ਬਿਕਰਮ ਮਜੀਠੀਆ ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ

Home » Blog » ਬਿਕਰਮ ਮਜੀਠੀਆ ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ
ਬਿਕਰਮ ਮਜੀਠੀਆ ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ

ਡਰੱਗਜ਼ ਕੇਸ ‘ਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ।

ਹਾਈ ਕੋਰਟ ‘ਚ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਮੋਹਾਲੀ ਪੁਲਿਸ ਨੇ ਅੰਮ੍ਰਿਤਸਰ ‘ਚ ਉਨ੍ਹਾਂ ਦੀ ਕੋਠੀ ‘ਤੇ ਛਾਪਾ ਮਾਰਿਆ। ਇੰਸਪੈਕਟਰ ਕੈਲਾਸ਼ ਨੇ ਪੁਲਿਸ ਪਾਰਟੀ ਸਮੇਤ ਮੰਗਲਵਾਰ ਸਵੇਰੇ ਛਾਪੇਮਾਰੀ ਕੀਤੀ। ਮੋਹਾਲੀ ਪੁਲਿਸ ਕਰੀਬ 50 ਮਿੰਟ ਕੋਠੀ ਦੇ ਅੰਦਰ ਰਹੀ ਅਤੇ ਬਾਰੀਕੀ ਨਾਲ ਤਲਾਸ਼ੀ ਲਈ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਮਜੀਠੀਆ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ। ਪਤਾ ਲੱਗਾ ਹੈ ਕਿ ਬਿਕਰਮ ਮਜੀਠੀਆ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੇ ਹਨ। 

ਦੱਸ ਦੇਈਏ ਕਿ ਪੰਜਾਬ ਦੀ ਸਿਆਸਤ ‘ਚ ਪਿਛਲੇ ਸਾਲ ਉਸ ਸਮੇਂ ਹਲਚਲ ਮਚ ਗਈ ਸੀ ਜਦੋਂ ਡਰੱਗਜ਼ ਰੈਕੇਟ ਦੀ ਜਾਂਚ ਦੀ 2018 ਦੀ ਸਟੇਟਸ ਰਿਪੋਰਟ ਦੇ ਆਧਾਰ ‘ਤੇ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਸਿਆਸੀ ਦੂਸ਼ਣਬਾਜ਼ੀ ਦਾ ਦੌਰ ਸ਼ੁਰੂ ਹੋ ਗਿਆ। ਕਾਂਗਰਸ ਜਿਥੇ ਦੋਸ਼ ਲਾਉਂਦੀ ਰਹੀ ਕਿ ਬਿਕਰਮ ਮਜੀਠੀਆ ਗ੍ਰਿਫਤਾਰੀ ਦੇ ਡਰੋਂ ਰੂਪੋਸ਼ ਹੋ ਗਿਆ ਹੈ, ਉੱਥੇ ਹੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਸਿਆਸੀ ਰੰਜਿਸ਼ ਕੱਢ ਰਹੀ ਹੈ।

ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਬੇਵਜ੍ਹਾ ਤੂਲ ਦਿੱਤਾ ਜਾ ਰਿਹਾ ਹੈ। ਇਸ ਮਾਮਲੇ ‘ਚ 11 ਜਨਵਰੀ ਨੂੰ ਬਿਕਰਮ ਮਜੀਠੀਆ ਨੂੰ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਉਨ੍ਹਾਂ ਨੂੰ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਮਜੀਠੀਆ 12 ਜਨਵਰੀ ਨੂੰ ਪੁੱਛਗਿੱਛ ਲਈ ਐਸਆਈਟੀ ਸਾਹਮਣੇ ਪੇਸ਼ ਹੋਏ ਸਨ। ਉਨ੍ਹਾਂ ਹਾਈ ਕੋਰਟ ‘ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਜੋ 24 ਜਨਵਰੀ ਨੂੰ ਰੱਦ ਕਰ ਦਿੱਤੀ ਗਈ ਸੀ।

Leave a Reply

Your email address will not be published.