ਬੀਜੇਪੀ ਆਗੂ ਦੀ ਗ੍ਰਿਫਤਾਰੀ ਤੇ ਹਾਈ ਵੋਲਟੇਜ ਡਰਾਮਾ,  ਪੰਜਾਬ ਪੁਲਿਸ ‘ਤੇ ਦਿੱਲੀ ਚ ਕਿਡਨੈਪਿੰਗ ਦਾ ਮਾਮਲਾ ਦਰਜ 

ਨਵੀਂ ਦਿੱਲੀ : ਭਾਜਪਾ ਨੇਤਾ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ ।

ਭਾਜਪਾ ਆਗੂ ਤਜਿੰਦਰ ਬੱਗਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਖਿਲਾਫ ਕਿਡਨੈਪਿੰਗ ਦਾ ਕੇਸ ਦਰਜ ਕੀਤਾ ਹੈ। ਇਹ ਕੇਸ ਤਜਿੰਦਰ ਦੇ ਪਿਤਾ ਨੇ ਦਿੱਲੀ ਦੇ ਜਨਕਪੁਰੀ ਥਾਣੇ ਵਿੱਚ ਕਰਵਾਇਆ ਹੈ। ਬੱਗਾ ਦੀ ਗ੍ਰਿਫਤਾਰੀ ਉਤੇ ਭਾਜਪਾ ਵਰਕਰਾਂ ਭੜਕ ਗਏ ਹਨ ਤੇ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ‘ਤੇ ਕਿਡਨੈਪਿੰਗ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਨ੍ਹਾਂ ਸਭ ਦੇ ਦਰਮਿਆਨ ਤਜਿੰਦਰਪਾਲ ਸਿੰਘ ਦੇ ਪਿਤਾ ਨੇ ਪੰਜਾਬ ਪੁਲਿਸ ‘ਤੇ ਵੱਡੇ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਪੰਜਾਬ ਪੁਲਿਸ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਪਹਿਲਾਂ ਤੋਂ ਬੱਗਾ ਨੂੰ ਕੋਈ ਨੋਟਿਸ ਨਹੀਂ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਬੱਗਾ ਨੂੰ ਪੱਗ ਬੰਨ੍ਹਣ ਤੱਕ ਦਾ ਵੀ ਸਮਾਂ ਨਹੀਂ ਦਿੱਤਾ ਗਿਆ ਤੇ ਪੁਲਿਸ ਵੱਲੋਂ ਕੁੱਟਮਾਰ ਕਰਕੇ ਬੱਗਾ ਦਾ ਮੋਬਾਈਲ ਵੀ ਖੋਹਿਆ ਗਿਆ ਹੈ। ਦੂਜੇ ਪਾਸੇ ਪੰਜਾਬ ਪੁਲਿਸ ਨੇ ਸਫਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬੱਗਾ ਨੂੰ ਲਗਾਤਾਰ ਨੋਟਿਸ ਭੇਜੇ ਗਏ ਪਰ ਉਨ੍ਹਾਂ ਨੇ ਜਾਂਚ ‘ਚ ਸਹਿਯੋਗ ਨਹੀਂ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਅਸੀਂ ਕਾਨੂੰਨ ਮੁਤਾਬਕ ਕਾਰਵਾਈ ਕਰਦੇ ਹੋਏ ਬੱਗਾ ਨੂੰ ਗ੍ਰਿਫਤਾਰ ਕੀਤਾ ਹੈ। ਤਜਿੰਦਰ ਪਾਲ ਬੱਗਾ ਨੂੰ ਪੁਲਿਸ ਦਿੱਲੀ ਤੋਂ ਮੋਹਾਲੀ ਲੈ ਕੇ ਆ ਰਹੀ ਸੀ ਕਿ ਰਸਤੇ ਵਿਚ ਹਰਿਆਣਾ ਪੁਲਿਸ ਨੇ ਕਾਫਲੇ ਨੂੰ ਰੋਕ ਲਿਆ ਗਿਆ ਤੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਬੱਗਾ ਨੂੰ ਦਿੱਲੀ ਤੋਂ ਮੁਹਾਲੀ ਲਿਜਾਇਆ ਜਾ ਰਿਹਾ ਹੈ ਕਿਉਂਕਿ ਤਜਿੰਦਰ ਬੱਗਾ ਖਿਲਾਫ ਮੋਹਾਲੀ ਵਿਚ ਮਾਮਲਾ ਦਰਜ ਹੋਇਆ ਸੀ। ਦੱਸ ਦੇਈਏ ਕਿ ਬੱਗਾ ਖਿਲਾਫ਼ ਇੱਕ ਅਪ੍ਰੈਲ ਨੂੰ ਐੱਫਆਈਆਰ ਦਰਜ ਹੋਈ ਹੈ। ਉਨ੍ਹਾਂ ‘ਤੇ ਭੜਕਾਊ ਬਿਆਨ ਦੇਣ, ਦੁਸ਼ਮਣੀ ਨੂੰ ਵਧਾਵਾ ਦੇਣ ਤੇ ਅਪਰਾਧਿਕ ਧਮਕੀ ਦੇ ਦੋਸ਼ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ। ਦਰਅਸਲ ਬੱਗਾ ਫਿਲਮ ਕਸ਼ਮੀਰ ਫਾਈਲਜ਼ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬਿਆਨ ਨੂੰ ਲੈ ਕੇ ਉਨ੍ਹਾਂ ‘ਤੇ ਹਮਲਾਵਰ ਰਹੇ ਹਨ।

Leave a Reply

Your email address will not be published. Required fields are marked *