ਬੀਬੀ ਭੱਠਲ ਨੇ 40 ਸਾਲਾ ਪੁਰਾਣਾ ਕਬਜ਼ਾ ਛੱਡਿਆ…

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵੱਲੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਚਲਾਈ ਮੁਹਿੰਮ ਦਾ ਪੰਜਾਬ ਦੀ ਪਹਿਲੀ ਮਹਿਲਾ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਸਮਰਥਨ ਕੀਤਾ ਹੈ।

ਭੱਠਲ ਨੇ ਮਾਨ ਸਰਕਾਰ ਦਾ ਸਹਿਯੋਗ ਕਰਦਿਆਂ ਲਹਿਰਾਗਾਗਾ ਸ਼ਹਿਰ ਵਿਚਕਾਰ ਆਪਣੀ ਰਿਹਾਇਸ਼ ਕੋਲ ਨਗਰ ਕੌਂਸਲ/ਨਹਿਰੀ ਵਿਭਾਗ ਦੀ ਜਾਇਦਾਦ ’ਤੇ 40 ਸਾਲਾ ਪੁਰਾਣਾ ਕਬਜ਼ਾ ਛੱਡ ਦਿੱਤਾ ਹੈ।

ਟ੍ਰਿਬਿਊਨ ਦੀ ਰਿਪੋਰਟ ਮੁਤਾਬਿਕ ਕਬਜ਼ੇ ਵਾਲੀ ਥਾਂ ਉੱਤੇ ਬੀਬਾ ਭੱਠਲ ਨੇ  ਨੇ ਕਮਰਿਆਂ ਤੋਂ ਇਲਾਵਾ ਗੇਟ ਲਾ ਕੇ ਉਸਾਰੀ ਕੀਤੀ ਹੋਈ ਸੀ। ਇਹ ਕਮਰੇ ਢਾਹੁਣ ਬਾਅਦ ਦਿਆਲਪੁਰਾ ਰਜਵਾਹਾ ਨੂੰ ਰਸਤਾ ਖੋਲ੍ਹ ਦਿੱਤਾ ਜਾਵੇਗਾ। ਇਸੇ ਜਗ੍ਹਾ ਦੇ ਸਾਹਮਣੇ ਹੀ ਉਨ੍ਹਾਂ ਦੀ ਕੋਠੀ ਹੈ। ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਬੀਬੀ ਰਾਜਿੰਦਰ ਕੌਰ ਭੱਠਲ ਦੀ ਚੰਡੀਗੜ੍ਹ ਕੋਠੀ ਤੇ ਸੁਰੱਖਿਆ ਘਟਾਈ ਗਈ ੈਹੈ। ਸੁਰੱਖਿਆ ਵਿੱਚ ਕੀਤੀ ਕਟੌਤੀ ਵਿੱਚ ਸਭ ਤੋਂ ਜ਼ਿਆਦਾ ਪੁਲੀਸ ਕਰਮਚਾਰੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਨਾਲੋਂ ਹਟਾਏ ਗਏ ਹਨ। ਪੁਲੀਸ ਦੇ ਇਸ ਪੱਤਰ ਮੁਤਾਬਕ ਸ੍ਰੀਮਤੀ ਭੱਠਲ ਨੂੰ ਵਾਈ ਪਲੱਸ ਸੁਰੱਖਿਆ ਵਰਗ ਅਧੀਨ ਸੂਬਾ ਸਰਕਾਰ ਵੱਲੋਂ 36 ਪੁਲੀਸ ਕਰਮਚਾਰੀ ਅਤੇ ਵਾਹਨ ਦਿੱਤੇ ਹੋਏ ਸਨ। ਸਰਕਾਰ ਨੇ ਇਨ੍ਹਾਂ ਵਿੱਚੋਂ 28 ਕਰਮਚਾਰੀ ਅਤੇ 3 ਵਾਹਨ ਵਾਪਸ ਬੁਲਾ ਲਏ ਹਨ ਤੇ ਹੁਣ 8 ਪੁਲੀਸ ਕਰਮਚਾਰੀ ਹੀ ਸੁਰੱਖਿਆ ਲਈ ਤਾਇਨਾਤ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਨੇ ਸੂਬੇ ਦੇ ਕਈ ਵੱਡੇ ਸਿਆਸਤਦਾਨਾਂ ਨੂੰ ਝਟਕਾ ਦਿੰਦਿਆਂ 8 ਆਗੂਆਂ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕੀਤੀ ਹੈ। ਜਿਨ੍ਹਾਂ ਸਿਆਸੀ ਆਗੂਆਂ ਦੀ ਸੁਰੱਖਿਆ ਘੱਟ ਕੀਤੀ ਗਈ ਹੈ ਉਨ੍ਹਾਂ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਨੇ ਸੂਬੇ ਦੇ ਕਈ ਵੱਡੇ ਸਿਆਸਤਦਾਨਾਂ ਨੂੰ ਝਟਕਾ ਦਿੰਦਿਆਂ 8 ਆਗੂਆਂ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕੀਤੀ ਹੈ। ਜਿਨ੍ਹਾਂ ਸਿਆਸੀ ਆਗੂਆਂ ਦੀ ਸੁਰੱਖਿਆ ਘੱਟ ਕੀਤੀ ਗਈ ਹੈ ਉਨ੍ਹਾਂ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਸ਼ਾਮਲ ਹਨ।

Leave a Reply

Your email address will not be published. Required fields are marked *