ਬਿਕਰਮ ਸਿੰਘ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ, 25 ਫਰਵਰੀ ਨੂੰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ

ਬਿਕਰਮ ਸਿੰਘ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ, 25 ਫਰਵਰੀ ਨੂੰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ

ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ ਜੁਡੀਸ਼ੀਅਲ ਰਿਮਾਂਡ ਵਿੱਚ ਭੇਜ ਦਿੱਤਾ ਹੈ।

ਬਿਕਰਮ ਸਿੰਘ ਮਜੀਠੀਆ 8 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ ਉੱਤੇ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਕੋਰਟ ਵਿੱਚ 25 ਫਰਵਰੀ ਨੂੰ ਜ਼ਮਾਨਤ  ਪਟੀਸ਼ਨ ਉੱਤੇ ਸੁਣਵਾਈ ਕੀਤੀ ਜਾਵੇਗੀ।

ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਦੀ ਜੇਲ੍ਹ ਵਿੱਚ ਭੇਜਿਆ ਗਿਆ ਹੈ। ਇਸ ਮੌਕੇ ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨ੍ਹਾਂ ਨੇ ਝੂਠਾ ਕੇਸ ਬਣਾਇਆ ਹੈ ਉਨ੍ਹਾਂ ਦੀ ਦਾਲ ਨਹੀਂ ਗਲਣੀ ਹੈ। ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਜਿੱਤ ਸੱਚਾਈ ਆਖਿਰ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਉੱਤੇ ਝੂਠਾ ਕੇਸ ਬਣਾਇਆ ਹੈ।

ਜ਼ਿਕਰਯੋਗ ਹੈ ਕਿ ਸਪਰੀਮ ਕੋਰਟ ਵੱਲੋਂ ਮਿਲੀ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਸੀ ਅਤੇ ਡਰੱਗਜ਼ ਕੇਸ ਵਿੱਚ ਰੈਗੂਲਰ ਜ਼ਮਾਨਤ ਲਈ ਅਰਜ਼ੀ ਦਾਇਰ ਕਰ ਦਿੱਤੀ ਹੈ।

ਉਧਰ ਪੰਜਾਬ ਸਰਕਾਰ ਦੇ ਵਕੀਲ ਉਸ ਦੀ ਹਿਰਾਸਤ ਦੀ ਮੰਗ ਕਰ ਰਹੇ ਸਨ ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਨਿਆਇਕ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ।  ਬਿਕਰਮ ਮਜੀਠੀਆ ਦੇ ਵਕੀਲਾਂ ਨੇ ਜ਼ਮਾਨਤ ਦੀ ਅਰਜ਼ੀ ਵੀ ਅਦਾਲਤ ਵਿਚ ਦਾਇਰ ਕੀਤੀ ਹੈ। 

Leave a Reply

Your email address will not be published.