ਬਿਜਲੀ ਕਾਮਿਆਂ ਵੱਲੋਂ ਸੂਬਾ ਪੱਧਰ ਤੇ ਬਿਜਲੀ ਦਫਤਰਾਂ ਅੱਗੇ ਜੋਰਦਾਰ ਰੋਸ ਰੈਲੀਆਂ

Home » Blog » ਬਿਜਲੀ ਕਾਮਿਆਂ ਵੱਲੋਂ ਸੂਬਾ ਪੱਧਰ ਤੇ ਬਿਜਲੀ ਦਫਤਰਾਂ ਅੱਗੇ ਜੋਰਦਾਰ ਰੋਸ ਰੈਲੀਆਂ
ਬਿਜਲੀ ਕਾਮਿਆਂ ਵੱਲੋਂ ਸੂਬਾ ਪੱਧਰ ਤੇ ਬਿਜਲੀ ਦਫਤਰਾਂ ਅੱਗੇ ਜੋਰਦਾਰ ਰੋਸ ਰੈਲੀਆਂ

ਪੀ.ਐਸ.ਈ.ਬੀ. ਇਪਲਾਈਜ਼ ਜੁਆਇੰਟ ਫੋਰਮ ਦੇ ਫੈਸਲੇ ਅਨੁਸਾਰ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਵਰਕਰਜ਼ ਫੈਡਰੇਸ਼ਨ ਇੰਟਕ ਪਾਵਰਕਾਮ ਟਰਾਂਸਕੋ, ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ), ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਇੰਪਲਾਈਜ਼ ਫੈਡਰੇਸ਼ਨ (ਫਲਜੀਤ ਸਿੰਘ), ਹੈਡ ਆਫਿਸ ਇੰਪਲਾਈਜ਼ ਫੈਡਰੇਸ਼ਨ, ਥਰਮਲਜ਼ ਇੰਪਲਾਈਜ਼ ਕੁਆਰਡੀਨੇਸ਼ਨ ਕਮੇਟੀ ਅਤੇ ਪੰਜਾਬ ਰਾਜ ਬਿਜਲੀ ਮਜਦੂਰ ਸੰਘ ਵੱਲੋਂ ਪੰਜਾਬ ਦੇ ਸਮੁੱਚੇ ਬਿਜਲੀ ਦਫਤਰਾਂ ਅੱਗੇ ਜੋਰਦਾਰ ਰੋਹ ਭਰਪੂਰ ਰੈਲੀਆਂ ਕਰਕੇ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਗਿਆ।

ਜੁਆਇੰਟ ਫੋਰਮ ਦੇ ਆਗੂਆਂ ਕਰਮ ਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਬਲਦੇਵ ਸਿੰਘ ਮੰਢਾਲੀ, ਜਗਰੂਪ ਸਿੰਘ ਮਹਿਮਦਪੁਰ, ਕੌਰ ਸਿੰਘ ਸੋਹੀ, ਬਲਵਿੰਦਰ ਸਿੰਘ ਸੰਧੂ, ਰਵੇਲ ਸਿੰਘ ਸਹਾਏਪੁਰ, ਅਸ਼ੋਕ ਕੁਮਾਰ, ਜਗਜੀਤ ਸਿੰਘ ਕੋਟਲੀ, ਹਰਪਾਲ ਸਿੰਘ, ਅਵਤਾਰ ਸਿੰਘ ਕੈਂਥ, ਹਰਜਿੰਦਰ ਸਿੰਘ ਦੁਧਾਲਾ ਅਤੇ ਸਿਕੰਦਰ ਨਾਥ ਨੇ ਵੱਖ—ਵੱਖ ਥਾਵਾਂ ਤੇ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜਮ ਜੱਥੇਬੰਦੀਆਂ ਨਾਲ ਮੀਟਿੰਗਾਂ ਵਿੱਚ ਸਮਝੌਤੇ ਕਰਕੇ ਲਾਗੂ ਨਹੀਂ ਕਰ ਰਹੀ ਅਤੇ ਲਗਾਤਾਰ ਟਾਲ ਮਟੋਲ ਦੀ ਨੀਤੀ ਅਪਣਾ ਕੇ ਮੁਲਾਜਮ ਵਿਰੋਧੀ ਕਾਰਵਾਈ ਕਰ ਰਹੀ ਹੈ।

ਮੁਲਾਜਮ ਮੰਗਾਂ ਜਿਵੇਂ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਸੋਧਾਂ ਕਰਕੇ ਮੁਲਾਜਮਾਂ ਨੂੰ ਨਵੇਂ ਤਨਖਾਹ ਸਕੇਲ ਦੇਣਾ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਸਮੇਤ ਏਰੀਅਰ ਦੇਣਾ, ਕੱਚੇ ਕਾਮੇ ਪੱਕੇ ਕਰਨਾ, ਨਵ ਨਿਸੁਕਤ ਕਰਮਚਾਰੀਆਂ ਨੂੰ ਪੂਰਾ ਤਨਖਾਹ ਸਕੇਲ ਦੇਣਾ, ਪਰਖ ਕਾਲ ਸਮਾਂ ਘਟਾਉਣਾ, ਪਰਖ ਕਾਲ ਸਮੇਂ ਵਾਲੇ ਮੁਲਾਜਮਾਂ ਨੂੰ ਘੱਟ ਤਨਖਾਹ ਸਕੇਲ ਦੇਣ ਵਾਲਾ ਸਰਕੂਲਰ ਰੱਦ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਕੇਂਦਰ ਦੇ ਤਨਖਾਹ ਸਕੇਲਾਂ ਦੀ ਥਾਂ ਪੰਜਾਬ ਦੇ ਤਨਖਾਹ ਸਕੇਲ ਦੇਣਾ, ਮਾਣ ਭੱਤਾ ਵਰਕਰਾਂ ਨੂੰ ਘੱਟੋ—ਘੱਟ ਉਜਰਤ ਦੇਣਾ, 1—1—16 ਦੇ 125# ਡੀ.ਏ. ਤੇ 20# ਵਾਧਾ ਦੇਣਾ, ਤਨਖਾਹਾਂ 2.72 ਦੇ ਫਾਰਮੂਲੇ ਅਨੁਸਾਰ ਸੋਧਣਾ, ਪੇਂਡੂ ਭੱਤੇ ਸਮੇਤ 27 ਭੱਤਿਆਂ ਨੂੰ ਘਟਾਉਣਾ ਜਾਂ ਖਤਮ ਕਰਨ ਵਿਰੁੱਧ ਨਵੀਂ ਭਰਤੀ ਕਰਨਾ, ਪੈਨਸ਼ਨਰਾਂ ਤੇ ਮੁਲਾਜਮਾਂ ਦੇ ਮੈਡੀਕਲ ਭੱਤੇ ਵਿੱਚ ਵਾਧਾ ਕਰਨਾ, ਕੈਸ਼ਲੈਸ ਮੈਡੀਕਲ ਸਕੀਮ ਲਾਗੂ ਕਰਨਾ, ਪੈਨਸ਼ਨਰਾਂ ਦੀਆਂ ਪੈਨਸ਼ਨਾਂ ਵਿੱਚ ਵਾਧਾ ਕਰਕੇ ਯਕਮੁਸਤ ਬਣਦਾ ਏਰੀਅਰ ਦੇਣਾ, ਆਦਿ ਮੰਗ ਪੱਤਰ ਅਨੁਸਾਰ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ।

ਪਾਵਰ ਮੈਨੇਜਮੈਂਟ ਵੀ ਜਥੇਬੰਦੀ ਨਾਲ ਹੋਏ ਸਮਝੌਤੇ ਲਾਗੂ ਕਰਨ ਤੋਂ ਟਾਲ ਮਟੋਲ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਮੁਲਾਜਮ ਪੱਖੀ ਸਰਕੂਲਰ ਅਪਨਾਉਣ ਦੀ ਥਾਂ ਲਗਾਤਾਰ ਲਟਕਾ ਰਹੀ ਹੈ, ਜਿਸ ਕਾਰਨ ਮੁਲਾਜਮ ਵਧੇ ਤਨਖਾਹ ਸਕੇਲਾਂ ਅਨੁਸਾਰ ਆਪਸ਼ਨ ਦੇਣ ਤੋਂ ਅਸਮਰਥ ਹਨ, ਵਧੇ ਪੇ ਬੈਂਡ ਅਨੁਸਾਰ ਤਨਖਾਹਾਂ ਰਲੀਜ ਨਹੀਂ ਕੀਤੀਆਂ ਜਾ ਰਹੀਆਂ। ਜਿਸ ਕਾਰਨ ਮੁਲਾਜਮਾਂ, ਮਜਦੂਰਾਂ ਵਿੱਚ ਸਖਤ ਰੋਸ ਹੈ। ਬਿਜਲੀ ਕਾਮੇ ਪੰਜਾਬ ਯੂ.ਟੀ. ਮੁਲਾਜਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ਤੇ 29 ਦਸੰਬਰ ਨੂੰ ਵੀ ਬਿਜਲੀ ਦਫ਼ਤਰਾਂ ਅੱਗੇ ਰੋਸ ਰੈਲੀਆਂ ਕਰਨਗੇ ਅਤੇ ਸਾਂਝੇ ਫਰੰਟੇ ਦੇ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨਗੇ। ਮੁਲਾਜਮ ਸਰਕਾਰ ਦੀਆਂ ਮੁਲਾਜਮ ਵਿਰੋਧੀ ਨੀਤੀਆਂ ਦਾ ਜਨਤਾ ਵਿੱਚ ਪਰਦਾ ਫਾਸ ਕਰਕੇ ਸੰਘਰਸ਼ ਨੂੰ ਹੋਰ ਤੇਜ ਕਰਨਗੇ। ਰੈਲੀਆਂ ਨੂੰ ਹੋਰਨਾ ਤੋਂ ਇਲਾਵਾ ਪ੍ਰੀਤਮ ਸਿੰਘ ਪਿੰਡੀ, ਹਰਜੀਤ ਸਿੰਘ, ਨਛੱਤਰ ਸਿੰਘ ਰਣੀਆ, ਕਮਲਜੀਤ ਸਿੰਘ, ਬ੍ਰਿਜ ਲਾਲ, ਰਾਮ ਲੁਭਾਇਆ, ਸੁਖਵਿੰਦਰ ਸਿੰਘ ਚਾਹਲ, ਹਰਮੇਸ਼ ਸਿੰਘ, ਕਰਮ ਚੰਦ ਖੰਨਾ, ਗੁਰਕਮਲ ਸਿੰਘ, ਸੁਖਵਿੰਦਰ ਸਿੰਘ ਦੁੰਮਨਾ, ਇੰਦਰਜੀਤ ਢਿੱਲੋਂ, ਮਨਜੀਤ ਕੁਮਾਰ ਅਤੇ ਗੁਰਦਿੱਤ ਸਿੰਘ ਸਿੱਧੂ ਆਦਿ ਨੇ ਵੀ ਰੋਸ ਰੈਲੀਆਂ ਨੂੰ ਸੰਬੋਧਨ ਕੀਤਾ।

Leave a Reply

Your email address will not be published.