ਬਾਰਾਮੁੱਲਾ: ਦਹਿਸ਼ਤੀ ਸੰਗਠਨ ਵਿੱਚ ਭਰਤੀ ਮੋਡਿਊਲ ਦਾ ਪਰਦਾਫਾਸ਼

ਸ੍ਰੀਨਗਰ, 24 ਜਨਵਰੀ

ਜੰਮੂ ਕਸ਼ਮੀਰ ਦੇ ਬਾਰਾਮੁੱਲਾ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਨੇ ਦਹਿਸ਼ਤੀ ਸੰਗਠਨ ਵਿੱਚ ਭਰਤੀ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮੋਡਿਊਲ ਨੂੰ ਪਾਕਿਸਤਾਨੀ ਹੈਂਡਲਰਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਚਲਾਇਆ ਜਾ ਰਿਹਾ ਸੀ। ਇੱਥੋਂ 30 ਕਿਲੋਮੀਟਰ ਦੂਰ ਪੱਟਨ ਵਿੱਚ ਐੱਸਐੱਸਪੀ ਅਮੋਦ ਨਾਗਪੁਰੇ ਨੇ ਪੱਤਰਕਾਰਾੰ ਨੂੰ ਦੱਸਿਆ, ”ਬਾਰਾਮੁੱਲਾ ਜ਼ਿਲ੍ਹੇ ਦੇ ਪੱਟਨ ਇਲਾਕੇ ਵਿੱਚ ਦੋ ਨਾਬਾਲਗਾਂ ਸਮੇਤ ਪੰਜ ਨੌਜਵਾਨਾਂ ਨੂੰ ਦਹਿਸ਼ਤਗਰਦਾਂ ਤੋਂ ਬਚਾਇਆ ਗਿਆ। ਕੌਂਸਲਿੰਗ ਕਰ ਕੇ ਉਨ੍ਹਾਂ ਨੂੰ ਮਾਪਿਆਂ ਹਵਾਲੇ ਕਰ ਦਿੱਤਾ ਗਿਆ ਹੈ।” ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਪਤਾ ਲੱਗਿਆ ਸੀ ਕਿ ਪਾਕਿਸਤਾਨੀ ਹੈਂਡਲਰ ਕੁੱਝ ਨੌਜਵਾਨਾਂ ਨੂੰ ਦਹਿਸ਼ਤੀ ਸੰਗਠਨਾਂ ਵਿੱਚ ਸ਼ਾਮਲ ਹੋਣ ਲਈ ਭਰਮਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਮਗਰੋਂ ਉਨ੍ਹਾਂ ਇਹ ਕਾਰਵਾਈ ਕੀਤੀ। -ਪੀਟੀਆਈ

Leave a Reply

Your email address will not be published. Required fields are marked *

Generated by Feedzy