੇ ਜੱਟ – ਗੁਰਨਾਮ ਭੁੱਲਰ ਫੀਟ ਗੁਰਲੇਜ਼ ਅਖਤਰ | ਦੇਸੀ ਕਰੂ | ਨਵੀਨਤਮ ਪੰਜਾਬੀ ਗੀਤ 2022 |ਪੰਜਾਬੀ

ਮਨੋਰੰਜਨ3 weeks ago

ਬਾਪੂ (ਪੂਰੀ ਵੀਡੀਓ) | ਪ੍ਰੀਤ ਹਰਪਾਲ | ਨਵੇਂ ਪੰਜਾਬੀ ਗੀਤ 2022 | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ4 weeks ago

ਸ਼ੂਟਰ : ਜੈ ਰੰਧਾਵਾ (ਟੀਜ਼ਰ) ਨਵੀਨਤਮ ਪੰਜਾਬੀ ਫਿਲਮ | ਫਿਲਮ ਰਿਲੀਜ਼ 14 ਜਨਵਰੀ 2022 | ਗੀਤ MP3

ਮਨੋਰੰਜਨ4 weeks ago

ਨੌ ਗਰੰਟੀ (ਪੂਰੀ ਵੀਡੀਓ) | ਰਣਜੀਤ ਬਾਵਾ | ਨਿੱਕ ਧੰਮੂ | ਲਵਲੀ ਨੂਰ | ਨਵੀਨਤਮ ਪੰਜਾਬੀ ਗੀਤ 2021

ਮਨੋਰੰਜਨ4 weeks ago

RRR ਆਫੀਸ਼ੀਅਲ ਟ੍ਰੇਲਰ (ਹਿੰਦੀ) ਐਕਸ਼ਨ ਡਰਾਮਾ | NTR, ਰਾਮਚਰਨ, ਅਜੈ ਡੀ, ਆਲੀਆਬੀ | ਐਸਐਸ ਰਾਜਾਮੌਲੀ

ਮਨੋਰੰਜਨ4 weeks ago

ਅਨਫੋਰਗੇਟੇਬਲ (ਆਫੀਸ਼ੀਅਲ ਵੀਡੀਓ) | ਦਿਲਜੀਤ ਦੋਸਾਂਝ | ਈਨਟੈਨਸ | ਚੰਨੀ ਨਤਨ

ਮਨੋਰੰਜਨ1 month ago

#ਪੁਸ਼ਪਾ – ਦ ਰਾਈਜ਼ (ਹਿੰਦੀ) ਦਾ ਅਧਿਕਾਰਤ ਟ੍ਰੇਲਰ | ਅੱਲੂ ਅਰਜੁਨ, ਰਸ਼ਮੀਕਾ, ਸੁਨੀਲ, ਫਹਾਦ | ਡੀਐਸਪੀ | ਸੁਕੁਮਾਰ

Recent Posts

Trending